Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3 ਕਿਲੋ ਹੈਰੋਇਨ ਸਮੇਤ ਤਿੰਨ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

Punjab Police Drug Action; ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋਗ੍ਰਾਮ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰੁਟੀਨ ਨਾਕਾਬੰਦੀ ਅਤੇ ਫੀਲਡ ਨਿਗਰਾਨੀ ਦੌਰਾਨ ਮੋਹਕਮਪੁਰਾ ਦੇ ਕ੍ਰਿਸ਼ਨਾ ਨਗਰ ’ਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3 ਕਿਲੋ ਹੈਰੋਇਨ ਸਮੇਤ ਤਿੰਨ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

Punjab Police Drug Action; ਅੰਮ੍ਰਿਤਸਰ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਔਰਤ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋਗ੍ਰਾਮ 120 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰੁਟੀਨ ਨਾਕਾਬੰਦੀ ਅਤੇ ਫੀਲਡ ਨਿਗਰਾਨੀ ਦੌਰਾਨ ਮੋਹਕਮਪੁਰਾ ਦੇ ਕ੍ਰਿਸ਼ਨਾ ਨਗਰ ’ਚ ਸਿਲਵਰ ਸਟੋਨ ਸਕੂਲ ਨੇੜੇ ਇੱਕ ਔਰਤ ਨੂੰ ਸ਼ੱਕੀ ਹਾਲਤ ਵਿੱਚ ਭੱਜਣ ਦੀ ਕੋਸ਼ਿਸ਼ ਕਰਦਿਆਂ ਰੋਕਿਆ ਗਿਆ। ਔਰਤ ਹਰਪ੍ਰੀਤ ਕੌਰ ਨੇ ਪੁਲਿਸ ਨੂੰ ਦੇਖ ਕੇ ਇੱਕ ਪੈਕੇਟ ਸੁੱਟਣ ਦੀ ਕੋਸ਼ਿਸ਼ ਕੀਤੀ, ਜਿਹਨਾਂ ਵਿੱਚੋਂ 06 ਪੈਕੇਟ ਹੈਰੋਇਨ ਦੇ ਮਿਲੇ। ਪੁਲਿਸ ਨੇ ਤੁਰੰਤ ਹਰਪ੍ਰੀਤ ਕੌਰ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ, ਜਿਸ ਦੌਰਾਨ ਉਸਨੇ ਚਾਰ ਹੋਰ ਸਾਥੀ ਮੁਸਕਾਨ, ਨੀਰਜ ਸ਼ਰਮਾ, ਅਰਸ਼ਦੀਪ ਸਿੰਘ ਅਤੇ ਆਪਣੇ ਪਤੀ ਸਾਗਰਦੇ ਨਾਮ ਪੁਲਿਸ ਨੂੰ ਦੱਸ ਦਿੱਤੇ।

ਪੁਲਿਸ ਨੇ ਦੋ ਹੋਰ ਦੋਸ਼ੀਆਂ ਮੁਸਕਾਨ ਅਤੇ ਨੀਰਜ ਸ਼ਰਮਾ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ, ਜਿਹੜੇ ਰਿਸ਼ਤੇਦਾਰੀ ਵਿੱਚ ਭਰਾ–ਭੈਣ ਹਨ, ਜਦੋਂ ਕਿ ਹਰਪ੍ਰੀਤ ਕੌਰ ਉਨ੍ਹਾਂ ਦੀ ਭਰਜਾਈ ਹੈ। ਕਮਿਸ਼ਨਰ ਨੇ ਦੱਸਿਆ ਕਿ ਨਾਰਕੋ ਰੈਕੇਟ ਵਿੱਚ ਔਰਤਾਂ ਦੀ ਸ਼ਮੂਲੀਅਤ ਇਸ ਲਈ ਸੀ ਤਾਂ ਜੋ ਪੁਲਿਸ ਦੀ ਨਿਗਰਾਨੀ ਤੋਂ ਬਚਿਆ ਜਾ ਸਕੇ। ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਸ ਨੈੱਟਵਰਕ ਨੂੰ ਪਾਕਿਸਤਾਨ ਬੈਠੇ ਹੈਂਡਲਰਾਂ ਦੁਆਰਾ ਚਲਾਇਆ ਜਾ ਰਿਹਾ ਸੀ। ਜੋ ਖੇਪਾਂ ਨੂੰ ਅੱਗੇ ਪਹੁੰਚਾਉਣ ਲਈ ਸਾਰੇ ਨਿਰਦੇਸ਼ ਦੇਂਦੇ ਸਨ। ਪੁਲਿਸ ਨੇ ਕਿਹਾ ਕਿ ਅੰਤਰਰਾਸ਼ਟਰੀ ਨਸ਼ਾ ਤਸਕਰੀ ਨਾਲ ਜੁੜੇ ਇਸ ਗਿਰੋਹ ਦੀ ਪੂਰੀ ਚੇਨ ਦੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਹੋ ਰਹੀ ਹੈ। ਅੰਮ੍ਰਿਤਸਰ ਪੁਲਿਸ ਦੀ ਇਹ ਕਾਰਵਾਈ ਸੀਮਾ ਪਾਰ ਤੋਂ ਆ ਰਹੀਆਂ ਨਸ਼ਿਆਂ ਦੀਆਂ ਖੇਪਾਂ ’ਤੇ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ ਮੰਨੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News