Journalism Of Hope
BREAKING NEWS
ਜਗਤਾਰ ਸਿੰਘ ਹਵਾਰਾ ਇੱਕ ਦਿਨ ਦੀ ਪੈਰੋਲ ਲੈਣ ਲਈ ਹੋਏ ਤਿਆਰ.....ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ.....CM ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼.....ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....

ਮੋਗਾ ਦੇ ਪਿੰਡ ਮਾਛੀਕੇ ਵਿੱਚ ਜ਼ਮੀਨੀ ਵਿਵਾਦ ਨੇ ਲਈ ਜਾਨ — ਤਾਏ ਨੇ ਭਤੀਜੇ ਨੂੰ ਗੋਲੀ ਮਾਰ ਕੇ ਕੀਤਾ ਕਤਲ

Moga Murder Case: ਮੋਗਾ ਦੇ ਪਿੰਡ ਮਾਛੀਕੇ ਵਿੱਚ ਜ਼ਮੀਨੀ ਝਗੜੇ ਨੇ ਸ਼ਨੀਵਾਰ ਸਵੇਰੇ ਭਿਆਨਕ ਰੂਪ ਲਿਆ, ਜਦੋਂ ਤਾਏ ਨੇ ਆਪਣੇ ਹੀ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਾਮਲੇ ਨੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਪਿੰਡ ਦੇ ਰਹਿਣ ਵਾਲੇ ਨਵਦੀਪ ਸਿੰਘ ਦਾ ਆਪਣੇ ਤਾਏ ਬਹਾਦਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ […]
By : Updated On: 06 Dec 2025 13:19:PM
ਮੋਗਾ ਦੇ ਪਿੰਡ ਮਾਛੀਕੇ ਵਿੱਚ ਜ਼ਮੀਨੀ ਵਿਵਾਦ ਨੇ ਲਈ ਜਾਨ — ਤਾਏ ਨੇ ਭਤੀਜੇ ਨੂੰ ਗੋਲੀ ਮਾਰ ਕੇ ਕੀਤਾ ਕਤਲ
ਸੰਕੇਤਕ ਤਸਵੀਰ

Moga Murder Case: ਮੋਗਾ ਦੇ ਪਿੰਡ ਮਾਛੀਕੇ ਵਿੱਚ ਜ਼ਮੀਨੀ ਝਗੜੇ ਨੇ ਸ਼ਨੀਵਾਰ ਸਵੇਰੇ ਭਿਆਨਕ ਰੂਪ ਲਿਆ, ਜਦੋਂ ਤਾਏ ਨੇ ਆਪਣੇ ਹੀ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮਾਮਲੇ ਨੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।ਪਿੰਡ ਦੇ ਰਹਿਣ ਵਾਲੇ ਨਵਦੀਪ ਸਿੰਘ ਦਾ ਆਪਣੇ ਤਾਏ ਬਹਾਦਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਤਕਰਾਰ ਚੱਲ ਰਿਹਾ ਸੀ। ਸ਼ਨੀਵਾਰ ਸਵੇਰੇ ਦੋਵੇਂ ਖੇਤਾਂ ਵਿੱਚ ਗਏ ਜਿੱਥੇ ਇਹ ਝਗੜਾ ਵਧਦੇ-ਵਧਦੇ ਸਰੀਰਕ ਤਕਰਾਰ ਤੱਕ ਪਹੁੰਚ ਗਿਆ।

ਇਸ਼ਤਿਹਾਰ

ਗੁੱਸੇ ਵਿੱਚ ਮਾਰੀਆਂ ਗੋਲੀਆਂ

ਪੁਲਿਸ ਦੇ ਮੁਤਾਬਕ, ਗੁੱਸੇ ਦੀ ਹਦ ਤੋਂ ਪਾਰ ਹੋ ਕੇ ਬਹਾਦਰ ਸਿੰਘ ਨੇ ਆਪਣੀ ਰਿਵਾਲਵਰ ਨਾਲ ਨਵਦੀਪ ਨੂੰ ਦੋ ਗੋਲੀਆਂ ਮਾਰੀਆਂ। ਗੋਲੀਆਂ ਮਾਰਣ ਤੋਂ ਬਾਅਦ ਉਹ ਆਪਣੀ ਕਾਰ ਨਾਲ ਵੀ ਉਸ ਤੇ ਚੜ੍ਹ ਗਿਆ ਅਤੇ ਫਿਰ ਘਰ ਵਾਪਸ ਚਲਾ ਗਿਆ।ਨਵਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਪਹੁੰਚੀ ਮੌਕੇ ‘ਤੇ, ਜਾਂਚ ਜਾਰੀ

ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਪੁਲਿਸ ਟੀਮ ਸਮੇਤ ਮਾਛੀਕੇ ਪਹੁੰਚੇ ਅਤੇ ਮੌਕੇ ਦੀ ਜਾਂਚ ਕੀਤੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

ਇਲਾਕੇ ਵਿੱਚ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਘਰਵੰਡੇ ਨੂੰ ਲੈ ਕੇ ਹੋਏ ਹੋਰ ਤਕਰਾਰ ਦੌਰਾਨ ਵੀ ਇੱਕ ਵਿਅਕਤੀ ਦੀਪ ਦੀ ਮੌਤ ਹੋਈ, ਜਿਸਦੀ ਪਛਾਣ ਪਿੰਡ ਦੇ ਸਾਬਕਾ ਸਰਪੰਚ ਨੇ ਕੀਤੀ।ਦੱਸਿਆ ਜਾ ਰਿਹਾ ਹੈ ਕਿ ਇਹ ਤਾਇਆ ਅਮਰੀਕਾ ਤੋਂ ਪਰਤ ਕੇ ਘਰ ਦੇ ਮਾਮਲਿਆਂ ਨੂੰ ਸੁਲਝਾਉਣ ਆਇਆ ਸੀ, ਪਰ ਝਗੜੇ ਨੇ ਖੂਨੀ ਰੂਪ ਧਾਰ ਲਿਆ।

ਪੁਲਿਸ ਨੇ ਇਸ ਮਾਮਲੇ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News