Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

CM ਮਾਨ ਅੱਜ ਕਰਨਗੇ ਗੁਰਦਾਸਪੁਰ ਦਾ ਦੌਰਾ, ਦੀਨਾਨਗਰ ‘ਚ ਨਵੀਂ ਸ਼ੂਗਰ ਮਿੱਲ ਪ੍ਰੋਜੈਕਟ ਦਾ ਕਰਨਗੇ ਉਦਘਾਟਨ

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 10.00 ਵਜੇ “ਦੀ ਗੁਰਦਾਸਪੁਰ ਸਹਿਕਾਰੀ ਖੰਡ ਮਿਲਜ਼ ਲਿਮਟਿਡ ਪਨਿਆੜ, ਜਿਲ੍ਹਾ ਗੁਰਦਾਸਪੁਰ” ਵਿਖੇ 5000 ਟੀ.ਸੀ.ਡੀ ਤੱਕ ਦੀ ਸਮਰੱਥਾ ਦੀ ਰਿਫਾਂਇਡ ਸਲਫਰ ਰਹਿਤ ਨਵੀਂ ਸੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਲਈ ਅਤੇ ਇਸ ਤੋਂ ਬਾਅਦ 11.00 ਵਜੇ “ਗੁਰਦਾਸਪੁਰ ਰੋਡ, ਨਜਦੀਕ ਮੇਨ ਰੋਡ ਕੋਰੀਡੋਰ, ਡੇਰਾ ਬਾਬਾ ਨਾਨਕ ਜਿਲ੍ਹਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
CM ਮਾਨ ਅੱਜ ਕਰਨਗੇ ਗੁਰਦਾਸਪੁਰ ਦਾ ਦੌਰਾ, ਦੀਨਾਨਗਰ ‘ਚ ਨਵੀਂ ਸ਼ੂਗਰ ਮਿੱਲ ਪ੍ਰੋਜੈਕਟ ਦਾ ਕਰਨਗੇ ਉਦਘਾਟਨ

Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 10.00 ਵਜੇ “ਦੀ ਗੁਰਦਾਸਪੁਰ ਸਹਿਕਾਰੀ ਖੰਡ ਮਿਲਜ਼ ਲਿਮਟਿਡ ਪਨਿਆੜ, ਜਿਲ੍ਹਾ ਗੁਰਦਾਸਪੁਰ” ਵਿਖੇ 5000 ਟੀ.ਸੀ.ਡੀ ਤੱਕ ਦੀ ਸਮਰੱਥਾ ਦੀ ਰਿਫਾਂਇਡ ਸਲਫਰ ਰਹਿਤ ਨਵੀਂ ਸੂਗਰ ਮਿੱਲ ਅਤੇ ਕੋ-ਜਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਲਈ ਅਤੇ ਇਸ ਤੋਂ ਬਾਅਦ 11.00 ਵਜੇ “ਗੁਰਦਾਸਪੁਰ ਰੋਡ, ਨਜਦੀਕ ਮੇਨ ਰੋਡ ਕੋਰੀਡੋਰ, ਡੇਰਾ ਬਾਬਾ ਨਾਨਕ ਜਿਲ੍ਹਾ ਗੁਰਦਾਸਪੁਰ ਵਿਖੇ” ਪਹੁੰਚ ਰਹੇਂ ਹਨ।

ਇਸ ਦੇ ਮੱਦੇ ਨਜ਼ਰ ਹਰ ਤਰ੍ਹਾਂ ਦੇ ਪੁੱਖਤਾ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਲਾਜਮੀ ਹਨ, ਤਾਂ ਜੋ ਕੋਈ ਵੀ ਅਣ-ਸੁਖਾਂਵੀ ਘਟਨਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ। ਇਸ ਦੇ ਤਹਿਤ ਡਰੋਨ ਕੈਮਰਿਆਂ ਨੂੰ ਚਲਾਉਣ/ਉਡਾਉਣ ਤੇ ਪਾਬੰਦੀ ਲਗਾਉਣੀ ਵੀ ਜਰੂਰੀ ਬਣ ਜਾਂਦੀ ਹੈ, ਕਿਉਂਕਿ ਡਰੋਨ ਕੈਮਰਿਆ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਕਿਸੇ ਮੰਦਭਾਗੀ ਘਟਨਾਂ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ, ਅਦਿੱਤਿਆ ਉੱਪਲ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਮਿਤੀ 26.11.2025 ਨੂੰ ਡਰੋਨ ਕੈਮਰਿਆਂ ਨੂੰ ਚਲਾਉਣ ਅਤੇ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News