Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਫਿਰੋਜ਼ਪੁਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਗੋਲੀ ਲੱਗਣ ਕਾਰਨ 1 ਨੌਜਵਾਨ ਦੀ ਹਾਲਤ ਨਾਜ਼ੁਕ

Gunshots fired in Ferozepur; ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋਈ ਜਿਸ ਵਿੱਚ ਇੱਕ ਧਿਰ ਵੱਲੋਂ ਸਿੱਧੀਆਂ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਵਿੱਚ ਇੱਕ ਨੌਜਵਾਨ ਜੋ ਵਿੱਚ ਲੜਾਈ ਨੂੰ ਛੁੜਾਉਣਾ ਆਇਆ ਸੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਿਰੋਜ਼ਪੁਰ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋਲੀਆਂ, ਗੋਲੀ ਲੱਗਣ ਕਾਰਨ 1 ਨੌਜਵਾਨ ਦੀ ਹਾਲਤ ਨਾਜ਼ੁਕ

Gunshots fired in Ferozepur; ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋਈ ਜਿਸ ਵਿੱਚ ਇੱਕ ਧਿਰ ਵੱਲੋਂ ਸਿੱਧੀਆਂ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਵਿੱਚ ਇੱਕ ਨੌਜਵਾਨ ਜੋ ਵਿੱਚ ਲੜਾਈ ਨੂੰ ਛੁੜਾਉਣਾ ਆਇਆ ਸੀ ਉਸਦੇ ਗੋਲੀ ਵੱਜੀ ਹੈ, ਜਿਸ ਨੂੰ ਜਖਮੀ ਗੰਭੀਰ ਹਾਲਤ ਵਿੱਚ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋ ਧਿਰਾਂ ਦੀ ਆਪਸੀ ਪੁਰਾਣੀ ਰੰਜਿਸ਼ ਤੇ ਉੱਥੇ ਇੱਕ ਦੂਜੇ ਉੱਪਰ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ। ਜਦੋਂ ਲੜਾਈ ਨੂੰ ਛੁਡਾਉਣ ਵਾਸਤੇ ਦਲਜੀਤ ਸਿੰਘ ਗਿਆ ਤਾਂ ਦੂਸਰੀ ਧਿਰ ਵੱਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਇੱਕ ਗੋਲੀ ਉਸਦੇ ਪੱਟ ਵਿੱਚ ਲੱਗੀ ਹੈ ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਘਟਨਾ ਦੇ ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕੀ ਆਪਸੀ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ। ਜਿਸ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਇਸ ਮਾਮਲੇ ‘ਚ ਦੋਸ਼ੀ ਪਾਇਆ ਜਾਏਗਾ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News