Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

Batala Police: ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ ‘ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। Batala Mobile Store Shooting Case: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

Batala Police: ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ ‘ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ।

Batala Mobile Store Shooting Case: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਮੁਲਜ਼ਮ ਕੋਲੋਂ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।

ਫਿਰੌਤੀ ਮੰਗਣ ਤੋਂ ਬਾਅਦ ਕੀਤੀ ਸੀ ਗੋਲੀਬਾਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ ‘ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ ‘ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਫਿਰੌਤੀ ਦੀ ਸਾਜ਼ਿਸ਼ ਦੇ ਪਿੱਛੇ ਹੈਂਡਲਰਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਰੋਕਣ ਦੀ ਕੋਸ਼ਿਸ਼ ਦੌਰਾਨ ਪੁਲਿਸ ‘ਤੇ ਕੀਤੀ ਫਾਇਰਿੰਗ

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ, ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨੁੱਖੀ ਅਤੇ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਦੋਸ਼ੀ ਵਿਅਕਤੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਪਿੰਡ ਕੁਦਾਵਾਲੀ ਤੋਂ ਆ ਰਿਹਾ ਸੀ।

ਡੀਆਈਜੀ ਨੇ ਦੱਸਿਆ ਕਿ ਕਾਰਵਾਈ ਦੌਰਾਨ, ਜਦੋਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ ‘ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ।

ਗ੍ਰਿਫ਼ਤਾਰ ਮੁਲਜ਼ਮ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 216 ਮਿਤੀ 20/11/2025 ਨੂੰ ਥਾਣਾ ਸਿਟੀ ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308 (2) ਅਧੀਨ, ਐਫਆਈਆਰ ਨੰਬਰ 354 ਮਿਤੀ 21/11/2025 ਨੂੰ ਬੀਐਨਐਸ ਦੀ ਧਾਰਾ 109 ਅਤੇ 305 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 219 ਮਿਤੀ 27/11/2025 ਨੂੰ ਥਾਣਾ ਡੇਰਾ ਬਾਬਾ ਨਾਨਕ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News