Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

AAP ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਨੇ ਕੈਪਟਨ ਅਮਰਿੰਦਰ ਦੇ ਵਾਅਦਿਆਂ ’ਤੇ ਚੁੱਕੇ ਸਵਾਲ, BJP ਮਹਿਲਾ ਵਿੰਗ ਨੂੰ ਦਿੱਤਾ ਕਟਾਖਸ਼ੀ ਸੰਦੇਸ਼

Kuldeep Dhaliwal; ਚੰਡੀਗੜ੍ਹ ਵਿੱਚ BJP ਮਹਿਲਾ ਵਿੰਗ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜ਼ੋਰਦਾਰ ਸ਼ਬਦਾਵਲੀ ਹਮਲਾ ਬੋਲਿਆ। ਉਹਨਾਂ ਨੇ ਕਿਹਾ ਕਿ BJP ਮਹਿਲਾ ਵਿੰਗ ਪੰਜਾਬ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
AAP ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਨੇ ਕੈਪਟਨ ਅਮਰਿੰਦਰ ਦੇ ਵਾਅਦਿਆਂ ’ਤੇ ਚੁੱਕੇ ਸਵਾਲ, BJP ਮਹਿਲਾ ਵਿੰਗ ਨੂੰ ਦਿੱਤਾ ਕਟਾਖਸ਼ੀ ਸੰਦੇਸ਼

Kuldeep Dhaliwal; ਚੰਡੀਗੜ੍ਹ ਵਿੱਚ BJP ਮਹਿਲਾ ਵਿੰਗ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜ਼ੋਰਦਾਰ ਸ਼ਬਦਾਵਲੀ ਹਮਲਾ ਬੋਲਿਆ। ਉਹਨਾਂ ਨੇ ਕਿਹਾ ਕਿ BJP ਮਹਿਲਾ ਵਿੰਗ ਪੰਜਾਬ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈ ਇੰਦਰ ਕੌਰ ਪਹਿਲਾਂ ਆਪਣੇ ਪਿਤਾ ਅਤੇ ਕੇਂਦਰ ਦੀ BJP ਸਰਕਾਰ ਤੋਂ ਹਿਸਾਬ ਲੈਣ, ਫਿਰ ਪ੍ਰੋਟੈਸਟ ਕਰਨ ਆਉਣ। ਕੁਲਦੀਪ ਧਾਲੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਦੇ ਚੋਣੀ ਵਾਅਦਿਆਂ ਦੀ ਲੰਬੀ ਲਿਸਟ ਗਿਣਾਉਂਦਿਆਂ ਕਿਹਾ ਕਿ 2017 ਵਿੱਚ “ਘਰ–ਘਰ ਨੌਕਰੀ”, “ਨਸ਼ਾ ਮੁਕਾਉਣ”, “ਬੇਰੁਜ਼ਗਾਰੀ ਭੱਤਾ”, ਅਤੇ ਹੋਰ ਕਈ ਵਾਅਦੇ ਕੈਪਟਨ ਨੇ ਕੀਤੇ ਸਨ, ਪਰ ਇੱਕ ਵੀ ਪੂਰਾ ਨਹੀਂ ਕੀਤਾ। ਉਹਨਾਂ ਨੇ ਕਿਹਾ ਕਿ “ਜੇ ਜੈ ਇੰਦਰ ਕੌਰ ਸੱਚੀ ਪ੍ਰੋਟੈਸਟ ਕਰਨੀ ਚਾਹੁੰਦੀ ਹੈ ਤਾਂ ਪਹਿਲਾਂ ਆਪਣੇ ਪਿਤਾ ਤੋਂ ਪੁੱਛੇ ਕਿ ਉਹਨਾਂ ਨੇ ਪੰਜਾਬ ਨੂੰ ਕੀ ਦਿੱਤਾ।

