Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਜਥੇਦਾਰ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਕੋਲ ਬੰਦੀ ਸਿੰਘ ਭਾਈ ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਉਠਾਇਆ

Delhi Cabinet Amritsar Visit: ਜਥੇਦਾਰ ਗੜਗੱਜ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ ਦੇਵਿੰਦਰਪਾਲ ਸਿੰਘ ਦਾ ਮਾਮਲਾ ਲਮਕਾਇਆ ਗਿਆ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਦੇ ਕੋਲ ਉਨ੍ਹਾਂ ਨੂੰ ਰਿਹਾਅ ਕਰਨ ਦਾ ਇੱਕ ਚੰਗਾ ਮੌਕਾ ਹੈ। Release of Bandi Singh Bhai Devinderpal Singh Bhullar: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ […]
ਲੇਖਕ : ਪ੍ਰਕਾਸ਼ਿਤ: 
ਜਥੇਦਾਰ ਗੜਗੱਜ ਨੇ ਦਿੱਲੀ ਦੀ ਮੁੱਖ ਮੰਤਰੀ ਕੋਲ ਬੰਦੀ ਸਿੰਘ ਭਾਈ ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਉਠਾਇਆ
Jathedar Kuldeep Singh

Delhi Cabinet Amritsar Visit: ਜਥੇਦਾਰ ਗੜਗੱਜ ਨੇ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ ਦੇਵਿੰਦਰਪਾਲ ਸਿੰਘ ਦਾ ਮਾਮਲਾ ਲਮਕਾਇਆ ਗਿਆ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਦੇ ਕੋਲ ਉਨ੍ਹਾਂ ਨੂੰ ਰਿਹਾਅ ਕਰਨ ਦਾ ਇੱਕ ਚੰਗਾ ਮੌਕਾ ਹੈ।

Release of Bandi Singh Bhai Devinderpal Singh Bhullar: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੀ ਸਰਕਾਰ ਦੀ ਸਮੁੱਚੀ ਕੈਬਨਿਟ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ।

ਇਸ ਇਕੱਤਰਤਾ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਆਖਿਆ ਕਿ ਉਨ੍ਹਾਂ ਦੀ ਸਰਕਾਰ ਦੇ ਕੋਲ ਬੰਦੀ ਸਿੰਘ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਲਮਕਿਆ ਹੋਇਆ ਹੈ ਅਤੇ ਉਨ੍ਹਾਂ ਦੇ ਇੱਕ ਦਸਤਖ਼ਤ ਨਾਲ ਉਹ ਰਿਹਾਅ ਹੋ ਸਕਦੇ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ ਦੇਵਿੰਦਰਪਾਲ ਸਿੰਘ ਦਾ ਮਾਮਲਾ ਲਮਕਾਇਆ ਗਿਆ ਹੈ ਅਤੇ ਮੌਜੂਦਾ ਭਾਜਪਾ ਸਰਕਾਰ ਦੇ ਕੋਲ ਉਨ੍ਹਾਂ ਨੂੰ ਰਿਹਾਅ ਕਰਨ ਦਾ ਇੱਕ ਚੰਗਾ ਮੌਕਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਦੀ ਸੁਰੱਖਿਆ ਦੀ ਗੱਲ ਆਉਂਦੀ ਹੈ ਤਾਂ ਸਭ ਤੋਂ ਵੱਧ ਪੰਜਾਬ ਦੇ ਨੌਜਵਾਨ ਮੂਹਰੇ ਹੋ ਕੇ ਆਪਣੇ ਹਿੱਕ ਢਾਹੁੰਦੇ ਹਨ। ਜਥੇਦਾਰ ਗੜਗੱਜ ਵੱਲੋਂ ਚੁੱਕੇ ਗਏ ਮਾਮਲੇ ਨੂੰ ਦਿੱਲੀ ਦੀ ਮੁੱਖ ਮੰਤਰੀ ਵੱਲੋਂ ਗੌਰ ਨਾਲ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਉਹ ਇਸ ਮਾਮਲੇ ਨੂੰ ਹੱਲ ਕਰਨ ਲਈ ਯਤਨ ਕਰਨਗੇ।

ਇਸ ਮੌਕੇ ਸਕੱਤਰੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੁਗਿੰਦਰ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਤੋਂ ਇਲਾਵਾ ਦਿੱਲੀ ਸਰਕਾਰ ਦੀ ਕੈਬਨਿਟ ਦੇ ਕੁਝ ਮੰਤਰੀ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News