Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ

ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਯਾਦ ਕਰ ਰਹੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਸੀਸ ਬਲਿਦਾਲ ਕੀਤਾ ਸੀ। ਸ੍ਰੀ ਗੁਰੂ ਤੇਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ

ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼-ਵਿਦੇਸ਼ ਵਿੱਚ ਬੈਠੀ ਸਿੱਖ ਸੰਗਤ ਯਾਦ ਕਰ ਰਹੀ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਕਹਿ ਕੇ ਯਾਦ ਕੀਤਾ ਜਾਂਦਾ ਹੈ। ਗੁਰੂ ਜੀ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਸੀਸ ਬਲਿਦਾਲ ਕੀਤਾ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗ੍ਰਹਿ ਮਾਤਾ ਨਾਨਕੀ ਜੀ ਦੀ ਕੁੱਖੋਂ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ। ਗੁਰੂ ਤੇਗ ਬਹਾਦਰ ਜੀ ਦਾ ਵਿਆਹ ਜਲੰਧਰ ਨੇੜੇ ਪੈਂਦੇ ਨਗਰ ਕਰਤਾਰਪੁਰ ਸਾਹਿਬ ਦੇ ਵਾਸੀ ਲਾਲ ਚੰਦ ਦੀ ਪੁੱਤਰੀ ਗੁਜਰੀ ਜੀ ਨਾਲ ਹੋਈ। ਜਦੋਂ ਗੁਰੂ ਹਰਿਗੋਬਿੰਦ ਸਾਹਿਬ ਜੋਤੀ ਜੋਤ ਸਮਾ ਗਏ ਸਾ, ਤਾਂ ਗੁਰੂ ਤੇਗ ਬਹਾਦਰ ਜੀ ਮਾਤਾ ਨਾਨਕੀ ਜੀ ਅਤੇ ਆਪਣੀ ਪਤਨੀ ਮਾਤਾ ਗੁਜਰੀ ਜੀ ਨੂੰ ਨਾਲ ਲੈ ਕੇ ਬਾਬਾ ਬਕਾਲਾ ਵਿਖੇ ਰਹਿਣ ਚਲੇ ਗਏ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਬਾਅਦ ਗੁਰਗੱਦੀ ਗੁਰੂ ਹਰਿਰਾਏ ਜੀ ਨੂੰ ਮਿਲੀ, ਜੋ ਕਿ ਗੁਰੂ ਹਰਿਗੋਬਿੰਦ ਸਾਹਿਬ ਦੇ ਪੋਤਰੇ ਅਤੇ ਗੁਰੂ ਤੇਗ ਬਹਾਦਰ ਜੀ ਦੇ ਭਤੀਜੇ ਲਗਦੇ ਸਨ। ਗੁਰੂ ਹਰਿਰਾਏ ਜੀ ਤੋਂ ਬਾਅਦ ਗੁਰੂ ਹਰਿਕ੍ਰਿਸ਼ਨ ਸਾਹਿਬ ਗੁਰਗੱਦੀ ’ਤੇ ਬੈਠੇ, ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੋਤੇ ਲਗਦੇ ਸੀ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਦਿੱਲੀ ਵਿਖੇ ਜੋਤੀ ਜੋਤ ਸਮਾਉਣ ਮੌਕੇ ਗੱਦੀ ਦੇ ਅਗਲੇ ਵਾਰਿਸ ਵਜੋਂ ਬਾਬਾ ਬਕਾਲੇ ਦਾ ਸੰਕੇਤ ਦਿੱਤਾ ਸੀ ਜਿਸ ਕਰਕੇ ਭਾਈ ਮੱਖਣ ਸ਼ਾਹ ਲੁਬਾਣਾ ਨੇ ਗੁਰੂ ਜੀ ਨੂੰ ਪ੍ਰਗਟ ਕੀਤਾ। ਇਸ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਬਣੇ।

ਪੰਜਾਬ ਤੋਂ ਲੈ ਕੇ ਢਾਕਾ ਤੱਕ ਪ੍ਰਚਾਰ

ਧਰਮ ਦਾ ਪ੍ਰਚਾਰ ਕਰਨ ਲਈ ਪੰਜਾਬ ਦੇ ਮਾਲਵਾ ਇਲਾਕੇ ਅਤੇ ਅਸਾਮ ਤੇ ਢਾਕਾ ਵੱਲ ਦੇ ਇਲਾਕਿਆਂ ਦੀ ਯਾਤਰਾ ਕੀਤੀ ਤੇ ਕਾਫੀ ਸਮਾਂ ਬਿਹਾਰ ਵਿਚ ਪਟਨਾ ਸਾਹਿਬ ਵਿਖੇ ਵੀ ਰਹੇ। ਇਥੇ ਹੀ ਆਪ ਜੀ ਦੇ ਘਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ (ਜਨਮ) ਹੋਇਆ।

ਕਿਉ ਦੇਣਾ ਪਿਆ ਸੀਸ ਬਲਿਦਾਨ ?