AAP ਬੁਲਾਰੇ ਨੇ ਇੱਥੋਂ ਤੱਕ ਕਿਹਾ ਕਿ BJP ਨੇ ਲੋਕ ਸਭਾ ਚੋਣਾਂ ਦੌਰਾਨ 15–15 ਲੱਖ ਰੁਪਏ ਖਾਤਿਆਂ ਵਿੱਚ ਭੇਜਣ ਦਾ ਨਾਅਰਾ ਦਿੱਤਾ ਸੀ। ਬੀਬਾ ਜੀ ਦੱਸਣ ਕਿ ਕਿਹੜੇ ਘਰ 15 ਲੱਖ ਆਏ? ਤੁਸੀਂ ਲੋਕਾਂ ਤੋਂ ਪਹਿਲਾਂ ਆਪਣੇ ਵੱਡਿਆਂ ਤੋਂ ਇਹ ਹਿਸਾਬ ਲਵੋ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ 58 ਤੋਂ 60 ਹਜ਼ਾਰ ਭਰਤੀਆਂ, ਬਿਜਲੀ ਦੇ ਜ਼ੀਰੋ ਬਿਲ, 900 ਦੇ ਕਰੀਬ ਮੋਹੱਲਾ ਕਲੀਨਿਕ, ਸਕੂਲਾਂ ਦੀ ਸੁਧਾਰਿਆ ਕੁਵਾਲਟੀ, ਅਤੇ ਨਹਿਰੀ ਪਾਣੀ ਦੀ ਸਪਲਾਈ। ਉਹਨਾਂ ਨੇ ਕਿਹਾ ਕਿ ਸਾਨੂੰ ਸਾਰੀਆਂ ਗਰੰਟੀਆਂ ਲਾਗੂ ਕਰਨ ਵਿੱਚ ਕੁਝ ਸਮਾਂ ਲੱਗਿਆ ਕਿਉਂਕਿ ਪੰਜਾਬ ਵਿੱਚ ਕਈ ਕੰਮ ਸਾਲਾਂ ਤੋਂ ਪੈਂਡਿੰਗ ਸਨ।ਕੈਪਟਨ ਅਮਰਿੰਦਰ ਸਿੰਘ ਦੇ ਨਸ਼ੇ ਦੇ ਲੱਕ ਤੋੜਣ ਵਾਲੇ ਵਾਅਦੇ ’ਤੇ ਵੀ ਉਹਨਾਂ ਨੇ ਤਿੱਖਾ ਸਵਾਲ ਕੀਤਾ। ਧਾਲੀਵਾਲ ਨੇ ਕਿਹਾ ਕਿ “ਜਿਹੜੇ ਗੁਟਕਾ ਸਾਹਿਬ ਫੜ ਕੇ ਚਾਰ ਹਫ਼ਤਿਆਂ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਦੇ ਸੀ, ਉਹ ਦੱਸਣ ਕਿ ਕਿੱਥੇ ਲੱਕ ਟੁੱਟਿਆ?

ਇਸ ਮੌਕ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨਾਲ ਜੁੜੇ ਮੁੱਦੇ ’ਤੇ SGPC ਦੇ ਆਰੋਪਾਂ ਦਾ ਜਵਾਬ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ “ਪੰਜਾਬ ਸਰਕਾਰ ਨੇ ਹਰ ਪਿੰਡ–ਸ਼ਹਿਰ ਵਿੱਚ ਫਲੈਕਸ ਲਗਾ ਕੇ ਸ਼ਰਧਾਂਜਲੀ ਦਿੱਤੀ ‘ਤੇ ਇਸਦੀ ਤਾਰੀਫ਼ ਹੋਣੀ ਚਾਹੀਦੀ ਸੀ। ਕਾਨੂੰਨ ਵਿਵਸਥਾ ’ਤੇ ਸਵਾਲਾਂ ਦਾ ਜਵਾਬ ਦਿੰਦਿਆਂ ਉਹਨਾਂ ਨੇ ਕਿਹਾ ਕਿ ਪਿਛਲੇ ਰਾਜਿਆਂ ਨੇ ਜੋ ਗੈਂਗਸਟਰ ਪਾਲੇ ਹਨ, ਉਹਦੇ ਨਤੀਜੇ ਅੱਜ ਪੰਜਾਬ ਭੁਗਤ ਰਿਹਾ ਹੈ, ਪਰ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News