Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

Sri Anandpur Sahib: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ। AnandpurSahib350.com Website and Mobile APP Launch: ‘ਸੰਗਤ’ ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ […]
Nishant Malyan
By : Updated On: 21 Nov 2025 20:14:PM
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ “AnandpurSahib350.com” ਵੈਬਸਾਈਟ ਤੇ ਮੋਬਾਈਲ ਐਪ ਲਾਂਚ

Sri Anandpur Sahib: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ।

ਇਸ਼ਤਿਹਾਰ

AnandpurSahib350.com Website and Mobile APP Launch: ‘ਸੰਗਤ’ ਲਈ ਸਹਿਜ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵਿਆਪਕ ਡਿਜੀਟਲ ਪਹਿਲਕਦਮੀ “AnandpurSahib350.com” ਦੀ ਸ਼ੁਰੂਆਤ ਕੀਤੀ, ਜੋ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਲਈ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਅਤੇ ਵੈੱਬਸਾਈਟ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਅਤਿ-ਆਧੁਨਿਕ ਪਲੇਟਫਾਰਮ ਵੰਨ-ਸਟਾਪ ਡਿਜੀਟਲ ਸਲਿਊਸ਼ਨ ਵਜੋਂ ਤਿਆਰ ਕੀਤਾ ਗਿਆ ਹੈ, ਜੋ ਸਮੁੱਚੀ ਸੰਗਤ ਲਈ ਇੱਕ ਸੁਰੱਖਿਅਤ, ਚੰਗੀ ਤਰ੍ਹਾਂ ਪ੍ਰਬੰਧਿਤ ਅਤੇ ਅਧਿਆਤਮਕ ਅਨੁਭਵ ਨੂੰ ਯਕੀਨੀ ਬਣਾਉਣ ਲਈ ਅਸਲ-ਸਮੇਂ ਦੀ ਜਾਣਕਾਰੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਦਾ ਹੈ।

ਅਤਿ-ਆਧੁਨਿਕ ਵੈੱਬਸਾਈਟ ਅਤੇ ਮੋਬਾਈਲ ਐਪ ਦੀ ਸ਼ੁਰੂਆਤ

ਬੈਂਸ ਨੇ ਕਿਹਾ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ‘ਸਰਬੱਤ ਦੇ ਭਲੇ’ ਦੀ ਭਾਵਨਾ ਨਾਲ ਹਰ ਸ਼ਰਧਾਲੂ ਦੀ ਸਹੂਲਤ ਅਤੇ ਸਤਿਕਾਰ ਦੇ ਉੱਚਤਮ ਮਿਆਰਾਂ ਨਾਲ ਸੇਵਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ “AnandpurSahib350.com” ਪਲੇਟਫਾਰਮ ਇਸੇ ਵਚਨਬੱਧਤਾ ਦਾ ਪ੍ਰਮਾਣ ਹੈ, ਜੋ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਸੰਗਤ ਨੂੰ ਲੋੜੀਂਦੀ ਜਾਣਕਾਰੀ ਪ੍ਰਦਾਨ ਕਰੇਗਾ। ਇਹ ਪਲੇਟਫ਼ਾਰਮ ਸਮੁੱਚੀ ਯੋਜਨਾਬੰਦੀ ਅਤੇ ਪ੍ਰਬੰਧਾਂ ਦਾ ਜ਼ਿੰਮਾ ਸਾਡੇ ‘ਤੇ ਛੱਡਦਿਆਂ ਸੰਗਤ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਸਮਾਗਮਾਂ ਵਿੱਚ ਸ਼ਮੂਲੀਅਤ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਨੇ ਸਾਰਿਆਂ ਨੂੰ ਇਨ੍ਹਾਂ ਮਹੱਤਵਪੂਰਨ ਪਲੇਟਫ਼ਾਰਮਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਮੰਤਰੀ ਨੇ ਡਿਜੀਟਲ ਪਲੇਟਫਾਰਮ ਦੀਆਂ ਵਿਆਪਕ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਇਸ ਵਿੱਚ ਇੱਕ ਕੇਂਦਰੀਕ੍ਰਿਤ ਇਨਫਰਮੇਸ਼ਨ ਹੱਬ ਦੀ ਸਹੂਲਤ ਦਿੱਤੀ ਗਈ ਹੈ ਜੋ ਸਮਾਗਮਾਂ ਦੀ ਸਮਾਂ-ਸਾਰਣੀ, ਪਵਿੱਤਰ ਯਾਦਗਾਰੀ ਸਮਾਰੋਹਾਂ ਦੀ ਲਾਈਵ ਸਟ੍ਰੀਮਿੰਗ, ਨਗਰ ਕੀਰਤਨ ਦੇ ਰੂਟਾਂ ਅਤੇ ਇਤਿਹਾਸਕ ਜਾਣਕਾਰੀ ਨੂੰ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਪੇਸ਼ ਕਰਦਾ ਹੈ।

