Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪਟਿਆਲਾ ‘ਚ ਵਾਪਰਿਆ ਵੱਡਾ ਹਾਦਸਾ, ਲਗਜ਼ਰੀ ਬੱਸ ਨੂੰ ਲੱਗੀ ਭਿਆਨਕ ਅੱਗ

ਪਿੰਡ ਚੰਨੋਂ ਨੇੜੇ ਉਸ ਸਮੇਂ ਭਗਦੜ ਮਚ ਗਈ, ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਜੋ ਚੰਡੀਗੜ੍ਹ ਤੋਂ ਬਠਿੰਡਾ ਨੂੰ ਜਾ ਰਹੀ ਸੀ, ਨੂੰ ਅੱਗ ਲੱਗ ਜਾਣ ਕਾਰਨ ਬੱਸ ਸੜ ਕੇ ਸਵਾਹ ਹੋ ਗਈ, ਪਰ ਉਸ ਵਿਚ ਚੜ੍ਹੀਆਂ 25 ਦੇ ਕਰੀਬ ਸਵਾਰੀਆਂ ਅਤੇ ਬੱਸ ਅਮਲਾ ਵਾਲ਼-ਵਾਲ਼ ਬਚ ਗਿਆ। ਇਸ ਸਬੰਧੀ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਚੰਡੀਗੜ੍ਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪਟਿਆਲਾ ‘ਚ ਵਾਪਰਿਆ ਵੱਡਾ ਹਾਦਸਾ, ਲਗਜ਼ਰੀ ਬੱਸ ਨੂੰ ਲੱਗੀ ਭਿਆਨਕ ਅੱਗ

ਪਿੰਡ ਚੰਨੋਂ ਨੇੜੇ ਉਸ ਸਮੇਂ ਭਗਦੜ ਮਚ ਗਈ, ਜਦੋਂ ਇਕ ਨਿੱਜੀ ਕੰਪਨੀ ਦੀ ਬੱਸ ਜੋ ਚੰਡੀਗੜ੍ਹ ਤੋਂ ਬਠਿੰਡਾ ਨੂੰ ਜਾ ਰਹੀ ਸੀ, ਨੂੰ ਅੱਗ ਲੱਗ ਜਾਣ ਕਾਰਨ ਬੱਸ ਸੜ ਕੇ ਸਵਾਹ ਹੋ ਗਈ, ਪਰ ਉਸ ਵਿਚ ਚੜ੍ਹੀਆਂ 25 ਦੇ ਕਰੀਬ ਸਵਾਰੀਆਂ ਅਤੇ ਬੱਸ ਅਮਲਾ ਵਾਲ਼-ਵਾਲ਼ ਬਚ ਗਿਆ।

ਇਸ ਸਬੰਧੀ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਬਠਿੰਡਾ ਨੂੰ ਜਾ ਰਹੀ ਨਿੱਜੀ ਕੰਪਨੀ ਦੀ ਬੱਸ ਜਦੋਂ ਪਿੰਡ ਚੰਨੋਂ ਨੇੜੇ ਸਥਿਤ ਸ਼ਰਮਾ ਵੈਸ਼ਨੂੰ ਢਾਬੇ ਕੋਲ ਪਹੁੰਚੀ ਤਾਂ ਡਰਾਈਵਰ ਨੇ ਬੱਸ ਵਿਚੋਂ ਧੂੰਆਂ ਨਿਕਲਦਾ ਦੇਖ਼ਿਆ ਤਾਂ ਉਸ ਨੇ ਬੱਸ ਰੋਕ ਕੇ ਸਵਾਰੀਆਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਬਾਹਰ ਕੱਢਦਿਆ ਤੇ ਬੱਸ ਵਿਚ ਰੱਖੇ ਅੱਗ ਬੁਝਾਊ ਯੰਤਰਾਂ ਰੋਕੂ ਸਪਰੇਅ ਕਰ ਦਿੱਤੀ। ਇਸ ਦੌਰਾਨ ਹੀ ਬੱਸ ਵਿਚੋਂ ਅੱਗ ਬੁਝਣ ਦੀ ਬਜਾਏ ਭੜਕ ਗਈ, ਜਿਸ ’ਤੇ ਲੋਕਾਂ ਵਲੋਂ ਅੱਗ ਬੁਝਾਉਣ ਦੇ ਯਤਨ ਕਰਦਿਆਂ ਹੀ ਬੱਸ ਲਟ-ਲਟ ਕਰਕੇ ਮਚਣ ਲੱਗੀ। ਇਸ ਦੀ ਸੂਚਨਾ ਅੱਗ ਬੁਝਾਊ ਗੱਡੀ ਨੂੰ ਦਿੱਤੀ, ਪਰ ਗੱਡੀ ਦੇ ਆਉਣ ਤੱਕ ਬੱਸ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਗਈ ਸੀ। ਬੱਸ ਵਿਚ ਸਵਾਰ ਕਰੀਬ 2 ਦਰਜਨ ਸਵਾਰੀਆਂ ਅਤੇ ਬੱਸ ਅਮਲਾ ਵਾਲ਼-ਵਾਲ਼ ਬਚ ਗਿਆ।

ਇਸ ਸਬੰਧੀ ਪਸਿਆਣਾ ਪੁਲਿਸ ਚੌਕੀ ਦੇ ਇੰਚਾਰਜ ਅਮਨਪਾਲ ਸਿੰਘ ਵਿਰਕ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਨਿੱਜੀ ਕੰਪਨੀ ਦੀ ਬੱਸ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਬੱਸ ਵਿਚ ਚੜ੍ਹੀਆਂ 25 ਸਵਾਰੀਆਂ ਅਤੇ ਬੱਸ ਅਮਲਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News