Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ

Amritsar News: ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। Sis Marg Nagar Kirtan: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ […]
Nishant Malyan
By : Updated On: 28 Nov 2025 17:28:PM
ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਹੋਇਆ ਰਵਾਨਾ

Amritsar News: ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ਼ਤਿਹਾਰ

Sis Marg Nagar Kirtan: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਵੱਲੋ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਥਾਵਾਚਕ ਨੇ ਸੰਗਤਾਂ ਨੂੰ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ। ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਨਗਰ ਕੀਰਤਨ ਦਾ ਭਰਵਾਂ ਸਵਾਗਤ

ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਭਲਕੇ 29 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਡੇਰਾਬਸੀ ਦੇ ਹਲਕਾ ਇੰਚਾਰਜ ਐਨ.ਕੇ. ਸ਼ਰਮਾ, ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਇੰਚਾਰਜ ਮਲਕੀਤ ਸਿੰਘ, ਸੁਪਰਵਾਈਜ਼ਰ ਹਰਭਜਨ ਸਿੰਘ, ਗੁਰਸਾਹਿਬ ਸਿੰਘ, ਅਵਤਾਰ ਸਿੰਘ, ਮੀਤ ਮੈਨੇਜਰ ਸਤਨਾਮ ਸਿੰਘ, ਨਿਗਰਾਨ ਗੁਰਨਾਮ ਸਿੰਘ, ਪ੍ਰਚਾਰਕ ਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਮਨਮੀਤ ਸਿੰਘ, ਜਸਬੀਰ ਸਿੰਘ ਲੌਂਗੋਵਾਲ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad

Punjab District News