Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਰਾਮ ਮੰਦਰ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਲਹਿਰਾਇਆ ਭਗਵਾ ਝੰਡਾ

Ram Mandir Flag Hoisting Ceremony: ਅਯੁੱਧਿਆ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ 673 ਦਿਨਾਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਰਾਮ ਮੰਦਰ ਦੀ ਚੋਟੀ ‘ਤੇ ਝੰਡਾ ਲਹਿਰਾਇਆ। ਸਵੇਰੇ 11:50 ਵਜੇ 161 ਫੁੱਟ ਉੱਚੀ ਚੋਟੀ ‘ਤੇ 2 ਕਿਲੋਗ੍ਰਾਮ ਦਾ ਭਗਵਾਂ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਰਾਮ ਮੰਦਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਰਾਮ ਮੰਦਰ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਲਹਿਰਾਇਆ ਭਗਵਾ ਝੰਡਾ

Ram Mandir Flag Hoisting Ceremony: ਅਯੁੱਧਿਆ ਵਿਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ 673 ਦਿਨਾਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਰਾਮ ਮੰਦਰ ਦੀ ਚੋਟੀ ‘ਤੇ ਝੰਡਾ ਲਹਿਰਾਇਆ। ਸਵੇਰੇ 11:50 ਵਜੇ 161 ਫੁੱਟ ਉੱਚੀ ਚੋਟੀ ‘ਤੇ 2 ਕਿਲੋਗ੍ਰਾਮ ਦਾ ਭਗਵਾਂ ਝੰਡਾ ਲਹਿਰਾਇਆ ਗਿਆ।

ਇਸ ਦੇ ਨਾਲ ਹੀ ਰਾਮ ਮੰਦਰ ਪੂਰਾ ਹੋ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਭਾਵੁਕ ਹੋ ਗਏ ਅਤੇ ਹੱਥ ਜੋੜ ਕੇ ਧਰਮਧਵਜ ਨੂੰ ਮੱਥਾ ਟੇਕਿਆ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਮੋਹਨ ਭਾਗਵਤ ਦੇ ਨਾਲ ਰਾਮ ਮੰਦਰ ਦੀ ਪਹਿਲੀ ਮੰਜ਼ਿਲ ‘ਤੇ ਰਾਮ ਦਰਬਾਰ ਵਿਚ ਪਹਿਲੀ ਵਾਰ ਪੂਜਾ ਅਤੇ ਆਰਤੀ ਕੀਤੀ। ਉਨ੍ਹਾਂ ਰਾਮ ਲੱਲਾ ਦੇ ਦਰਸ਼ਨ ਵੀ ਕੀਤੇ। ਪ੍ਰਧਾਨ ਮੰਤਰੀ ਰਾਮ ਲੱਲਾ ਲਈ ਕੱਪੜੇ ਲੈ ਕੇ ਆਏ ਸਨ। ਉਨ੍ਹਾਂ ਨੇ ਸਪਤ ਰਿਸ਼ੀਆਂ ਦੇ ਦਰਸ਼ਨ ਵੀ ਕੀਤੇ, ਭਗਵਾਨ ਸੇਸ਼ਾਵਤਾਰ ਅਤੇ ਲਕਸ਼ਮਣ ਦੀ ਪੂਜਾ ਕੀਤੀ ਅਤੇ ਜਲ ਭੰਡਾਰ ਵੀ ਦੇਖਿਆ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਸਾਕੇਤ ਕਾਲਜ ਤੋਂ ਰਾਮ ਜਨਮਭੂਮੀ ਤੱਕ ਲਗਭਗ ਡੇਢ ਕਿਲੋਮੀਟਰ ਦਾ ਰੋਡ ਸ਼ੋਅ ਕੀਤਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਕਾਫਲੇ ‘ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਵੱਖ-ਵੱਖ ਥਾਵਾਂ ‘ਤੇ ਔਰਤਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

Read Latest News and Breaking News at Daily Post TV, Browse for more News

Ad
Ad

Punjab District News