ਇਹ ਉਹ ਸਮਾਂ ਸੀ ਜਦੋਂ ਔਰੰਗਜ਼ੇਬ ਦੇ ਹਿੰਦੂਆਂ ’ਤੇ ਜ਼ੁਲਮ ਬਹੁਤ ਜ਼ਿਆਦਾ ਵਧ ਰਹੇ ਸੀ। ਉਹ ਹਿੰਦੂਆਂ ਨੂੰ ਤਲਵਾਰ ਦੇ ਜ਼ੋਰ ਨਾਲ ਧਰਮ ਪਰਿਵਰਤਨ ਕਰਨ ਲਈ ਮਜ਼ਬੂਰ ਕਰਦਾ। ਕਸ਼ਮੀਰ ਵਿੱਚ ਹਿੰਦੂਆਂ ’ਤੇ ਔਰੰਗਜ਼ੇਬ ਦੇ ਪ੍ਰਤੀਨਿਧੀ ਸ਼ੇਰ ਅਫ਼ਗਾਨ ਖ਼ਾਨ ਨੇ ਬਹੁਤ ਜ਼ੁਲਮ ਢਾਹੇ। ਹਜ਼ਾਰਾਂ ਦੀ ਗਿਣਤੀ ਵਿਚ ਹਿੰਦੂਆਂ ਨੂੰ ਕਤਲ ਕਰ ਦਿੱਤਾ ਗਿਆ। ਮੰਦਰ ਢਾਹ ਦਿੱਤੇ ਗਏ ਤੇ ਗਊਆਂ ਨੂੰ ਕਤਲ ਕਰਵਾਕੇ ਉਨ੍ਹਾਂ ਦਾ ਮਾਸ ਖੂਹਾਂ ਵਿਚ ਸੁੱਟਵਾਇਆ ਗਿਆ। ਹੋਰ ਅਨੇਕਾਂ ਤਰ੍ਹਾਂ ਦੇ ਅਤਿਆਚਾਰ ਹਿੰਦੂਆਂ ’ਤੇ ਹੋਏ, ਤਾਂ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਕਸ਼ਮੀਰੀ ਪੰਡਿਤਾਂ ਦਾ ਇਕ ਵਫ਼ਦ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਅਤੇ ਆਪਣੇ ਧਰਮ ਦੀ ਰਾਖੀ ਕਰਨ ਦੀ ਬੇਨਤੀ ਕੀਤੀ।

ਔਰੰਗਜ਼ੇਬ ਨੂੰ ਲਲਕਾਰ

ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਔਰੰਗਜ਼ੇਬ ਨੂੰ ਜਾ ਕੇ ਕਹਿ ਦੇਣ ਕਿ ਜੇਕਰ ਉਹ ਗੁਰੂ ਤੇਗ ਬਹਾਦਰ ਜੀ ਨੂੰ ਮੁਸਲਮਾਨ ਬਣਾ ਲੈਂਦਾ ਹੈ, ਤਾਂ ਸਾਰੇ ਹੀ ਹਿੰਦੂ ਖੁਸ਼ੀ-ਖੁਸ਼ੀ ਆਪਣਾ ਧਰਮ ਪਰਿਵਰਤਨ ਕਰ ਲੈਣਗੇ, ਇਸ ਲਈ ਬੇਦੋਸ਼ਿਆਂ ਦਾ ਲਹੂ ਨਾਲ ਡੋਲਿਆ ਜਾਵੇ। ਸ੍ਰੀ ਗੁਰੂ ਤੇਗ ਬਹਾਦਰ ਜੀ ਗੁਰਗੱਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੌਂਪ ਕੇ ਆਪ ਸ਼ਹੀਦੀ ਪ੍ਰਾਪਤ ਕਰਨ ਲਈ ਦਿੱਲੀ ਵੱਲ ਚਲੇ ਗਏ। ਗੁਰੂ ਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਨਾਲ ਆਏ ਸਿੱਖਾਂ ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰਿਆ ਗਿਆ, ਭਾਈ ਸਤੀ ਦਾਸ ਜੀ ਨੂੰ ਰੂੰ ਵਿਚ ਲਪੇਟ ਕੇ ਸਾੜਿਆ ਗਿਆ ਅਤੇ ਭਾਈ ਦਿਆਲਾ ਜੀ ਨੂੰ ਉਬਲਦੇ ਪਾਣੀ ਵਿਚ ਉਬਾਲ ਕੇ ਸ਼ਹੀਦ ਕਰ ਦਿੱਤਾ ਗਿਆ।

ਇਹ ਸਭ ਗੁਰੂ ਜੀ ਨੂੰ ਡਰਾਉਣ ਲਈ ਕੀਤਾ ਗਿਆ, ਪਰ ਗੁਰੂ ਜੀ ਨਿਰਭੈ ਸਨ। ਅਖ਼ੀਰ ਔਰੰਗਜ਼ੇਬ ਨੇ ਜਦੋਂ ਪੂਰਾ ਜ਼ੋਰ ਲਾਇਆ ਕਿ ਗੁਰੂ ਜੀ ਧਰਮ ਪਰਿਵਰਤਨ ਕਰ ਲੈਣ, ਪਰ ਗੁਰੂ ਜੀ ਨਾ ਮੰਨੇ ਤਾਂ ਉਸ ਨੇ ਗੁਰੂ ਜੀ ਨੂੰ ਸ਼ਹੀਦ ਕਰਵਾ ਦਿੱਤਾ। ਦਿੱਲੀ ਦੇ ਚਾਂਦਨੀ ਚੌਂਕ ਵਿਚ ਜਿਸ ਥਾਂ ’ਤੇ ਗੁਰਦੁਆਰਾ ਸੀਸਗੰਜ ਸਾਹਿਬ ਬਣਿਆ ਹੋਇਆ ਹੈ ਉਥੇ ਗੁਰੂ ਜੀ ਨੂੰ ਸ਼ਹੀਦ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News