Banner
Banner

ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਸੁਣਵਾਈ ਅੱਜ

ਖਡੂਰ ਸਾਹਿਬ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਲਗਾਈ ਗਈ ਹੈ। ਇਸ ਦੀ ਸੁਣਵਾਈ ਅੱਜ ਹੋਣ ਜਾ ਰਹੀ […]
Amritpal Singh
By : Updated On: 21 Nov 2025 09:32:AM
ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਸੁਣਵਾਈ ਅੱਜ

ਖਡੂਰ ਸਾਹਿਬ ਦੇ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ‘ਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਹ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਲਗਾਈ ਗਈ ਹੈ। ਇਸ ਦੀ ਸੁਣਵਾਈ ਅੱਜ ਹੋਣ ਜਾ ਰਹੀ ਹੈ। ਇਹ ਅਪੀਲ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਡਿਵਿਜ਼ਨ ਬੈਂਚ ਅੱਗੇ ਜਲਦੀ ਸੁਣਵਾਈ ਦੀ ਮੰਗ ਕੀਤੀ ਗਈ ਸੀ।

ਸਾਂਸਦ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਹੋਣ ਵਾਲੇ ਸਰਦ ਰੁੱਤ ਸੈਸ਼ਨ ਲਈ ਅਸਥਾਈ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਵਕੀਲ ਈਮਾਨ ਸਿੰਘ ਖਾਰਾ ਵੱਲੋਂ ਐਨਐਸਏ ਦੀ ਧਾਰਾ 15 ਦਾ ਹਵਾਲਾ ਦਿੱਤਾ ਗਿਆ ਹੈ। ਇਸ ਦੇ ਤਹਿਤ ਵਿਸ਼ੇਸ਼ ਹਾਲਾਤਾਂ ‘ਚ ਪੈਰੋਲ ਦਿੱਤੀ ਜਾ ਸਕਦੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ mr ਕਿ ਜਦੋਂ ਤੱਕ ਡਿਟੈਂਸ਼ਨ ‘ਤੇ ਰੋਕ ਨਹੀਂ ਲੱਗਦੀ, ਉਹ ਸੰਸਦ ਸੈਸ਼ਨ ‘ਚ ਹਿੱਸਾ ਕਿਵੇਂ ਲੈਣਗੇ। ਵਕੀਲ ਨੇ ਜਵਾਬ ਦਿੱਤਾ ਕਿ ਦੋਵੇਂ ਮਾਮਲੇ ਅਲੱਗ ਹਨ ਤੇ ਸੰਸਦ ‘ਚ ਸ਼ਾਮਲ ਹੋਣ ਦੇ ਲਈ ਧਾਰਾ 15 ਤਹਿਤ ਰਾਹਤ ਮੰਗੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਦੇ ਜ਼ਰੀਏ ਦਾਖਿਲ ਪਟੀਸ਼ਨ ਚ ਕਿਹਾ ਗਿਆ ਹੈ ਕਿ ਅਪ੍ਰੈਲ 2023 ਚ ਪ੍ਰਵੈਂਟਿਵ ਡਿਟੈਂਸ਼ਨ ਚ ਰਹਿਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ਚ ਲੋਕ ਸਭਾ ਚੋਣਾਂ ਚ ਖਡੂਰ ਸਾਹਿਬ ਤੋਂ 4 ਲੱਖ ਤੋਂ ਵੱਧ ਵੋਟਾਂ ਹਾਸਲ ਕਰਦੇ ਹੋਏ ਜਿੱਤ ਪ੍ਰਾਪਤ ਕੀਤੀ। ਉਹ ਲੋਕਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ।
ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਪੈਰੋਲ ਤੇ ਰਿਹਾ ਕੀਤਾ ਜਾਵੇ ਜਾਂ ਘੱਟੋ-ਘੱਟ ਸੰਸਦ ਸੈਸ਼ਨ ਦੌਰਾਨ ਉਨ੍ਹਾਂ ਦੀ ਵਿਅਕਤੀਗਤ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ।

ਪਟੀਸ਼ਨ ਚ ਦੱਸਿਆ ਗਿਆ ਹੈ ਕਿ 17 ਅਪ੍ਰੈਲ 2024 ਨੂੰ ਉਨ੍ਹਾਂ ਦੇ ਖਿਲਾਫ਼ ਤੀਸਰਾ ਡੀਟੈਂਸ਼ਨ ਆਰਡਰ ਜਾਰੀ ਕੀਤਾ ਗਿਆ ਸੀ। ਜਦੋਂ ਉਹ ਡਿਬਰੂਗੜ੍ਹ ਜੇਲ੍ਹ ਚ ਬੰਦ ਸਨ। ਇਸ ਤੋਂ ਬਾਅਦ ਸਲਾਹਕਾਰ ਬੋਰਡ ਨੇ ਉਨ੍ਹਾਂ ਨੂੰ ਲਗਾਤਾਰ ਬੰਦ ਰੱਖਣ ਲਈ ਲੋੜੀਂਦੇ ਆਧਾਰ ਪਾਏ ਤੇ 24 ਜੂਨ ਨੂੰ ਡਿਟੈਂਸ਼ਨ ਤੀਸਰੀ ਵਾਰ ਦੇ ਲਈ ਵਧਾ ਦਿੱਤੀ ਗਈ। ਅੰਮ੍ਰਿਤਪਾਲ ਨੇ ਸੈਸ਼ਨ ਚ ਭਾਗ ਲੈਣ ਦੇ ਮਕਸਦ ਨਾਲ ਪੈਰੋਲ ਦੇ ਲਈ 13 ਨਵੰਬਰ ਨੂੰ ਅਰਜ਼ੀ ਭੇਜੀ ਸੀ, ਪਰ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

2023 ਚ ਹੋਈ ਸੀ ਗ੍ਰਿਫ਼ਤਾਰੀ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਇੱਕ ਮਹੀਨੇ ਤੱਕ ਚਲੀ ਲੰਬੀ ਕਾਰਵਾਈ ਤੇ ਸਰਚ ਆਪ੍ਰੇਸ਼ਨ ਤੋਂ ਬਾਅਦ ਸੰਭਵ ਹੋ ਸਕੀ ਸੀ। 18 ਮਾਰਚ 2023 ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਐਸਏ ਦੇ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ, ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਗ੍ਰਿਫ਼ਤਾਰੀ ਦੇ ਪਿਛੇ ਇਲਜ਼ਾਮ ਸੀ ਕਿ ਉਹ ਖਾਲਿਸਤਾਨੀ ਮੰਗਾਂ ਦਾ ਸਮਰਥਨ ਕਰਦੇ ਹੋਏ ਸਮਾਜਿਕ ਅਸਥਿਰਤਾ ਫੈਲਾ ਰਹੇ ਸਨ, ਜਿਸ ਚ ਉਹ ਪੁਲਿਸ ਤੇ ਹਮਲੇ ਤੋਂ ਇਲਾਵਾ ਅਜਨਾਲਾ ਪੁਲਿਸ ਥਾਣੇ ਤੇ ਕਬਜ਼ਾ ਕਰਨ ਵਰਗੇ ਗੰਭੀਰ ਮਾਮਲਿਆਂ ਚ ਸ਼ਾਮਲ ਸਨ।

Read Latest News and Breaking News at Daily Post TV, Browse for more News

Ad
Ad