Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

BMW ਕਾਰ ਦਾ ਭਿਆਨਕ ਐਕਸੀਡੈਂਟ, ਅੱਗ ਲੱਗਣ ਨਾਲ ਦੋ ਨੌਜਵਾਨਾਂ ਦੀ ਮੌਤ, ਤਿੰਨ ਜਖਮੀ

Latest News: ਦਿੜਬਾ ਦੇ ਕਾਕੂਵਾਲਾ ਨੇੜੇ ਪਾਤੜਾਂ ਰੋਡ ‘ਤੇ ਦੇਰ ਰਾਤ ਇੱਕ ਤੇਜ਼ ਰਫ਼ਤਾਰ BMW ਕਾਰ ਦਾ ਭਿਆਨਕ ਹਾਦਸਾ ਹੋ ਗਿਆ। ਕਾਰ ਇੱਕ ਕੈਂਟਰ ਨਾਲ ਟਕਰਾਉਣ ਤੋਂ ਬਾਅਦ ਡਿਵਾਈਡਰ ਟੱਪ ਕੇ ਦੂਜੀ ਸਾਈਡ ਜਾ ਗਿਰੀ ਅਤੇ ਇਸ ਵਿੱਚ ਅੱਗ ਭੜਕ ਉੱਠੀ। ਹਾਦਸੇ ਦੇ ਸਮੇਂ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਸਥਾਨਕ ਲੋਕਾਂ ਦੀ ਮਦਦ ਨਾਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Latest News: ਦਿੜਬਾ ਦੇ ਕਾਕੂਵਾਲਾ ਨੇੜੇ ਪਾਤੜਾਂ ਰੋਡ ‘ਤੇ ਦੇਰ ਰਾਤ ਇੱਕ ਤੇਜ਼ ਰਫ਼ਤਾਰ BMW ਕਾਰ ਦਾ ਭਿਆਨਕ ਹਾਦਸਾ ਹੋ ਗਿਆ। ਕਾਰ ਇੱਕ ਕੈਂਟਰ ਨਾਲ ਟਕਰਾਉਣ ਤੋਂ ਬਾਅਦ ਡਿਵਾਈਡਰ ਟੱਪ ਕੇ ਦੂਜੀ ਸਾਈਡ ਜਾ ਗਿਰੀ ਅਤੇ ਇਸ ਵਿੱਚ ਅੱਗ ਭੜਕ ਉੱਠੀ। ਹਾਦਸੇ ਦੇ ਸਮੇਂ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ।

ਸਥਾਨਕ ਲੋਕਾਂ ਦੀ ਮਦਦ ਨਾਲ ਬਹੁਤ ਮੁਸ਼ਕਲ ਨਾਲ ਨੌਜਵਾਨਾਂ ਨੂੰ ਕਾਰ ਵਿੱਚੋਂ ਕੱਢਿਆ ਗਿਆ ਅਤੇ ਤੁਰੰਤ ਪਾਤੜਾਂ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਦੋ ਨੌਜਵਾਨ — ਇੱਕ ਦਿੜਬਾ ਦਾ ਰਹਿਣ ਵਾਲਾ ਅਤੇ ਦੂਜਾ ਪਿੰਡ ਉਬੀਆ ਦਾ — ਜ਼ਖ਼ਮਾਂ ਦੀ ਤੀਬਰਤਾ ਕਾਰਨ ਦਮ ਤੋੜ ਗਏ।

ਮਿਲੀ ਜਾਣਕਾਰੀ ਮੁਤਾਬਕ, ਸਾਰੇ ਨੌਜਵਾਨਾਂ ਦੀ ਉਮਰ 18 ਤੋਂ 22 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਤਿੰਨ ਹੋਰ ਜਖ਼ਮੀ ਨੌਜਵਾਨਾਂ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਰੈਫਰ ਕੀਤਾ ਗਿਆ ਹੈ।

ਪੁਲਿਸ ਨੇ ਦਰਜ ਕੀਤਾ ਮਾਮਲਾ

ਦਿੜਬਾ ਪੁਲਿਸ ਨੇ ਪੀੜਤ ਪਰਿਵਾਰਾਂ ਦੇ ਬਿਆਨ ਲੈ ਕੇ FIR ਦਰਜ ਕਰ ਲਈ ਹੈ ਅਤੇ ਵਾਕਏ ਦੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਪੁਲਿਸ ਦੇ ਅਨੁਸਾਰ, ਸ਼ੁਰੂਆਤੀ ਜਾਂਚ ਵਿੱਚ ਤੇਜ਼ ਰਫ਼ਤਾਰ ਹਾਦਸੇ ਦਾ ਮੁੱਖ ਕਾਰਨ ਮੰਨੀ ਜਾ ਰਹੀ ਹੈ।

ਸਥਾਨਕ ਲੋਕਾਂ ਵੱਲੋਂ ਦੁੱਖ ਪ੍ਰਗਟਾਵਾ ਅਤੇ ਅਪੀਲ

ਹਾਦਸੇ ਨੇ ਇਲਾਕੇ ਵਿੱਚ ਗਹਿਰਾ ਦੁੱਖ ਪੈਦਾ ਕੀਤਾ। ਸ਼ਹਿਰ ਵਾਸੀਆਂ ਅਤੇ ਸਥਾਨਕ ਲੋਕਾਂ ਨੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਵੇਦਨਾਵਾਂ ਪ੍ਰਗਟ ਕੀਤੀਆਂ ਅਤੇ ਨੌਜਵਾਨਾਂ ਨੂੰ ਸਾਵਧਾਨੀ ਨਾਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ।
ਉਹਨਾਂ ਕਿਹਾ “ਤੇਜ਼ ਰਫ਼ਤਾਰ ਨਾਲ ਸਾਧਨ ਚਲਾਉਣਾ ਆਪਣੀ ਜਾਨ ਹੀ ਨਹੀਂ, ਹੋਰਾਂ ਦੀ ਜਾਨ ਨੂੰ ਵੀ ਖ਼ਤਰੇ ਵਿੱਚ ਪਾਉਂਦਾ ਹੈ। ਅਜਿਹੇ ਹਾਦਸੇ ਭਵਿੱਖ ਵਿੱਚ ਨਾ ਵਾਪਰਨ, ਇਸ ਲਈ ਸਾਰੇ ਨੌਜਵਾਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।”

Read Latest News and Breaking News at Daily Post TV, Browse for more News

Ad
Ad

Punjab District News