Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਅੰਮ੍ਰਿਤਸਰ ਦੌਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Latest News: ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਕੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ। ਪਾਵਨ ਸਰੋਵਰ ਦੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ […]
Khushi
By : Updated On: 06 Dec 2025 12:43:PM
ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਅੰਮ੍ਰਿਤਸਰ ਦੌਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Latest News: ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋ ਕੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ। ਪਾਵਨ ਸਰੋਵਰ ਦੇ ਦਰਸ਼ਨ ਕਰਨ ਤੋਂ ਬਾਅਦ ਉਨ੍ਹਾਂ ਨੇ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਦਿਆਂ ਦੇਸ਼ ਅਤੇ ਸੰਸਾਰ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।

ਇਸ਼ਤਿਹਾਰ

ਰਾਸ਼ਟਰਪਤੀ ਤੋਂ ਰਿਟਾਇਰਮੈਂਟ ਬਾਅਦ ਮੇਰਾ ਪਹਿਲਾ ਅੰਮ੍ਰਿਤਸਰ ਦੌਰਾ” — ਕੋਵਿੰਦ

ਦਰਬਾਰ ਸਾਹਿਬ ਦੌਰੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੋਵਿੰਦ ਨੇ ਦੱਸਿਆ ਕਿ ਰਿਟਾਇਰਮੈਂਟ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਯਾਤਰਾ ਹੈ।ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਮੱਥਾ ਟੇਕ ਕੇ ਉਨ੍ਹਾਂ ਨੂੰ ਅਤੁੱਟ ਸ਼ਾਂਤੀ ਅਤੇ ਗਹਿਰਾ ਆਤਮਿਕ ਸੰਤੋਖ ਮਿਲਿਆ ਹੈ।

ਕੋਵਿੰਦ ਨੇ ਇਹ ਵੀ ਦੱਸਿਆ ਕਿ ਦਰਬਾਰ ਸਾਹਿਬ ਦਰਸ਼ਨ ਮਗਰੋਂ ਉਹ ਦੁਰਗਿਆਣਾ ਮੰਦਰ ਵਿੱਚ ਵੀ ਨਤਮਸਤਕ ਹੋਣ ਜਾਣਗੇ।

ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਜਦੋਂ ਉਹ ਰਾਸ਼ਟਰਪਤੀ ਭਵਨ ਤੋਂ ਬਾਹਰ ਕਿਸੇ ਵੀ ਦੌਰੇ ’ਤੇ ਜਾਂਦੇ ਸਨ ਤਾਂ ਹਮੇਸ਼ਾਂ ਗੁਰੂ ਮਹਾਰਾਜ ਅੱਗੇ ਅਰਦਾਸ ਕਰਦੇ ਸਨ ਕਿ ਉਨ੍ਹਾਂ ਨੂੰ ਦਰਬਾਰ ਸਾਹਿਬ ਵਿੱਚ ਹਾਜ਼ਰੀ ਭਰਨ ਦਾ ਮੌਕਾ ਮਿਲੇ। ਅੱਜ ਉਹ ਇਸ ਮੌਕੇ ਲਈ ਗੁਰੂ ਸਾਹਿਬ ਦੇ ਬਹੁਤ ਆਭਾਰੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿਰਫ਼ ਇੱਕ ਧਾਰਮਿਕ ਅਸਥਾਨ ਹੀ ਨਹੀਂ, ਸਗੋਂ ਵਿਸ਼ਵ ਭਰ ਵਿੱਚ ਆਤਮਿਕ ਸ਼ਾਂਤੀ ਦਾ ਕੇਂਦਰ ਹੈ।

ਰਾਮ ਨਾਥ ਕੋਵਿੰਦ ਨੇ ਕਿਹਾ ਕਿ ਭਾਵੇਂ ਲੋਕ ਧਰਮ ਨੂੰ ਮੰਨਣ ਜਾਂ ਨਾ ਮੰਨਣ, ਪਰ ਉਹ ਖੁਦ ਪੂਰਾ ਵਿਸ਼ਵਾਸ ਰੱਖਦੇ ਹਨ ਕਿ ਗੁਰੂ ਦੇ ਚਰਨਾਂ ਵਿੱਚ ਮੱਥਾ ਟੇਕਣ ਨਾਲ ਮਨੁੱਖ ਨੂੰ ਕੁਝ ਨਾ ਕੁਝ ਜ਼ਰੂਰ ਪ੍ਰਾਪਤ ਹੁੰਦਾ ਹੈ।

ਉਨ੍ਹਾਂ ਆਖਿਆ ਕਿ ਗੁਰੂ ਕਿਸੇ ਇੱਕ ਵਿਅਕਤੀ ਜਾਂ ਸਮੁਦਾਇ ਦਾ ਨਹੀਂ, ਸਗੋਂ ਪੂਰੀ ਮਾਨਵਤਾ ਦਾ ਗੁਰੂ ਹੁੰਦਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪੂਰੇ ਸੰਸਾਰ ਦੀ ਭਲਾਈ ਅਤੇ ਮਨੁੱਖਤਾ ਦੇ ਕਲਿਆਣ ਲਈ ਅਰਦਾਸ ਕੀਤੀ ਹੈ ਅਤੇ ਇਹ ਸਭ ਕੁਝ ਗੁਰੂ ਦੀ ਰਜ਼ਾ ’ਤੇ ਛੱਡ ਦਿੱਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News