Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ 22.66 ਕਰੋੜ ਦੀ ਰਕਮ ਜਾਰੀ

Punjab News: ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ। Punjab Ashirwad Scheme: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 4443 ਲਾਭਪਾਤਰੀਆਂ ਨੂੰ 22.66 ਕਰੋੜ ਦੀ ਰਕਮ ਜਾਰੀ

Punjab News: ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ।

Punjab Ashirwad Scheme: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸਮੇਤ ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1297, ਬਰਨਾਲਾ ਦੇ 18, ਬਠਿੰਡਾ ਦੇ 138, ਫਿਰੋਜ਼ਪੁਰ ਦੇ 748, ਗੁਰਦਾਸਪੁਰ ਦੇ 394, ਹੁਸ਼ਿਆਰਪੁਰ ਦੇ 105, ਜਲੰਧਰ ਦੇ 470, ਮਾਨਸਾ ਦੇ 309, ਸ੍ਰੀ ਮੁਕਤਸਰ ਸਾਹਿਬ ਦੇ 239, ਪਟਿਆਲਾ ਦੇ 52, ਪਠਾਨਕੋਟ ਦੇ 347, ਰੂਪਨਗਰ ਦੇ 38, ਐਸ.ਏ.ਐਸ. ਨਗਰ ਦੇ 17, ਸੰਗਰੂਰ ਦੇ 122 ਅਤੇ ਮਾਲੇਰਕੋਟਲਾ ਦੇ 149 ਲਾਭਪਾਤਰੀਆਂ ਨੂੰ ਵਿੱਤੀ ਲਾਭ ਪ੍ਰਦਾਨ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਸੂਬਾ ਸਰਕਾਰ ਵੱਲੋਂ ਘੱਟ ਆਮਦਨੀ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਕਮ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੀ ਲੜਕੀ ਦਾ ਪਰਿਵਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਆਮਦਨ ਹੋਵੇ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਆਉਂਦਾ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਵਿੱਤੀ ਸਹਾਇਤਾ ਦੀ ਰਕਮ ਸਿੱਧੀ ਬੈਂਕ (ਡੀ.ਬੀ.ਟੀ) ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਂਦੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖ਼ਾਸ ਕਰਕੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਮਾਣ, ਸਮਾਨਤਾ ਅਤੇ ਮੁੱਖ ਧਾਰਾ ਵਿੱਚ ਲਿਆਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ।

Read Latest News and Breaking News at Daily Post TV, Browse for more News

Ad
Ad

Punjab District News