Banner
Banner

ਕਾਂਗਰਸ ਤੇ ਅਕਾਲੀ ਆਪਣੀ ਹਾਰ ਨੂੰ ਵੇਖ ਕੇ ਸਰਕਾਰ ਨੂੰ ਬਦਨਾਮ ਕਰਨ ਦੀ ਕਰ ਰਹੇ ਕੋਸ਼ਿਸ਼ : ਕੁਲਦੀਪ ਧਾਲੀਵਾਲ

Punjab News: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਵਿਰੋਧੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪਣੀ ਹਾਰ ਨੂੰ ਸਾਹਮਣੇ ਵੇਖਦੇ ਹੋਏ ਸਰਕਾਰ ਅਤੇ ਪੁਲਿਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਵਿਚ ਕਾਂਗਰਸ ਅਤੇ ਅਕਾਲੀਆਂ ਨੇ […]
Amritpal Singh
By : Updated On: 07 Dec 2025 12:36:PM
ਕਾਂਗਰਸ ਤੇ ਅਕਾਲੀ ਆਪਣੀ ਹਾਰ ਨੂੰ ਵੇਖ ਕੇ ਸਰਕਾਰ ਨੂੰ ਬਦਨਾਮ ਕਰਨ ਦੀ ਕਰ ਰਹੇ ਕੋਸ਼ਿਸ਼ : ਕੁਲਦੀਪ ਧਾਲੀਵਾਲ

Punjab News: ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਵਿਰੋਧੀ ਦਲ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਆਪਣੀ ਹਾਰ ਨੂੰ ਸਾਹਮਣੇ ਵੇਖਦੇ ਹੋਏ ਸਰਕਾਰ ਅਤੇ ਪੁਲਿਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਵਿਚ ਕਾਂਗਰਸ ਅਤੇ ਅਕਾਲੀਆਂ ਨੇ ਇਨ੍ਹਾਂ ਚੋਣਾਂ ਵਿਚ ਧੱਕੇਸ਼ਾਹੀ ਅਤੇ ਗੁੰਡਾਗਰਦੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਵੇਖਦਿਆਂ ਜਨਤਾ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਚੋਣ ਪੂਰੀ ਤਰ੍ਹਾਂ ਨਿਰਪੱਖ ਤੌਰ ’ਤੇ ਹੋਣ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ’ਤੇ ਹਮਲੇ ਵੀ ਕੀਤੇ ਜਾ ਰਹੇ ਹਨ।

ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦੇ ਇਕ ਨੇਤਾ ਨੇ ਇਹ ਵੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੇ ਪੈਰਾਂ ’ਤੇ ਬੈਠਦੇ ਰਹੇ ਹਨ। ਉਨ੍ਹਾਂ ਦੀ ਅਜਿਹੀ ਮਾਨਸਿਕਤਾ ਜਨਤਾ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੇਗੀ। ਅਸੀਂ ਪੌਣੇ 4 ਸਾਲਾਂ ਤੱਕ ਕੰਮ ਕੀਤਾ ਹੈ ਜਦਕਿ ਵਿਰੋਧੀ ਦਲ ਗੁੰਡਾਗਰਦੀ ਵਿਖਾ ਕੇ ਵੋਟਾਂ ਲੈਣਾ ਚਾਹੁੰਦੇ ਹਨ। ਜਿਵੇਂ ਕਿ ਅਕਾਲੀ ਦਲ ਨੇ ਤਰਨਤਾਰਨ ਉਪ-ਚੋਣ ਦੌਰਾਨ ਵੋਟਰਾਂ ਨੂੰ ਡਰਾਉਣ-ਧਮਕਾਉਣ ਦਾ ਕੰਮ ਕੀਤਾ ਸੀ।

Read Latest News and Breaking News at Daily Post TV, Browse for more News

Ad
Ad