Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

Amritsar ‘ਚ ਚੋਰਾਂ ਦੇ ਹੌਸਲੇ ਬੁਲੰਦ, ਵਕੀਲ ਦੇ ਘਰੋਂ ਨਗਦੀ, ਸੋਨਾ -ਚਾਂਦੀ ,ਪਿਸਤੌਲ ਤੇ ਲਾਇਸੈਂਸ ਚੋਰੀ ਕਰਕੇ ਹੋਏ ਫਰਾਰ

Amritsar News: ਅੰਮ੍ਰਿਤਸਰ ‘ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਵਕੀਲ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇੱਕ ਹਫ਼ਤਾ ਪਹਿਲਾਂ ਅੰਮ੍ਰਿਤਸਰ ਦੇ ਇੱਕ ਮਸ਼ਹੂਰ ਵਕੀਲ ਦੇ ਘਰ ਵੱਡੀ ਚੋਰੀ ਦੀ ਘਟਨਾ ਹੋਈ। ਚੋਰ ਲੱਖਾਂ ਰੁਪਏ ਦੀ ਨਗਦੀ, ਸੋਨਾ–ਚਾਂਦੀ ਅਤੇ ਘਰ ਵਿੱਚ ਮੌਜੂਦ ਪਿਸਤੌਲ ਸਮੇਤ ਉਸ ਦਾ ਲਾਇਸੈਂਸ ਤੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Amritsar ‘ਚ ਚੋਰਾਂ ਦੇ ਹੌਸਲੇ ਬੁਲੰਦ, ਵਕੀਲ ਦੇ ਘਰੋਂ ਨਗਦੀ, ਸੋਨਾ -ਚਾਂਦੀ ,ਪਿਸਤੌਲ ਤੇ ਲਾਇਸੈਂਸ ਚੋਰੀ ਕਰਕੇ ਹੋਏ ਫਰਾਰ

Amritsar News: ਅੰਮ੍ਰਿਤਸਰ ‘ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਵਕੀਲ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇੱਕ ਹਫ਼ਤਾ ਪਹਿਲਾਂ ਅੰਮ੍ਰਿਤਸਰ ਦੇ ਇੱਕ ਮਸ਼ਹੂਰ ਵਕੀਲ ਦੇ ਘਰ ਵੱਡੀ ਚੋਰੀ ਦੀ ਘਟਨਾ ਹੋਈ। ਚੋਰ ਲੱਖਾਂ ਰੁਪਏ ਦੀ ਨਗਦੀ, ਸੋਨਾ–ਚਾਂਦੀ ਅਤੇ ਘਰ ਵਿੱਚ ਮੌਜੂਦ ਪਿਸਤੌਲ ਸਮੇਤ ਉਸ ਦਾ ਲਾਇਸੈਂਸ ਤੱਕ ਲੈ ਕੇ ਫਰਾਰ ਹੋ ਗਏ।

ਵਕੀਲ ਦਾ ਕਹਿਣਾ ਹੈ ਕਿ ਘਟਨਾ ਸ਼ਨੀਵਾਰ ਦੀ ਹੈ, ਜਦੋਂ ਉਹ ਆਪਣੇ ਰਿਸ਼ਤੇਦਾਰ ਦੇ ਵਿਆਹ ਵਿੱਚ ਗਏ ਹੋਏ ਸਨ। ਜਦੋਂ ਉਹ ਸੋਮਵਾਰ ਨੂੰ ਘਰ ਵਾਪਸ ਪਹੁੰਚੇ ਤਾਂ ਘਰ ਦੇ ਦਰਵਾਜ਼ੇ ਅਤੇ ਸਮਾਨ ਬਿਖਰਾ ਪਿਆ ਸੀ। ਸ਼ੱਕ ਦੇ ਆਧਾਰ ‘ਤੇ ਜਦ ਉਹਨਾਂ ਨੇ ਸੀਸੀਟੀਵੀ ਚੈਕ ਕਰਨਾ ਚਾਹਿਆ ਤਾਂ ਪਤਾ ਲੱਗਿਆ ਕਿ ਚੋਰ ਡੀਵੀਆਰ ਤੱਕ ਉਤਾਰ ਕੇ ਨਾਲ ਲੈ ਗਏ ਹਨ।

ਵਕੀਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇੱਕ ਹਫਤਾ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਨੇ ਦੋਸ਼ੀਆਂ ਦੀ ਸ਼ਿਨਾਖ਼ਤ ਕਰਕੇ ਪੁਲਿਸ ਨੂੰ ਜਾਣਕਾਰੀ ਵੀ ਦਿੱਤੀ ਹੈ ਪਰ ਫਿਰ ਵੀ ਗ੍ਰਿਫਤਾਰੀ ਨਾ ਹੋਣ ‘ਤੇ ਉਹਨਾਂ ਨੇ ਪ੍ਰਸ਼ਾਸਨ ‘ਤੇ ਵੱਡੇ ਸਵਾਲ ਚੁੱਕੇ ਹਨ।

ਉਹਨਾਂ ਨੇ ਕਿਹਾ ਕਿ ਜੇ ਵਕੀਲ ਹੋ ਕੇ ਸਾਨੂੰ ਇਨਸਾਫ ਨਹੀਂ ਮਿਲ ਰਿਹਾ ਤਾਂ ਆਮ ਲੋਕਾਂ ਨੂੰ ਕਿੱਥੋਂ ਮਿਲੇਗਾ? ਦੂਸਰੇ ਪਾਸੇ ਪ੍ਰਸ਼ਾਸਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਸ਼ਿਕਾਇਤ ਮਿਲ ਚੁੱਕੀ ਹੈ ਅਤੇ ਜਾਂਚ ਤੇਜ਼ੀ ਨਾਲ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਕੇ ਸਲਾਖਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News