Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਸੜਕ ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ, ਇਕ ਦੀ ਮੌਤ

Punjab News: ਤੜਕਸਾਰ ਘਰੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਪਤੀ ਪਤਨੀ ਹਸਪਤਾਲ ਵਿਖੇ ਦਵਾਈ ਲੈਣ ਜਾ ਰਹੇ ਸਨ ਜਦੋਂ ਕਸਬਾ ਕੱਥੂ ਨੰਗਲ ਵਿਖੇ ਰੇਤ ਨਾਲ ਭਰੀ ਟਰਾਲੀ ਟਰੈਕਟਰ ਨੂੰ ਪਾਰ ਕਰਦੇ ਹੋਇਆ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ ਤੇ ਟਾਇਰਾਂ ਦੀ ਲਪੇਟ ਵਿਚ ਆਉਣ ਕਾਰਨ ਔਰਤ ਦੀ ਮੌਕੇ ’ਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੜਕ ਹਾਦਸੇ ਦਾ ਸ਼ਿਕਾਰ ਹੋਏ ਮੋਟਰਸਾਈਕਲ ਸਵਾਰ, ਇਕ ਦੀ ਮੌਤ

Punjab News: ਤੜਕਸਾਰ ਘਰੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਪਤੀ ਪਤਨੀ ਹਸਪਤਾਲ ਵਿਖੇ ਦਵਾਈ ਲੈਣ ਜਾ ਰਹੇ ਸਨ ਜਦੋਂ ਕਸਬਾ ਕੱਥੂ ਨੰਗਲ ਵਿਖੇ ਰੇਤ ਨਾਲ ਭਰੀ ਟਰਾਲੀ ਟਰੈਕਟਰ ਨੂੰ ਪਾਰ ਕਰਦੇ ਹੋਇਆ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ ਤੇ ਟਾਇਰਾਂ ਦੀ ਲਪੇਟ ਵਿਚ ਆਉਣ ਕਾਰਨ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਬਾਵਾ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਮੱਲੀਆਂ ਪੱਕੀਆਂ ਥਾਣਾ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਆਪਣੇ ਮੋਟਰਸਾਈਕਲ ਪੀ.ਬੀ.06 ਏ. ਕਿਉਂ. 3916 ’ਤੇ ਸਵਾਰ ਜਦੋਂ ਕੱਥੂ ਨੰਗਲ ਵਿਖੇ ਪੁੱਜੇ ਤਾਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਉਸ ਦੀ ਪਤਨੀ ਰਾਜਵਿੰਦਰ ਕੌਰ ਉਮਰ ਕਰੀਬ 54 ਸਾਲ ਰੇਤ ਨਾਲ ਭਰੇ ਟਰੈਕਟਰ ਟਰਾਲੀ ਦੇ ਟਾਇਰਾਂ ਦੀ ਲਪੇਟ ਵਿਚ ਆ ਗਈ, ਜਿਸ ਨਾਲ ਉਹ ਬੁਰੀ ਤਰ੍ਹਾਂ ਕੁਚਲੀ ਗਈ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪੁੱਜੇ ਮ੍ਰਿਤਕ ਔਰਤ ਦੇ ਪੁੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਮਾਤਾ ਕਿਸੇ ਭਿਆਨਕ ਰੋਗ ਨਾਲ ਪੀੜਤ ਸੀ ਅਤੇ ਉਹ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਆਪਣੇ ਇਲਾਜ ਦੀ ਦਵਾਈ ਲੈਣ ਲਈ ਜਾ ਰਹੇ ਸਨ। ਮੌਕੇ ’ਤੇ ਪੁੱਜੀ ਥਾਣਾ ਕੱਥੂਨੰਗਲ ਦੀ ਪੁਲਿਸ ਨੇ ਦੋਵਾਂ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News