Banner
Banner

ਕੰਚਨਪ੍ਰੀਤ ਦੀ ਰਾਤ 8 ਵਜੇ ਹੋਵੇਗੀ ਪੇਸ਼ੀ

ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਦੀ ਪੇਸ਼ੀ ਤਰਨਤਾਰਨ ਕੋਰਟ ਵਿਚ ਰਾਤ 8 ਵਜੇ ਹੋਵੇਗੀ। ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਇਹ ਜਾਣਕਾਰੀ ਦਿੱਤੀ। ਕਲੇਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੰਚਨਪ੍ਰੀਤ ਕੋਰਟ ਦੀ ਕਸਟਡੀ ਵਿਚ ਹੀ ਰਹੇਗੀ। ਕੰਚਨਪ੍ਰੀਤ ਉੱਤੇ ਅੰਮ੍ਰਿਤਸਰ ਦੇ ਚਾਰ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਹਾਲਾਂਕਿ ਚਾਰਾਂ ਮਾਮਲਿਆਂ ਵਿੱਚ ਉਨ੍ਹਾਂ ਨੂੰ […]
Amritpal Singh
By : Updated On: 29 Nov 2025 16:50:PM
ਕੰਚਨਪ੍ਰੀਤ ਦੀ ਰਾਤ 8 ਵਜੇ ਹੋਵੇਗੀ ਪੇਸ਼ੀ

ਅਕਾਲੀ ਆਗੂ ਦੀ ਧੀ ਕੰਚਨਪ੍ਰੀਤ ਦੀ ਪੇਸ਼ੀ ਤਰਨਤਾਰਨ ਕੋਰਟ ਵਿਚ ਰਾਤ 8 ਵਜੇ ਹੋਵੇਗੀ। ਅਕਾਲੀ ਦਲ ਦੇ ਆਗੂ ਅਰਸ਼ਦੀਪ ਕਲੇਰ ਨੇ ਇਹ ਜਾਣਕਾਰੀ ਦਿੱਤੀ। ਕਲੇਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੰਚਨਪ੍ਰੀਤ ਕੋਰਟ ਦੀ ਕਸਟਡੀ ਵਿਚ ਹੀ ਰਹੇਗੀ।

ਕੰਚਨਪ੍ਰੀਤ ਉੱਤੇ ਅੰਮ੍ਰਿਤਸਰ ਦੇ ਚਾਰ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ। ਹਾਲਾਂਕਿ ਚਾਰਾਂ ਮਾਮਲਿਆਂ ਵਿੱਚ ਉਨ੍ਹਾਂ ਨੂੰ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਿਲੀ ਹੋਈ ਹੈ। ਸ਼ੁੱਕਰਵਾਰ ਨੂੰ ਜਦੋਂ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਮਜੀਠਾ ਬੁਲਾਇਆ ਗਿਆ ਤਾਂ ਤਰਨਤਾਰਨ ਪੁਲਿਸ ਨੇ ਉੱਥੇ ਆ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਕੰਚਨਪ੍ਰੀਤ ਕੌਰ ਨੇ ਤਰਨ ਤਾਰਨ ਹਲਕੇ ਵਿੱਚ ਆਪਣੀ ਮਾਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਸੀ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜੇਤੂ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗ੍ਰਿਫ਼ਤਾਰੀ ‘ਤੇ ਸਖ਼ਤ ਵਿਰੋਧ ਪ੍ਰਗਟਾਇਆ ਹੈ ਤੇ ਕਿਹਾ ਹੈ ਕਿ ”ਅਸੀਂ ਪੁਲਿਸ ਦੇ ਇਸ ਜਬਰ ਦਾ ਡਟ ਕੇ ਮੁਕਾਬਲਾ ਕਰਾਂਗੇ।”

ਸ਼੍ਰੋਮਣੀ ਅਕਾਲੀ ਦਲ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਕੰਚਨਪ੍ਰੀਤ ਦੀ ਗ੍ਰਿਫ਼ਤਾਰੀ ‘ਤੇ ਨਾਰਾਜ਼ਗੀ ਪ੍ਰਗਟਾਈ ਹੈ।

Read Latest News and Breaking News at Daily Post TV, Browse for more News

Ad
Ad