ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਵਿਸ਼ਾਲ ਨਗਰ ਕੀਰਤਨ ਦਾ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

350th Martyrdom Anniversary of Guru Tegh Bahadur; ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਵਿਸ਼ਾਲ ਨਗਰ ਕੀਰਤਨ ਦਾ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ

350th Martyrdom Anniversary of Guru Tegh Bahadur; ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਉ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਯੋਗਦਾਨ ਪਾਉਣ ਵਾਲੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਵੀ ਸਨਮਾਨ ਕੀਤਾ ਗਿਆ।

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਦਾ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ।

ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੁਸ਼ੋਭਿਤ ਕੀਤਾ।

ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।

Read Latest News and Breaking News at Daily Post TV, Browse for more News

Ad
Ad

Punjab District News