Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ

ਅੰਮ੍ਰਿਤਸਰ– ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦੀ ਸਿਹਤ ਦਾ ਹਾਲ ਜਾਣਿਆ

ਅੰਮ੍ਰਿਤਸਰ– ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਹਸਪਤਾਲ ਪਹੁੰਚ ਕੇ ਹਾਲ ਜਾਣਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਨ ਆਏ ਸਕੱਤਰ ਪ੍ਰਤਾਪ ਸਿੰਘ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਬੰਦੀ ਸਿੰਘਾਂ ਨਾਲ ਖੜ੍ਹਨਾ ਆਪਣੀ ਜ਼ੁੰਮੇਵਾਰੀ ਸਮਝਦੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਅੰਦਰ ਵੀ ਇਸ ਸਬੰਧ ਵਿਚ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News