Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਖ਼ਰੀਦੋ-ਫ਼ਰੋਖ਼ਤ, ਮਨੋਰੰਜਨ ਤੇ ਖਾਣ-ਪੀਣ ਦੇ ਸ਼ੌਕੀਨਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ‘ਪੰਜਾਬ ਸਖੀ ਸ਼ਕਤੀ ਮੇਲਾ’

Punjab Sakhi Shakti Mela at Ranbir College; ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ। […]
ਲੇਖਕ : ਪ੍ਰਕਾਸ਼ਿਤ: 
ਖ਼ਰੀਦੋ-ਫ਼ਰੋਖ਼ਤ, ਮਨੋਰੰਜਨ ਤੇ ਖਾਣ-ਪੀਣ ਦੇ ਸ਼ੌਕੀਨਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ‘ਪੰਜਾਬ ਸਖੀ ਸ਼ਕਤੀ ਮੇਲਾ’

Punjab Sakhi Shakti Mela at Ranbir College; ਸੰਗਰੂਰ ਦੇ ਰਣਬੀਰ ਕਾਲਜ ਵਿੱਚ ਪੰਜਾਬ ਅਤੇ ਦੇਸ਼ ਦੇ ਹੋਰਨਾਂ ਰਾਜਾਂ ਦੀਆਂ ਮਹਿਲਾ ਉੱਧਮੀਆਂ ਤੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਨੂੰ ਇੱਕੋ ਮੰਚ ਮੁਹੱਈਆ ਕਰਵਾਉਣ ਅਤੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੇ ਵਿਰਸੇ ਤੋਂ ਜਾਣੂ ਕਰਵਾਉਣ ਲਈ ਪੰਜਾਬ ਸਖੀ ਸ਼ਕਤੀ ਮੇਲਾ ਦਾ ਆਗਾਜ਼ ਅੱਜ ਧੂਮ ਧੜੱਕੇ ਨਾਲ ਹੋਇਆ।

30 ਨਵੰਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਆਗਾਜ਼ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਡਿਪਟੀ ਕਮਿਸ਼ਨਰ, ਸੰਗਰੂਰ ਰਾਹੁਲ ਚਾਬਾ ਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਰਿਬਨ ਕੱਟਕੇ ਇਸ ਮੇਲੇ ਦਾ ਆਗਾਜ਼ ਕੀਤਾ। ਇਸ ਸਮੇਂ ਮੇਲੇ ‘ਚ ਪੁੱਜਣ ‘ਤੇ ਮਹਿਮਾਨਾਂ ਦਾ ਬੀਨ ਵਾਜੇ ਤੇ ਰਵਾਇਤੀ ਲੋਕ ਨਾਚਾਂ ਦੇ ਕਲਾਕਾਰਾਂ ਨੇ ਧਮਾਲਾਂ ਪਾਉਂਦਿਆਂ ਸਵਾਗਤ ਕੀਤਾ।

ਇਸ ਦੌਰਾਨ ਆਪਣੇ ਸੰਬੋਧਨ ‘ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ “ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਧਮੀਆਂ ਦਾ ਸਸ਼ਕਤੀਕਰਨ” ਸੰਗਰੂਰ ਵਿਖੇ ਕਰਵਾਇਆ ਜਾਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਹਨਾਂ ਦੱਸਿਆ ਕਿ ਇਸ ਮੇਲੇ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਸਮੇਤ ਕਸ਼ਮੀਰ, ਯੂ.ਪੀ ਤੇ ਰਾਜਸਥਾਨ ਤੋਂ ਉੱਧਮੀ ਆਪਣੇ ਉਤਪਾਦ ਲੈ ਕੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਸਵੈ ਸਹਾਇਤਾਂ ਪ੍ਰਾਪਤ ਗਰੁੱਪਾਂ ਵੱਲੋਂ ਬਣਾਈਆਂ ਵਸਤਾਂ ਦੀ ਸਰਾਹਨਾਂ ਕੀਤੀ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸੰਗਰੂਰ ਅਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਪਰਿਵਾਰਾਂ ਸਮੇਤ ਆਨੰਦ ਮਾਨਣ।

ਮੇਲੇ ਵਿੱਚ ਜਿੱਥੇ ਝੂਲਿਆਂ ਦੇ ਵਿਸ਼ੇਸ਼ ਪ੍ਰਬੰਧ ਦੇ ਨਾਲ-ਨਾਲ ਖਾਣ ਪੀਣ ਦੀਆਂ ਵਸਤਾਂ ਸਬੰਧੀ ਵਿਸ਼ੇਸ਼ ਫੂਡ ਕੋਰਟ ਬਣਿਆ ਹੈ। ਇਸ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਹੋਇਆ ਕਰੇਗੀ। ਮੇਲੇ ਦੀ ਸ਼ੁਰੂਆਤ ਰੋਜ਼ਾਨਾ ਸਵੇਰੇ 10 ਵਜੇ ਤੋਂ ਹੋਇਆ ਕਰੇਗੀ। ਇਸ ਮੇਲੇ ਲਈ ਟਿਕਟ ਰੇਟ 10 ਰੁਪਏ ਰੱਖਿਆ ਗਿਆ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੇਲੇ ਵਿੱਚ ਦਾਖਲਾ ਮੁਫ਼ਤ ਹੈ।

ਇਸ ਦੌਰਾਨ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੇਲੇ ‘ਚ ਸਜੀਆਂ ਵੱਖ-ਵੱਖ ਸ਼ਿਲਪਕਾਰੀ ਵਸਤਾਂ ਦੀਆਂ ਸਟਾਲਾਂ ‘ਤੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਖੂਬ ਖ਼ਰੀਦੋ ਫ਼ਰੋਖਤ ਕੀਤੀ। ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਲੋਕ ਨਾਚਾਂ ਪੇਸ਼ ਕਰ ਕੇ ਖ਼ੂਬ ਧਮਾਲਾਂ ਪਾਈਆਂ।

Read Latest News and Breaking News at Daily Post TV, Browse for more News

Ad
Ad

Punjab District News