Banner
Banner

ਸਮਰਾਲਾ ਵਿੱਚ ਤੇਜ਼ ਰਫ਼ਤਾਰ ਦਾ ਕਹਿਰ; ਸੁਨਿਆਰੇ ਦੀ ਦੁਕਾਨ ਨੂੰ ਲੱਖਾ ਦਾ ਹੋਇਆ ਨੁਕਸਾਨ

Punjab News: ਸਮਰਾਲਾ ਦੇ ਮੁੱਖ ਬਾਜ਼ਾਰ ਵਿੱਚ ਬੀਤੀ ਰਾਤ ਕਰੀਬ 11 ਵਜੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਬੇਕਾਬੂ ਹੋ ਕੇ ਸੁਨਿਆਰੇ ਦੀ ਦੁਕਾਨ ਦੇ ਸ਼ਟਰ ਨਾਲ ਜ਼ੋਰਦਾਰ ਟੱਕਰ ਮਾਰੀ। ਹਾਦਸਾ ਇਨੀ ਰਫ਼ਤਾਰ ਨਾਲ ਹੋਇਆ ਸੀ ਕਿ ਦੁਕਾਨ ਦੇ ਸ਼ਟਰ ਦੇ ਨਾਲ ਮੁੱਖ ਦਰਵਾਜ਼ੇ ਦਾ ਸ਼ੀਸ਼ਾ ਅਤੇ ਅੰਦਰ ਲੱਗੇ ਕਾਊਂਟਰ ਦਾ ਸ਼ੀਸ਼ਾ ਵੀ ਚਕਨਾ-ਚੂਰ ਹੋ […]
Khushi
By : Updated On: 07 Dec 2025 10:33:AM
ਸਮਰਾਲਾ ਵਿੱਚ ਤੇਜ਼ ਰਫ਼ਤਾਰ ਦਾ ਕਹਿਰ; ਸੁਨਿਆਰੇ ਦੀ ਦੁਕਾਨ ਨੂੰ ਲੱਖਾ ਦਾ ਹੋਇਆ ਨੁਕਸਾਨ

Punjab News: ਸਮਰਾਲਾ ਦੇ ਮੁੱਖ ਬਾਜ਼ਾਰ ਵਿੱਚ ਬੀਤੀ ਰਾਤ ਕਰੀਬ 11 ਵਜੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਬੇਕਾਬੂ ਹੋ ਕੇ ਸੁਨਿਆਰੇ ਦੀ ਦੁਕਾਨ ਦੇ ਸ਼ਟਰ ਨਾਲ ਜ਼ੋਰਦਾਰ ਟੱਕਰ ਮਾਰੀ। ਹਾਦਸਾ ਇਨੀ ਰਫ਼ਤਾਰ ਨਾਲ ਹੋਇਆ ਸੀ ਕਿ ਦੁਕਾਨ ਦੇ ਸ਼ਟਰ ਦੇ ਨਾਲ ਮੁੱਖ ਦਰਵਾਜ਼ੇ ਦਾ ਸ਼ੀਸ਼ਾ ਅਤੇ ਅੰਦਰ ਲੱਗੇ ਕਾਊਂਟਰ ਦਾ ਸ਼ੀਸ਼ਾ ਵੀ ਚਕਨਾ-ਚੂਰ ਹੋ ਗਿਆ।

ਦੁਕਾਨ ਮਾਲਕ ਪ੍ਰਕਾਸ਼ ਵਰਮਾ ਨੇ ਦੱਸਿਆ ਕਿ ਕਾਰ ਵਿੱਚ ਤਿੰਨ ਲੋਕ ਸਵਾਰ ਸਨ ਜੋ ਸ਼ਰਾਬੀ ਹਾਲਤ ਵਿੱਚ ਲੱਗ ਰਹੇ ਸਨ। ਕਾਰ ਗਲਤ ਪਾਸੇ ਆ ਕੇ ਸ਼ਟਰ ਨਾਲ ਟਕਰਾਈ, ਜਿਸ ਨਾਲ ਦੁਕਾਨ ਨੂੰ ਵੱਡਾ ਨੁਕਸਾਨ ਹੋਇਆ। ਪ੍ਰਕਾਸ਼ ਵਰਮਾ ਮੁਤਾਬਕ, ਹਾਦਸੇ ਵਿੱਚ ਲਗਭਗ 5 ਲੱਖ ਰੁਪਏ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਪੀੜਤ ਨੇ ਤੁਰੰਤ 112 ‘ਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਸਮਰਾਲਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਲਾਤ ਦਾ ਜਾਇਜ਼ਾ ਲਿਆ। ਦੁਕਾਨਦਾਰ ਨੇ ਪੁਲਿਸ ਤੋਂ ਇਨਸਾਫ਼ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਨੇ ਕਾਰ ਸਵਾਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਸਮੇਂ ਉਨ੍ਹਾਂ ਦੀ ਸ਼ਰਾਬੀ ਹਾਲਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad