Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸੀਐਮ ਮਾਨ ਤੇ ਕੇਜਰੀਵਾਲ ਨੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ‘ਚ ਲਿਆ ਹਿੱਸਾ

CM Mann and Kejriwal at Sri Anandpur Sahib: ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। 350th martyrdom day of Guru Tegh Bahadur: ਪੰਜਾਬੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ […]
ਲੇਖਕ : ਪ੍ਰਕਾਸ਼ਿਤ: 
ਸੀਐਮ ਮਾਨ ਤੇ ਕੇਜਰੀਵਾਲ ਨੇ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ‘ਚ ਲਿਆ ਹਿੱਸਾ

CM Mann and Kejriwal at Sri Anandpur Sahib: ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

350th martyrdom day of Guru Tegh Bahadur: ਪੰਜਾਬੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਦੋਵਾਂ ਆਗੂਆਂ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਹਾਨ ਸਿੱਖ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਤੋਂ ਬਾਅਦ ਕੀਤੀ ਅਰਦਾਸ ਵਿੱਚ ਹਿੱਸਾ ਲਿਆ। ਉਹ ਸ਼ੁਕਰਾਨਾ ਕਰਨ ਲਈ ਪੁੱਜੀ ਵੱਡੀ ਗਿਣਤੀ ਸੰਗਤ ਵਿੱਚ ਸ਼ਾਮਲ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।

ਇਸ ਮੌਕੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਧਰਮ ਨੇ ਦੁਨੀਆ ਵਿੱਚ ਬਰਾਬਰੀ ਅਤੇ ਧਰਮ ਨਿਰਪੱਖਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਮਨੁੱਖ ਲਈ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦ ਦਾ ਚਾਨਣ ਮੁਨਾਰਾ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਖਾਸ ਕਰ ਕੇ ਸਿੱਖਾਂ ਨੂੰ ਮਹਾਨ ਸਿੱਖ ਗੁਰੂਆਂ ਤੋਂ ਕੁਰਬਾਨੀ ਅਤੇ ਬਹਾਦਰੀ ਦਾ ਜਜ਼ਬਾ ਵਿਰਾਸਤ ਵਿੱਚ ਮਿਲਿਆ ਹੈ, ਜਿਨ੍ਹਾਂ ਨੇ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ।

‘ਆਪ’ ਆਗੂਆਂ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ ਕਿ ਉਹ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ ‘ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਇਹ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀ ਇੱਛਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਗੁਰੂ ਸਾਹਿਬ ਦੀ ਸਰਵਉੱਚ ਕੁਰਬਾਨੀ ਅਨੁਸਾਰ ਵੱਡੇ ਪੱਧਰ ਉਤੇ ਮਨਾਇਆ ਜਾਵੇ।
https://x.com/BhagwantMann/status/1993220861697180140

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੁਨੀਆ ਭਰ ਦੇ ਲੱਖਾਂ-ਕਰੋੜਾਂ ਲੋਕਾਂ ਦੀਆਂ ਉਮੀਦਾਂ ਅਨੁਸਾਰ ਸੂਬਾ ਸਰਕਾਰ ਨੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਨਿਮਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੰਜਾਬ ਦੇ ਲੋਕ ਇਸ ਸ਼ਾਨਦਾਰ ਅਤੇ ਪਵਿੱਤਰ ਇਤਿਹਾਸਕ ਮੌਕੇ ਦਾ ਗਵਾਹ ਬਣ ਕੇ ਆਪਣੇ ਆਪ ਨੂੰ ਸਭ ਤੋਂ ਵੱਧ ਭਾਗਸ਼ਾਲੀ ਸਮਝਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News