Banner
Banner

ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਚੰਡੀਗੜ੍ਹ,- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧਿਤ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਾਣਕਾਰੀ ਅਨੁਸਾਰ, ਹਾਈਕੋਰਟ ਵੱਲੋਂ ਹੁਣ ਆਰਡਰ ਅਗਲੇ ਹਫ਼ਤੇ ਲਿਖਤੀ ਰੂਪ ਵਿੱਚ ਜਾਰੀ ਕੀਤੇ ਜਾਣ ਦੀ […]
Amritpal Singh
By : Updated On: 20 Nov 2025 17:29:PM
ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਚੰਡੀਗੜ੍ਹ,- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧਿਤ ਮਾਮਲੇ ਵਿੱਚ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਦੋਵਾਂ ਧਿਰਾਂ ਦੀ ਬਹਿਸ ਪੂਰੀ ਹੋਣ ਤੋਂ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਜਾਣਕਾਰੀ ਅਨੁਸਾਰ, ਹਾਈਕੋਰਟ ਵੱਲੋਂ ਹੁਣ ਆਰਡਰ ਅਗਲੇ ਹਫ਼ਤੇ ਲਿਖਤੀ ਰੂਪ ਵਿੱਚ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਆਰਡਰ ਹਾਈਕੋਰਟ ਦੀ ਅਧਿਕਾਰਕ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ।

ਇਸ ਸਮੇਂ ਬਿਕਰਮ ਸਿੰਘ ਮਜੀਠੀਆ ਨਸ਼ੇ ਨਾਲ ਸੰਬੰਧਿਤ ਕੇਸ ਵਿੱਚ ਨਿਊ ਨਾਭਾ ਜੇਲ ਵਿੱਚ ਨਿਆਇਕ ਹਿਰਾਸਤ ਕੱਟ ਰਹੇ ਹਨ। ਦੱਸਣਯੋਗ ਹੈ ਕਿ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।

Read Latest News and Breaking News at Daily Post TV, Browse for more News

Ad
Ad