65 ਮਿੰਨੀ-ਬੱਸਾਂ ਅਤੇ 500 ਈ-ਰਿਕਸ਼ਾ 24 ਘੰਟੇ ਕਰਨਗੇ ਸੇਵਾ

ਇਹ ਪਲੇਟਫਾਰਮ ਸੁਚੱਜੇ ਢੰਗ ਨਾਲ ਲੌਜਿਸਟਿਕ ਪ੍ਰਬੰਧਨ ਦੀ ਸਹੂਲਤ ਵੀ ਪ੍ਰਦਾਨ ਕਰਦਾ ਹੈ, ਜੋ ਸ਼ਰਧਾਲੂਆਂ ਨੂੰ 30 ਤੋਂ ਵੱਧ ਨਿਰਧਾਰਤ ਪਾਰਕਿੰਗ ਖੇਤਰਾਂ ਅਤੇ ਤਿੰਨ ਟੈਂਟ ਸਿਟੀਆਂ ਬਾਰੇ ਅਸਲ-ਸਮੇਂ ਦੀ ਜਾਣਕਾਰੀ ਦੇਣ ਅਤੇ ਟੈਂਟ ਸਿਟੀਜ਼ ‘ਚ ਰਿਹਾਇਸ਼ ਲਈ ਬੁਕਿੰਗ ਵਾਸਤੇ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮਹਿਜ਼ ਇੱਕ ਕਿਲੋਮੀਟਰ ਦੀ ਦੂਰੀ ‘ਤੇ ਇੱਕ ਵਿਲੱਖਣ ‘ਟਰੈਕਟਰ-ਟਰਾਲੀ ਸਿਟੀ’ ਸਥਾਪਤ ਕੀਤੀ ਗਈ ਹੈ, ਜੋ ਸੰਗਤ ਲਈ ਨਿਰਵਿਘਨ ਸੰਪਰਕ ਨੂੰ ਯਕੀਨੀ ਬਣਾਏਗੀ।

ਉਨ੍ਹਾਂ ਅੱਗੇ ਦੱਸਿਆ ਕਿ ਡਿਜੀਟਲ ਪਲੇਟਫਾਰਮ ਨਿਰਵਿਘਨ ਆਵਾਜਾਈ ਸੇਵਾਵਾਂ, ਜਿਸ ਵਿੱਚ 65 ਮਿੰਨੀ-ਬੱਸਾਂ ਅਤੇ 500 ਈ-ਰਿਕਸ਼ਾ ਦੀ 24 ਘੰਟੇ ਸੇਵਾ ਸ਼ਾਮਲ ਹੈ, ਬਾਰੇ ਅਸਲ-ਸਮੇਂ ਦੀ ਜਾਣਕਾਰੀ ਵੀ ਪ੍ਰਦਾਨ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਪਲੇਟਫਾਰਮ ਨਾਲ ਸਾਰੀਆਂ ਪਾਰਕਿੰਗ ਥਾਵਾਂ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਸਮੇਤ ਮੁੱਖ ਸਮਾਗਮ ਵਾਲੇ ਸਥਾਨਾਂ ਆਦਿ ਨਾਲ ਨਾਲ ਜੋੜਿਆ ਗਿਆ ਹੈ।

