Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukumnama Sahib:ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ […]
Khushi
By : Updated On: 25 Nov 2025 07:16:AM
Hukumnama Sahib:ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ

ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥

ਇਸ਼ਤਿਹਾਰ

(ਜੇ ਕੋਈ ਗੁਰਮੁਖਿ ਮੈਨੂੰ ਸਿਮਰਨ ਦੀ ਬਰਕਤ ਵਾਲੀ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ। ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ? ॥੧॥ ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ। ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ॥੧॥ ਰਹਾਉ॥ ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ। ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ॥੨॥ ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ। ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ॥੩॥ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ, ਹੇ ਨਾਨਕ! ਆਖ-ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ ॥੪॥੪॥੯॥

Read Latest News and Breaking News at Daily Post TV, Browse for more News

Ad
Ad

Punjab District News