Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਅਰਥ– ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

Read Latest News and Breaking News at Daily Post TV, Browse for more News

Ad
Ad

Punjab District News