Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਕੈਬਨਿਟ ‘ਚ ਹੋਇਆ ਅਹਿਮ ਫੈਸਲਾ, 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

Punjab News: ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। Punjab Cabinet Approves empanelment of Specialist Doctors: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼੍ਰੇਣੀਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਕੈਬਨਿਟ ‘ਚ ਹੋਇਆ ਅਹਿਮ ਫੈਸਲਾ, 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

Punjab News: ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।

Punjab Cabinet Approves empanelment of Specialist Doctors: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼੍ਰੇਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ।

ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਨ੍ਹਾਂ ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪੱਧਰ ‘ਤੇ ਸਿਵਲ ਸਰਜਨਾਂ ਰਾਹੀਂ ਕੀਤੀ ਜਾਵੇਗੀ ਅਤੇ ਸੂਚੀਬੱਧ ਹੋਏ ਡਾਕਟਰ ਓ.ਪੀ.ਡੀ., ਆਈ.ਪੀ.ਡੀ., ਐਮਰਜੈਂਸੀ, ਵੱਡੇ ਤੇ ਛੋਟੇ ਅਪਰੇਸ਼ਨਾਂ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਪ੍ਰਤੀ ਮਰੀਜ਼ ਇੰਪੈਨਲਮੈਂਟ ਫੀਸ ਲੈਣ ਦੇ ਯੋਗ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News