Banner
Banner

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕੀਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਭੇਜੇ ਗਏ ਨਕਾਰਾਤਮਕ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ। ਇਸ ਨਾਲ ਹੁਣ ਅੰਮ੍ਰਿਤਪਾਲ ਸੰਸਦ ਦੇ ਸਰਦ ਰੁੱਤ ਸੈਸ਼ਨ (1 ਦਸੰਬਰ ਤੋਂ 19 ਦਸੰਬਰ) ਵਿੱਚ ਹਾਜ਼ਰ ਨਹੀਂ ਹੋ ਸਕੇਗਾ। ਪੰਜਾਬ […]
Khushi
By : Updated On: 27 Nov 2025 07:32:AM
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕੀਤੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਭੇਜੇ ਗਏ ਨਕਾਰਾਤਮਕ ਰਿਪੋਰਟ ਦੇ ਆਧਾਰ ’ਤੇ ਲਿਆ ਗਿਆ ਹੈ। ਇਸ ਨਾਲ ਹੁਣ ਅੰਮ੍ਰਿਤਪਾਲ ਸੰਸਦ ਦੇ ਸਰਦ ਰੁੱਤ ਸੈਸ਼ਨ (1 ਦਸੰਬਰ ਤੋਂ 19 ਦਸੰਬਰ) ਵਿੱਚ ਹਾਜ਼ਰ ਨਹੀਂ ਹੋ ਸਕੇਗਾ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 21 ਨਵੰਬਰ ਨੂੰ ਪੈਰੋਲ ਮਾਮਲੇ ਦੀ ਸੁਣਵਾਈ ਦੌਰਾਨ ਰਾਜ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਫ਼ੈਸਲਾ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਪਿੱਛੋਂ ਗ੍ਰਹਿ ਵਿਭਾਗ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਤੋਂ ਵਿਸਥਾਰਪੂਰਵਕ ਰਿਪੋਰਟ ਤਲੱਬ ਕੀਤੀ ਸੀ।

ਸਰਕਾਰੀ ਸੂਤਰਾਂ ਮੁਤਾਬਕ, ਅੰਮ੍ਰਿਤਸਰ ਪ੍ਰਸ਼ਾਸਨ ਨੇ ਪੈਰੋਲ ਦੇਣ ਦੀ ਵਿਰੋਧੀ ਸਿਫ਼ਾਰਸ਼ ਕੀਤੀ, ਜਿਸਨੂੰ ਮੱਦੇਨਜ਼ਰ ਰੱਖਦਿਆਂ ਗ੍ਰਹਿ ਵਿਭਾਗ ਨੇ ਅਰਜ਼ੀ ਰੱਦ ਕਰ ਦਿੱਤੀ।

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਨਜ਼ਰਬੰਦੀ ਦੌਰਾਨ ਹੀ ਉਸ ਨੇ ਲੋਕ ਸਭਾ ਚੋਣ ਜਿੱਤੀ ਸੀ, ਪਰ ਹੁਣ ਤੱਕ ਇੱਕ ਵੀ ਸੰਸਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕਿਆ।

ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਚੁਣੇ ਹੋਏ ਸੰਸਦ ਮੈਂਬਰ ਵਜੋਂ ਸੰਸਦੀ ਸੈਸ਼ਨ ਵਿੱਚ ਸ਼ਮੂਲੀਅਤ ਉਸ ਦਾ ਸੰਵਿਧਾਨਕ ਧਿਰਜ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਸਰਕਾਰ ਨੂੰ ਪੈਰੋਲ ’ਤੇ ਤੁਰੰਤ ਫ਼ੈਸਲਾ ਕਰਨ ਦਾ ਹੁਕਮ ਦਿੱਤਾ ਸੀ।

ਇਸਦੇ ਨਾਲ ਹੀ, ਅੰਮ੍ਰਿਤਪਾਲ ਦੀ ਨਜ਼ਰਬੰਦੀ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਨਜ਼ਰਬੰਦੀ ਕਾਰਨ ਉਹ ਆਪਣੇ ਸੰਸਦੀ ਕੋਟੇ ਦੇ ਫੰਡ ਵੀ ਜਾਰੀ ਨਹੀਂ ਕਰ ਸਕਿਆ।

Read Latest News and Breaking News at Daily Post TV, Browse for more News

Ad
Ad