ਐਮਜੈਂਸੀ ਨਾਲ ਨਜਿੱਠਣ ਲਈ ਰਣਨੀਤਕ ਥਾਵਾਂ ‘ਤੇ ਐਂਬੂਲੈਂਸਾਂ ਦੀ ਤਾਇਨਾਤ

ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਆਪਕ ਸਿਹਤ ਉਪਾਵਾਂ ਤਹਿ 19 ‘ਆਮ ਆਦਮੀ ਕਲੀਨਿਕ’, ਅੱਖਾਂ ਦੇ ਦੋ ਵਿਸ਼ੇਸ਼ ਕੈਂਪ ਅਤੇ ਕਈ ਸਿਹਤ ਜਾਂਚ ਸਟੇਸ਼ਨ ਸ਼ਾਮਲ ਹਨ, ਜੋ ਮੁਫਤ ਦਵਾਈਆਂ, ਟੈਸਟ ਅਤੇ ਐਮਰਜੈਂਸੀ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰਨਗੇ। ਇਸ ਤੋਂ ਇਲਾਵਾ ਕਿਸੇ ਵੀ ਐਮਜੈਂਸੀ ਨਾਲ ਨਜਿੱਠਣ ਲਈ ਰਣਨੀਤਕ ਥਾਵਾਂ ‘ਤੇ ਐਂਬੂਲੈਂਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਬੈਂਸ ਨੇ ਕਿਹਾ ਕਿ ਸ਼ਹਿਰ ਵਿੱਚ 26 ਮੋਬਾਈਲ ਟਾਇਲਟ ਵੈਨਾਂ, ਜਿਨ੍ਹਾਂ ਦੀ ਨਿਯਮਤ ਸਫ਼ਾਈ ਰੱਖੀ ਜਾਵੇਗੀ, ਰਾਹੀਂ ਸਾਫ਼-ਸਫ਼ਾਈ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਸੰਗਤ ਦੇ ਇਸ਼ਨਾਨ ਲਈ ਵੀ ਢੁਕਵੀਂ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਏਕੀਕ੍ਰਿਤ ਸੀਸੀਟੀਵੀ ਕੈਮਰੇ, ਐਲਈਡੀ ਸਕ੍ਰੀਨਾਂ ਅਤੇ ਜਨਤਕ ਘੋਸ਼ਣਾ ਪ੍ਰਣਾਲੀ ਸੰਗਤ ਨੂੰ ਲਾਈਵ ਟ੍ਰੈਫਿਕ ਐਡਵਾਈਜ਼ਰੀਜ਼ ਅਤੇ ਮਹੱਤਵਪੂਰਨ ਅਲਰਟ ਪ੍ਰਦਾਨ ਕਰਦਿਆਂ ਪਲ-ਪਲ ਦੀ ਜਾਣਕਾਰੀ ਪ੍ਰਦਾਨ ਕਰਨਗੇ।

ਐਪਲੀਕੇਸ਼ਨ ਗੂਗਲ ਪਲੇਅ ਸਟੋਰ ਅਤੇ ਐਪਲ ਦੇ ਐਪ ਸਟੋਰ ‘ਤੇ ਡਾਊਨਲੋਡ ਲਈ ਉਪਲੱਬਧ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵੈੱਬਸਾਈਟ ਹੁਣ AnandpurSahib350.com ‘ਤੇ ਲਾਈਵ ਹੈ। ਇਸ ਦੇ ਨਾਲ ਹੀ ਇਸ ਸਬੰਧੀ ਮੋਬਾਈਲ ਐਪਲੀਕੇਸ਼ਨ ਗੂਗਲ ਪਲੇਅ ਸਟੋਰ ਅਤੇ ਐਪਲ ਦੇ ਐਪ ਸਟੋਰ ‘ਤੇ ਡਾਊਨਲੋਡ ਲਈ ਉਪਲੱਬਧ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਰੇ ਸੇਵਾਦਾਰਾਂ ਅਤੇ ਭਾਈਚਾਰੇ ਦਾ ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਲਈ ਦਿਲੋਂ ਧੰਨਵਾਦ ਕਰਦੀ ਹੈ। ਉਨ੍ਹਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਨੂੰ ਸਫ਼ਲ ਅਤੇ ਯਾਦਗਾਰੀ ਬਣਾਉਣ ਲਈ ਸਾਰਿਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News