Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਅੰਮ੍ਰਿਤਸਰ ਵਿੱਚ ਹੈਲਮਟ ਜਾਗਰੂਕਤਾ ਮੁਹਿੰਮ, ਵੰਡੇ 90 ਸੁਰੱਖਿਅਤ ਹੈਲਮਟ

Punjab News; ਅੰਮ੍ਰਿਤਸਰ ਦੇ ਨਾਵਲਟੀ ਚੌਂਕ ਵਿੱਚ ਅੱਜ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਥਾਨਕ ਐਨਜੀਓਜ਼ ਵੱਲੋਂ ਇੱਕ ਵੱਡੀ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਮੀਡੀਆ ਦੀ ਭੂਮਿਕਾ ਨੂੰ ਖ਼ਾਸ ਤੌਰ ‘ਤੇ ਸ਼ਲਾਘਾਕੀਤੀ ਗਈ, ਕਿਉਂਕਿ ਉਹ ਲੋਕਾਂ ਤੱਕ ਸੁਰੱਖਿਆ ਸੰਦੇਸ਼ ਪਹੁੰਚਾਉਣ ਵਿੱਚ ਅਹਿਮ ਰੋਲ ਨਿਭਾਉਂਦੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਬਾਜ਼ਾਰ ਵਿੱਚ ਮਿਲ ਰਹੇ ਅਧੂਰੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ਵਿੱਚ ਹੈਲਮਟ ਜਾਗਰੂਕਤਾ ਮੁਹਿੰਮ, ਵੰਡੇ 90 ਸੁਰੱਖਿਅਤ ਹੈਲਮਟ

Punjab News; ਅੰਮ੍ਰਿਤਸਰ ਦੇ ਨਾਵਲਟੀ ਚੌਂਕ ਵਿੱਚ ਅੱਜ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਥਾਨਕ ਐਨਜੀਓਜ਼ ਵੱਲੋਂ ਇੱਕ ਵੱਡੀ ਸੁਰੱਖਿਆ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਮੀਡੀਆ ਦੀ ਭੂਮਿਕਾ ਨੂੰ ਖ਼ਾਸ ਤੌਰ ‘ਤੇ ਸ਼ਲਾਘਾਕੀਤੀ ਗਈ, ਕਿਉਂਕਿ ਉਹ ਲੋਕਾਂ ਤੱਕ ਸੁਰੱਖਿਆ ਸੰਦੇਸ਼ ਪਹੁੰਚਾਉਣ ਵਿੱਚ ਅਹਿਮ ਰੋਲ ਨਿਭਾਉਂਦੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਬਾਜ਼ਾਰ ਵਿੱਚ ਮਿਲ ਰਹੇ ਅਧੂਰੇ ਅਤੇ ਨਕਲੀ ਹੈਲਮਟ ਕਿਸੇ ਵੀ ਹਾਦਸੇ ਵੇਲੇ ਸਿਰਫ਼ ਟੁੱਟਦੇ ਨਹੀਂ ਸਗੋਂ ਆਪਣੇ ਧਾਰਦਾਰ ਕਿਨਾਰਿਆਂ ਨਾਲ ਸਿਰ ਵਿਚ ਵੱਜ ਕੇ ਜਾਨ ਵੀ ਲੈ ਸਕਦੇ ਹਨ। ਇਸ ਲਈ ਲੋਕਾਂ ਨੂੰ ਆਈ.ਐਸ.ਆਈ. ਮਾਰਕ ਵਾਲੇ ਸੁਰੱਖਿਅਤ ਹੈਲਮਟ ਪਹਿਨਣ ਲਈ ਪ੍ਰੇਰਿਤ ਕੀਤਾ ਗਿਆ। ਟੀਮ ਨੇ ਸਵੇਰ ਤੋਂ ਲੈ ਕੇ ਹੁਣ ਤੱਕ ਲਗਭਗ 90 ਆਈ.ਐਸ.ਆਈ. ਮਾਰਕ ਹੈਲਮਟ ਵੰਡੇ, ਨਾਲੇ ਦੋ-ਪਹੀਆ ਸਵਾਰਾਂ ਨੂੰ ਸੁਰੱਖਿਆ ਬਾਰੇ ਵਿਸਥਾਰ ਨਾਲ ਸਮਝਾਇਆ।

ਜਿਹੜੇ ਸਿਰ ਤੇ ਹੈਲਮਟ ਅਤੇ ਗੱਡੀਆਂ ਵਿੱਚ ਸੀਟ ਬੈਲਟ ਦਾ ਪੂਰਾ ਇੰਤਜ਼ਾਮ ਕਰਕੇ ਚੱਲ ਰਹੇ ਸਨ, ਉਹਨਾਂ ਨੂੰ ਗੁਲਾਬ ਦੇ ਕੇ ਸਨਮਾਨਿਤ ਕੀਤਾ ਗਿਆ ਤਾਂ ਜੋ ਹੋਰਾਂ ਲਈ ਵੀ ਇਹ ਇੱਕ ਚੰਗਾ ਸੁਨੇਹਾ ਜਾਵੇ। ਪੁਲਸ ਅਧਿਕਾਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਿਆਦਾਤਰ ਮੌਤਾਂ ਸਿਰ ‘ਤੇ ਲੱਗਣ ਵਾਲੀ ਸੱਟ ਕਾਰਨ ਹੁੰਦੀਆਂ ਹਨ, ਇਸ ਲਈ ਹੈਲਮਟ ਪਹਿਨਣਾ ਹਰੇਕ ਦੇ ਲਈ ਜ਼ਰੂਰੀ ਹੈ। ਟ੍ਰੈਫਿਕ ਵਿਭਾਗ ਨੇ ਕਿਹਾ ਕਿ ਕਮਿਸ਼ਨਰ ਅਤੇ ਡੀਜੀਪੀ ਦੇ ਨਿਰਦੇਸ਼ਾਂ ‘ਤੇ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਅਗਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ।

Read Latest News and Breaking News at Daily Post TV, Browse for more News

Ad
Ad

Punjab District News