Journalism Of Hope
BREAKING NEWS
ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਜਲੰਧਰ ATM ‘ਚੋਂ ਨਿਕਲੇ ਨਕਲੀ ਨੋਟ! ਲੋਕਾਂ ‘ਚ ਡਰ

ਜਲੰਧਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ 66 ਫੁੱਟ ਰੋਡ ‘ਤੇ ਬਣੇ ਇੱਕ ਏਟੀਐਮ ਤੋਂ 500-500 ਰੁਪਏ ਦੇ ਨਕਲੀ ਨੋਟ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਗਏ। ਏਟੀਐਮ ਤੋਂ ਨਿਕਲੇ ਕਈ ਨੋਟ ਨਾ ਸਿਰਫ ਫਾਟੇ ਹੋਏ ਸਨ, ਸਗੋਂ ਉਨ੍ਹਾਂ ਦੀ ਕੁਆਲਿਟੀ ਅਤੇ ਪ੍ਰਿੰਟ ਵੀ ਬਹੁਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜਲੰਧਰ ATM ‘ਚੋਂ ਨਿਕਲੇ ਨਕਲੀ ਨੋਟ! ਲੋਕਾਂ ‘ਚ ਡਰ

ਜਲੰਧਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ 66 ਫੁੱਟ ਰੋਡ ‘ਤੇ ਬਣੇ ਇੱਕ ਏਟੀਐਮ ਤੋਂ 500-500 ਰੁਪਏ ਦੇ ਨਕਲੀ ਨੋਟ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਗਏ। ਏਟੀਐਮ ਤੋਂ ਨਿਕਲੇ ਕਈ ਨੋਟ ਨਾ ਸਿਰਫ ਫਾਟੇ ਹੋਏ ਸਨ, ਸਗੋਂ ਉਨ੍ਹਾਂ ਦੀ ਕੁਆਲਿਟੀ ਅਤੇ ਪ੍ਰਿੰਟ ਵੀ ਬਹੁਤ ਹੀ ਘਟੀਆ ਸੀ, ਜਿਸ ਨਾਲ ਸਥਾਨਕ ਲੋਕਾਂ ਵਿੱਚ ਚਿੰਤਾ ਵੱਧ ਗਈ ਹੈ।

ਕੁੱਝ ਇਸ ਤਰ੍ਹਾਂ ਦੇ ਨਜ਼ਰ ਆ ਰਹੇ ਸੀ ਨੋਟ
ਪੀੜਤ ਗ੍ਰਾਹਕਾਂ ਦਾ ਕਹਿਣਾ ਹੈ ਕਿ ਨੋਟਾਂ ਦੀ ਬਣਾਵਟ ਆਮ ਕਾਗਜ਼ ਵਰਗੀ ਮਹਿਸੂਸ ਹੋ ਰਹੀ ਸੀ। ਨੋਟਾਂ ‘ਤੇ ਸੁਰੱਖਿਆ ਧਾਗਾ, ਵਾਟਰਮਾਰਕ ਅਤੇ ਹੋਰ ਜ਼ਰੂਰੀ ਸੁਰੱਖਿਆ ਨਿਸ਼ਾਨ ਜਾਂ ਤਾਂ ਗਾਇਬ ਸਨ ਜਾਂ ਗਲਤ ਤਰੀਕੇ ਨਾਲ ਪ੍ਰਿੰਟ ਹੋਏ ਸਨ। ਕਈ ਨੋਟ ਕਿਨਾਰਿਆਂ ਤੋਂ ਫਾਟੇ ਹੋਏ ਸਨ, ਜੋ ਸਪੱਸ਼ਟ ਦੱਸਦਾ ਹੈ ਕਿ ਇਹ ਨੋਟ ਅਸਲੀ ਨਹੀਂ ਸਨ।

ਬੈਂਕ ਨੇ ਕਾਰਵਾਈ ਕਰਦੇ ਹੋਏ ਬੰਦ ਕੀਤਾ ਏਟੀਐੱਮ
ਸਥਾਨਕ ਲੋਕਾਂ ਨੇ ਦੱਸਿਆ ਕਿ ਜਿਵੇਂ ਹੀ ਇਹ ਮਾਮਲਾ ਸਾਹਮਣੇ ਆਇਆ, ਕਈ ਗ੍ਰਾਹਕਾਂ ਨੇ ਤੁਰੰਤ ਬੈਂਕ ਅਧਿਕਾਰੀਆਂ ਨਾਲ ਸੰਪਰਕ ਕਰਕੇ ਸ਼ਿਕਾਇਤ ਦਰਜ ਕਰਵਾਈ। ਇਸ ਵੇਲੇ ਬੈਂਕ ਪ੍ਰਬੰਧਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਏਟੀਐਮ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਬੈਂਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News