Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ

Punjab Vigilance Bureau ਦੀ ਟੀਮ ਨੇ ਪਟਵਾਰੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 25000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। Patwari Posted at Tarn Taran Arrested For taking Bribe: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ

Punjab Vigilance Bureau ਦੀ ਟੀਮ ਨੇ ਪਟਵਾਰੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 25000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

Patwari Posted at Tarn Taran Arrested For taking Bribe: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਆਪਣੀ ਜ਼ਮੀਨ ਵੇਚਣਾ ਚਾਹੁੰਦਾ ਹੈ ਅਤੇ ਇਸਨੂੰ ਵੇਚਣ ਲਈ, ਸ਼ਿਕਾਇਤਕਰਤਾ ਨੇ ਆਪਣੀ ਜ਼ਮੀਨ ਦੇ ਇੰਤਕਾਲ (ਫਰਦ) ਦੀ ਕਾਪੀ ਪ੍ਰਾਪਤ ਕੀਤੀ। ਫਿਰ, ਉਸਨੂੰ ਪਤਾ ਲੱਗਾ ਕਿ ਇਹ ਜ਼ਮੀਨ ਉਸਦੇ ਨਾਮ ’ਤੇ ਨਹੀਂ, ਸਗੋਂ ਕਿਸੇ ਹੋਰ ਵਿਅਕਤੀ ਦੇ ਨਾਮ ’ਤੇ ਰਜਿਸਟਰ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਇਸ ਇੰਤਕਾਲ ਨੂੰ ਠੀਕ ਕਰਵਾਉਣ ਲਈ ਸਰਕਲ ਪਟਵਾਰੀ ਸਰਬਜੀਤ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ ਦੇ ਇੰਤਕਾਲ ਦੇ ਰਿਕਾਰਡ ਨੂੰ ਠੀਕ ਕਰਨ ਦੇ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸੌਦਾ 30,000/- ਰੁਪਏ ਵਿੱਚ ਤੈਅ ਹੋਇਆ। ਇਸ ਸਬੰਧ ਵਿੱਚ, ਦੋਸ਼ੀ ਪਟਵਾਰੀ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ ਮੌਕੇ ’ਤੇ ਹੀ 5,000/- ਰੁਪਏ ਰਿਸ਼ਵਤ ਲਈ।

ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਪਟਵਾਰੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 25000/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਪਟਵਾਰੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News