Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਸੰਗਰੂਰ ਕੂੜਾ ਪ੍ਰਬੰਧਨ ਮਾਮਲਾ NGT ਦੀ ਵੱਡੀ ਕਾਰਵਾਈ, ਉੱਚ ਅਧਿਕਾਰੀਆਂ ਨੂੰ ਜਾਰੀ ਨੋਟਿਸ

Breaking News: ਸੰਗਰੂਰ ਸ਼ਹਿਰ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਾੜੀ ਹਾਲਤ ਬਾਰੇ ਸਮਾਜ ਸੇਵੀ ਸੰਸਥਾਵਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ, National Green Tribunal (ਐਨਜੀਟੀ) ਨੇ ਵੱਡੀ ਕਾਰਵਾਈ ਕੀਤੀ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ, ਡਿਪਟੀ ਕਮਿਸ਼ਨਰ ਸੰਗਰੂਰ, ਨਗਰ ਕੌਂਸਲ ਦੇ ਈਓ ਅਤੇ ਐਸਐਚਓ ਨੂੰ ਨੋਟਿਸ ਜਾਰੀ ਕੀਤੇ ਹਨ। ਐਨਜੀਟੀ ਨੇ ਹੁਕਮ ਦਿੱਤਾ ਹੈ ਕਿ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Breaking News: ਸੰਗਰੂਰ ਸ਼ਹਿਰ ਵਿੱਚ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਮਾੜੀ ਹਾਲਤ ਬਾਰੇ ਸਮਾਜ ਸੇਵੀ ਸੰਸਥਾਵਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ, National Green Tribunal (ਐਨਜੀਟੀ) ਨੇ ਵੱਡੀ ਕਾਰਵਾਈ ਕੀਤੀ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ, ਡਿਪਟੀ ਕਮਿਸ਼ਨਰ ਸੰਗਰੂਰ, ਨਗਰ ਕੌਂਸਲ ਦੇ ਈਓ ਅਤੇ ਐਸਐਚਓ ਨੂੰ ਨੋਟਿਸ ਜਾਰੀ ਕੀਤੇ ਹਨ।

ਐਨਜੀਟੀ ਨੇ ਹੁਕਮ ਦਿੱਤਾ ਹੈ ਕਿ ਸਾਰੇ ਅਧਿਕਾਰੀ 26 ਫਰਵਰੀ ਤੱਕ ਆਪਣੇ ਜਵਾਬ ਜਮ੍ਹਾਂ ਕਰਾਉਣ, ਨਹੀਂ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਵਕੀਲ ਕਮਲ ਆਨੰਦ ਅਤੇ ਜਤਿੰਦਰ ਕਾਲੜਾ ਨੇ ਸ਼ਹਿਰ ਦੀ ਵਿਗੜਦੀ ਹਾਲਤ ਬਾਰੇ ਸਖ਼ਤ ਸ਼ਿਕਾਇਤ ਕੀਤੀ ਸੀ।

ਉਨ੍ਹਾਂ ਦੱਸਿਆ ਕੀ ਗਿੱਲੇ ਤੇ ਸੁੱਕੇ ਕੂੜੇ ਦੀ ਵੱਖਰਾ ਸੰਗ੍ਰਿਹ ਪ੍ਰਣਾਲੀ ਮੌਜੂਦ ਹੀ ਨਹੀਂ — Solid Waste Rule ਦੀ ਉਲੰਘਣਾ।ਸ਼ਹਿਰ ਵਿੱਚ ਦਾਅਵੇ ਮੁਤਾਬਕ 72 ਕੂੜਾ ਪਿਟ ਸਿਰਫ਼ ਕਾਗਜ਼ਾਂ ’ਤੇ, ਜ਼ਮੀਨ ’ਤੇ ਸਾਰਾ ਕੂੜਾ ਸੜਕਾਂ ਦੇ ਕਿਨਾਰੇ ਫੈਲਿਆ ਹੋਇਆ।ਗੰਦਗੀ ਕਰਕੇ ਬਿਮਾਰੀਆਂ ਫੈਲਣ ਦਾ ਖ਼ਤਰਾ — ਲੋਕਾਂ ਦੀ ਸਿਹਤ ਸਿੱਧੇ ਤੌਰ ’ਤੇ ਪ੍ਰਭਾਵਿਤ।

ਐਨਜੀਟੀ ਦੇ ਹੁਕਮ — ਤੁਰੰਤ ਮੌਕਾ ਮੁਆਇਨਾ ਅਤੇ ਰਿਪੋਰਟ

ਐਨਜੀਟੀ ਨੇ ਪ੍ਰਦੂਸ਼ਣ ਬੋਰਡ ਨੂੰ ਆਦੇਸ਼ ਦਿੱਤਾ ਹੈ ਕਿ:

  • ਤੁਰੰਤ ਟੀਮ ਭੇਜੀ ਜਾਵੇ,
  • ਸੰਗਰੂਰ ਦੇ ਸਾਰੇ ਇਲਾਕਿਆਂ ਦਾ ਮੌਕੇ ’ਤੇ ਮੁਆਇਨਾ,
  • ਕੂੜੇ ਦੀ ਮਾਤਰਾ, ਪ੍ਰਬੰਧਨ ਦੀ ਹਕੀਕਤ ਅਤੇ ਨਿਯਮਾਂ ਦੀ ਉਲੰਘਣਾ ਬਾਰੇ ਵਿਸਥਾਰਪੂਰਣ ਰਿਪੋਰਟ ਜਮ੍ਹਾਂ ਕਰਾਈ ਜਾਵੇ।

ਐਨਜੀਟੀ ਦੇ ਸਖ਼ਤ ਰਵੱਈਏ ਤੋਂ ਇਹ ਸਪਸ਼ਟ ਹੈ ਕਿ ਸੰਗਰੂਰ ਦਾ ਕੂੜਾ ਪ੍ਰਬੰਧਨ ਮਾਮਲਾ ਹੁਣ ਗੰਭੀਰ ਜਾਂਚ ਦੇ ਦਾਇਰੇ ਵਿੱਚ ਹੈ ਅਤੇ ਜਵਾਬਦੇਹੀ ਤੈਅ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News