ਕੀ ਫਿਰ ਵਿਗੜੇਗਾ PU ਦਾ ਮਾਹੌਲ? 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ

Panjab University Protest; ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਹਾਲਾਤ ਇੱਕ ਵਾਰ ਫਿਰ ਵਿਗੜ ਸਕਦੇ ਹਨ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਸ ਦਿਨ ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਭਾਗ ਬੰਦ ਰਹਿਣਗੇ। ਯੂਨੀਵਰਸਿਟੀ ਅੰਦਰ ਦਾਖਲ ਹੋਣ ਵਾਲੇ ਤਿੰਨੇ ਗੇਟਾਂ ਨੂੰ ਵਿਦਿਆਰਥੀ ਬੰਦ ਰੱਖਣਗੇ। ਇਸ […]
Jaspreet Singh
By : Updated On: 20 Nov 2025 20:05:PM
ਕੀ ਫਿਰ ਵਿਗੜੇਗਾ PU ਦਾ ਮਾਹੌਲ? 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ

Panjab University Protest; ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਹਾਲਾਤ ਇੱਕ ਵਾਰ ਫਿਰ ਵਿਗੜ ਸਕਦੇ ਹਨ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਉਸ ਦਿਨ ਪੰਜਾਬ ਯੂਨੀਵਰਸਿਟੀ ਦੇ ਸਾਰੇ ਵਿਭਾਗ ਬੰਦ ਰਹਿਣਗੇ। ਯੂਨੀਵਰਸਿਟੀ ਅੰਦਰ ਦਾਖਲ ਹੋਣ ਵਾਲੇ ਤਿੰਨੇ ਗੇਟਾਂ ਨੂੰ ਵਿਦਿਆਰਥੀ ਬੰਦ ਰੱਖਣਗੇ।

ਇਸ ਦੇ ਲਈ 21 ਨਵੰਬਰ ਨੂੰ ‘ਪੰਜਾਬ ਬਚਾਓ ਮੋਰਚੇ’ ਦੀ ਆਪਣੀ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ। ਪੰਜਾਬ ਯੂਨੀਵਰਸਿਟੀ ਬਚਾਓ ਦੇ ਆਗੂਆਂ ਨੇ ਕਿਹਾ ਕਿ 26 ਨਵੰਬਰ ਦੇ ਪ੍ਰਦਰਸ਼ਨ ਤੋਂ ਬਾਅਦ ਅਗਲੀ ਰਣਨੀਤੀ ਉਲੀਕੀ ਜਾਵੇਗੀ।

ਇਸ ਤੋਂ ਪਹਿਲਾਂ ਵਿਰੋਧ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਆਉਣ ਵਾਲੀਆਂ ਪ੍ਰੀਖਿਆਵਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਸੀ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ (PU) ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ।ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਨਹੀਂ ਹੋ ਜਾਂਦਾ।

Read Latest News and Breaking News at Daily Post TV, Browse for more News

Ad
Ad