Banner
Banner

ਜਥੇਦਾਰ ਕੁਲਦੀਪ ਸਿੰਘ ਨੇ ਜਲੰਧਰ ਵਿਖੇ ਕਤਲ ਕੀਤੀ ਬੱਚੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Jalandhar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੀਤੇ ਦਿਨੀਂ ਜਲੰਧਰ ਵਿਚ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ […]
Amritpal Singh
By : Updated On: 27 Nov 2025 14:04:PM
ਜਥੇਦਾਰ ਕੁਲਦੀਪ ਸਿੰਘ ਨੇ ਜਲੰਧਰ ਵਿਖੇ ਕਤਲ ਕੀਤੀ ਬੱਚੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

Jalandhar News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਬੀਤੇ ਦਿਨੀਂ ਜਲੰਧਰ ਵਿਚ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਦੋਸ਼ੀ ਵਿਅਕਤੀ ਦੀ ਸ਼ੈਤਾਨ ਸੋਚ ਹੈ ਅਤੇ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਹੈ, ਕਿਉਂਕਿ 13 ਸਾਲ ਦੀ ਬੱਚੀ ਨੂੰ ਬਹੁਤ ਹੀ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ।


ਜਥੇਦਾਰ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਸਮਾਜ ਵਿਚ ਇਕ ਦਰਿੰਦਾ ਹੈ, ਜਿਸ ਨੂੰ ਕਾਨੂੰਨ ਮੁਤਾਬਕ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਰਿੰਦੇ ਭਾਵੇਂ ਉਹ ਕਿਸੇ ਵੀ ਸੂਬੇ ਜਾਂ ਧਰਮ ਦੇ ਹੋਣ, ਉਨ੍ਹਾਂ ਨੂੰ ਜੇਕਰ ਫਾਂਸੀ ਹੋਵੇਗੀ ਤਾਂ ਅਜਿਹੇ ਪਾਪ ਦੁਨੀਆ ਤੋਂ ਰੁਕਣਗੇ। ਉਨ੍ਹਾਂ ਕਿਹਾ ਇਨਸਾਫ਼ ਦੀ ਲੜਾਈ ਵਿਚ ਉਹ ਪਰਿਵਾਰ ਦੇ ਨਾਲ ਹਨ।

Read Latest News and Breaking News at Daily Post TV, Browse for more News

Ad
Ad