Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਚੋਰਾਂ ਦਾ ਹੈਰਾਨ ਕਰਨ ਵਾਲਾ ਕਾਰਨਾਮਾ! ਬੱਕਰੀ ਨੂੰ ਲਗਜ਼ਰੀ ਕਾਰ ‘ਚ ਬੰਦ ਕਰ ਫ਼ਰਾਰ ਹੋਏ ਚੋਰ, ਸੋਸ਼ਲ ਮੀਡੀਆ ‘ਤੇ ਸੀਸੀਟੀਵੀ ਤਸਵੀਰਾਂ ਹੋਈਆਂ ਵਾਇਰਲ

Moga Goat thief; ਪੰਜਾਬ ਵਿੱਚ ਚੋਰੀ ਦੀ ਘਟਨਾਵਾਂ ਆਮ ਹੋ ਗਈਆਂ ਹਨ, ਅਤੇ ਇਨ੍ਹਾਂ ਘਟਨਾਵਾਂ ਦੀ ਸੀਸੀਟੀਵੀ ਫੁਟੇਜ ਵੀ ਆਮ ਦੇਖਣ ਨੂੰ ਮਿਲ ਜਾਵੇਗੀ, ਅਜਿਹੀ ਹੀ ਵਾਇਰਲ ਹੋ ਰਹੀ ਇੱਕ ਚੋਰੀ ਦੀ ਸੀਸੀਟੀਵੀ ਵੀਡੀਓ ਤੁਹਾਨੂੰ ਸੋਚਣ ਲਈ ਮਜਬੂਰ ਕਰ ਦੇਵੇਗੀ ਕਿ ਕੁਝ ਵੀ ਸੁਰੱਖਿਅਤ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀਸੀਟੀਵੀ ਵੀਡੀਓ ਮੋਗਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਚੋਰਾਂ ਦਾ ਹੈਰਾਨ ਕਰਨ ਵਾਲਾ ਕਾਰਨਾਮਾ! ਬੱਕਰੀ ਨੂੰ ਲਗਜ਼ਰੀ ਕਾਰ ‘ਚ ਬੰਦ ਕਰ ਫ਼ਰਾਰ ਹੋਏ ਚੋਰ, ਸੋਸ਼ਲ ਮੀਡੀਆ ‘ਤੇ ਸੀਸੀਟੀਵੀ ਤਸਵੀਰਾਂ ਹੋਈਆਂ ਵਾਇਰਲ

Moga Goat thief; ਪੰਜਾਬ ਵਿੱਚ ਚੋਰੀ ਦੀ ਘਟਨਾਵਾਂ ਆਮ ਹੋ ਗਈਆਂ ਹਨ, ਅਤੇ ਇਨ੍ਹਾਂ ਘਟਨਾਵਾਂ ਦੀ ਸੀਸੀਟੀਵੀ ਫੁਟੇਜ ਵੀ ਆਮ ਦੇਖਣ ਨੂੰ ਮਿਲ ਜਾਵੇਗੀ, ਅਜਿਹੀ ਹੀ ਵਾਇਰਲ ਹੋ ਰਹੀ ਇੱਕ ਚੋਰੀ ਦੀ ਸੀਸੀਟੀਵੀ ਵੀਡੀਓ ਤੁਹਾਨੂੰ ਸੋਚਣ ਲਈ ਮਜਬੂਰ ਕਰ ਦੇਵੇਗੀ ਕਿ ਕੁਝ ਵੀ ਸੁਰੱਖਿਅਤ ਨਹੀਂ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀਸੀਟੀਵੀ ਵੀਡੀਓ ਮੋਗਾ ਜ਼ਿਲ੍ਹੇ ਦੇ ਲੋਪੋ ਪਿੰਡ ਦੀ ਹੈ, ਜਿੱਥੇ ਕਾਰ ਸਵਾਰ ਇੱਕ ਗਰੀਬ ਪਰਿਵਾਰ ਦੇ ਘਰ ਦੇ ਬਾਹਰ ਖੜ੍ਹੀ ਬੱਕਰੀ ਚੋਰੀ ਕਰਕੇ ਆਪਣੀ ਕਾਰ ਵਿੱਚ ਲੈ ਫ਼ਰਾਰ ਗਏ।

ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਚਿੱਟੀ ਕਾਰ ਸੜਕ ‘ਤੇ ਘੁੰਮ ਰਹੀ ਹੈ। ਥੋੜ੍ਹੀ ਦੂਰੀ ਤੈਅ ਕਰਨ ਤੋਂ ਬਾਅਦ, ਕਾਰ ਵਾਪਸ ਆਉਂਦੀ ਹੈ, ਅਤੇ ਇੱਕ ਨੌਜਵਾਨ ਘਰ ਦੇ ਬਾਹਰ ਖੜ੍ਹੀ ਬੱਕਰੀ ਚੁੱਕ ਕੇ ਭੱਜ ਜਾਂਦਾ ਹੈ।

ਜਦੋਂ ਸੀਸੀਟੀਵੀ ਫੁਟੇਜ ਅਤੇ ਵੀਡੀਓ ਬਾਰੇ ਲੋਪੋ ਪੁਲਿਸ ਸਟੇਸ਼ਨ ਦੇ ਇੰਚਾਰਜ ਪ੍ਰੀਤਮ ਸਿੰਘ ਨਾਲ ਫ਼ੋਨ ‘ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬੱਕਰੀ ਚੋਰੀ ਦੀ ਸ਼ਿਕਾਇਤ ਮਿਲੀ ਹੈ। ਜਿਸ ਦੇ ਅਧਾਰ ‘ਤੇ ਉਹਨਾਂ ਇਸ ਮਾਮਲੇ ‘ਤੇ ਜਾਂਚ ਕਰ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News