Banner
Banner

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਰਸਾ ਸਿੰਘ ਵਲਟੋਹਾ ਹੋਏ ਪੇਸ਼

ਪੰਜਾਬ ਦੀ ਰਾਜਨੀਤਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਅੱਜ ਇੱਕ ਮਹੱਤਵਪੂਰਨ ਮੋੜ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਰਸਾ ਸਿੰਘ ਵਲਟੋਹਾ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਪਹਿਲਾਂ, ਅਕਾਲ ਤਖ਼ਤ ਨੇ ਉਨ੍ਹਾਂ ਨੂੰ ਅਕਾਲੀ ਦਲ ਤੋਂ 10 ਸਾਲ ਲਈ ਬਾਹਰ ਕਰਨ ਦਾ ਹੁਕਮ ਦਿੱਤਾ ਸੀ।ਵਿਰਸਾ ਸਿੰਘ ਵਲਟੋਹਾ ਦੀ ਅੱਜ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਏ […]
Amritpal Singh
By : Updated On: 08 Dec 2025 14:29:PM
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਰਸਾ ਸਿੰਘ ਵਲਟੋਹਾ ਹੋਏ ਪੇਸ਼

ਪੰਜਾਬ ਦੀ ਰਾਜਨੀਤਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਅੱਜ ਇੱਕ ਮਹੱਤਵਪੂਰਨ ਮੋੜ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਰਸਾ ਸਿੰਘ ਵਲਟੋਹਾ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਪਹਿਲਾਂ, ਅਕਾਲ ਤਖ਼ਤ ਨੇ ਉਨ੍ਹਾਂ ਨੂੰ ਅਕਾਲੀ ਦਲ ਤੋਂ 10 ਸਾਲ ਲਈ ਬਾਹਰ ਕਰਨ ਦਾ ਹੁਕਮ ਦਿੱਤਾ ਸੀ।
ਵਿਰਸਾ ਸਿੰਘ ਵਲਟੋਹਾ ਦੀ ਅੱਜ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਏ ਅਤੇ ਜਥੇਦਾਰ ਨੇ ਉਨ੍ਹਾਂ ਨੂੰ ਸਪੱਸ਼ਟ ਆਦੇਸ਼ ਦਿੱਤਾ ਕਿ ਉਹ ਧਾਰਮਿਕ ਸ਼ਖਸੀਅਤਾਂ ਬਾਰੇ ਕੋਈ ਬਿਆਨਬਾਜ਼ੀ ਨਾ ਕਰਨ। ਇਸ ਫੈਸਲੇ ਨਾਲ ਸਪੱਸ਼ਟ ਕੀਤਾ ਗਿਆ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਆਦਰਸ਼ ‘ਤੇ ਅਣਚਾਹੀਆਂ ਟਿੱਪਣੀਆਂ ਕਰਨ ਤੋਂ ਵਲਟੋਹਾ ਨੂੰ ਹੁਣ ਰੋਕਿਆ ਜਾਵੇਗਾ।

1381270020257726

ਇਸ ਪਾਬੰਦੀ ਨੂੰ ਹਟਾਉਣ ਦੇ ਨਾਲ ਵਲਟੋਹਾ ਦਾ ਅਕਾਲੀ ਦਲ ਵਿੱਚ ਮੁੜ ਸ਼ਾਮਲ ਹੋਣ ਦਾ ਰਸਤਾ ਹੁਣ ਖੁੱਲ੍ਹ ਗਿਆ ਹੈ। ਧਾਰਮਿਕ ਅਤੇ ਰਾਜਨੀਤਿਕ ਮਾਹਿਰਾਂ ਦੇ ਅਨੁਸਾਰ ਇਹ ਫੈਸਲਾ ਪਾਰਟੀ ਅਤੇ ਸਿੱਖ ਸੰਗਤ ਦੋਹਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਤਨਖਾਹ
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਵਿਰਸਾ ਸਿੰਘ ਵਲਟੋਹਾ ਨੇ ਮੁਆਫੀ ਮੰਗੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਲਟੋਹਾ ਨੂੰ ਸਪੱਸ਼ਟ ਆਦੇਸ਼ ਦਿੱਤਾ ਕਿ ਉਹ ਧਾਰਮਿਕ ਸ਼ਖਸੀਅਤਾਂ ਬਾਰੇ ਕੋਈ ਬਿਆਨਬਾਜ਼ੀ ਨਾ ਕਰਨ। ਇਸ ਫੈਸਲੇ ਨਾਲ ਸਪੱਸ਼ਟ ਕੀਤਾ ਗਿਆ ਕਿ ਕਿਸੇ ਵੀ ਵਿਅਕਤੀ ਜਾਂ ਧਾਰਮਿਕ ਆਦਰਸ਼ ‘ਤੇ ਅਣਚਾਹੀਆਂ ਟਿੱਪਣੀਆਂ ਕਰਨ ਤੋਂ ਵਲਟੋਹਾ ਨੂੰ ਹੁਣ ਰੋਕਿਆ ਜਾਵੇਗਾ। ਵਿਰਸਾ ਸਿੰਘ ਵਲਟੋਹਾ ਨੇ ਅਕਤੂਬਰ 2024 ’ਚ ਪੰਥ ਦੀਆਂ ਸਿਰਮੌਰ ਸਖਸ਼ੀਅਤਾਂ ਦੇ ਖਿਲਾਫ ਬਿਆਨਬਾਜ਼ੀ ਕੀਤੀ ਸੀ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵਿਰਸਾ ਸਿੰਘ ਵਲਟੋਹਾ ਦੀ ਮੁਆਫ਼ੀ ਕਬੂਲ ਕੀਤੀ ਅਤੇ ਧਾਰਮਿਕ ਸਜ਼ਾ ਲਗਾਉਂਦੇ ਹੋਏ 3 ਦਿਨ ਸ੍ਰੀ ਦਰਬਾਰ ਸਾਹਿਬ ’ਚ ਜੂਠੇ ਭਾਂਡੇ ਮਾਂਜਣ ,ਇੱਕ ਘੰਟਾ ਸੰਗਤ ਦੇ ਜੋੜੇ ਝਾੜਨ ਦੀ ਸੇਵਾ ਲਗਾਈ ਗਈ ਅਤੇ 11 ਦਿਨ ਰੋਜ਼ਾਨਾ ਗੁਰਬਾਣੀ ਦਾ ਜਾਪ ਕਰਨਗੇ। ਧਾਰਮਿਕ ਸਜ਼ਾ ਪੂਰੀ ਹੋਣ ਮਗਰੋਂ 1100 ਰੁ. ਦੀ ਦੇਗ ਤੇ 1100 ਰੁ. ਗੋਲਕ ’ਚ ਪਾਉਣ ਦੇ ਆਦੇਸ਼ ਦਿੱਤੇ ਗਏ ਹਨ।

ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਤਨਖਾਹ
ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸਮੁੱਚੀ ਕੌਮ ਤੋਂ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਗੁਨਾਹ ਦੀ ਮੁਆਫੀ ਮੰਗੀ ਹੈ। ਸਤੰਬਰ 2015 ’ਚ ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦਿੱਤੀ ਸੀ। ਗਿਆਨੀ ਗੁਰਬਚਨ ਸਿੰਘ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਹੈ। ਗਿਆਨੀ ਗੁਰਬਚਨ ਸਿੰਘ 2 ਦਿਨ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ‘ਚ ਰੋਜ਼ਾਨਾ ਇੱਕ ਘੰਟਾ ਝੂਠੇ ਬਰਤਨ ਮਾਂਜਣ ਦੀ ਸੇਵਾ ਕਰਨਗੇ ਅਤੇ 2 ਦਿਨ ਜਪੁਜੀ ਸਾਹਿਬ ,ਆਸਾ ਕੀ ਵਾਰ ਪਾਤਸ਼ਾਹੀ ਦਸਵੀਂ ਦਾ ਜਾਪ ਕਰਨਗੇ। 1100 ਦੀ ਦੇਗ ਕਰਵਾ ਕੇ ਭੁੱਲ ਬਖਸ਼ਾਉਣ ਦੀ ਅਰਦਾਸ ਕਰਨਗੇ।

GNDU ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਨੂੰ ਲਗਾਈ ਤਨਖਾਹ
ਸ੍ਰੀ ਅਕਾਲ ਤਖਤ ਸਾਹਿਬ ਨੇ GNDU ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਨੂੰ ਤਨਖਾਹ ਲਗਾਈ ਹੈ। GNDU ਦੇ ਵਾਈਸ ਚਾਂਸਲਰ ਕਰਮਜੀਤ ਸਿੰਘ 2 ਦਿਨ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ’ਚ ਸੇਵਾ ਕਰਨਗੇ ਅਤੇ ਜੂਠੇ ਭਾਂਡੇ ਮਾਂਜਣ ਤੇ ਜੋੜੇ ਸਾਫ ਕਰਨ ਦੀ ਸਜ਼ਾ ਲਗਾਈ ਗਈ। 5 ਦਿਨ ਰੋਜ਼ਾਨਾ ਨਿਤਨੇਮ ਅਤੇ ਆਸਾ ਕੀ ਵਾਰ ਦਾ ਪਾਠ ਕਰਨ ਦੇ ਵੀ ਆਦੇਸ਼ ਦਿੱਤੇ ਗਏ। ਭਾਈ ਕਾਨ੍ਹ ਸਿੰਘ ਨਾਭਾ ਦੀ ਕਿਤਾਬ ‘ਹਮ ਹਿੰਦੂ ਨਹੀਂ’ ਪੜ੍ਹਨ ਤੇ ਕਿਤਾਬ ਦੀਆਂ 500 ਕਾਪੀਆਂ ਵੰਡਣ ਦੇ ਵੀ ਆਦੇਸ਼ ਦਿੱਤੇ ਗਏ ਹਨ।



Read Latest News and Breaking News at Daily Post TV, Browse for more News

Ad
Ad