Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

President Murmu Punjab: ਰਾਸ਼ਟਰਪਤੀ ਦੀ ਆਮਦ ਦੇ ਚੱਲਦੇ ਪੰਜਾਬ ਦੇ ਇਸ ਹਿੱਸੇ ’ਚ ਨੋ-ਫਲਾਇੰਗ ਜ਼ੋਨ ਘੋਸ਼ਿਤ

President Murmu Punjab Visit: ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
President Murmu Punjab: ਰਾਸ਼ਟਰਪਤੀ ਦੀ ਆਮਦ ਦੇ ਚੱਲਦੇ ਪੰਜਾਬ ਦੇ ਇਸ ਹਿੱਸੇ ’ਚ ਨੋ-ਫਲਾਇੰਗ ਜ਼ੋਨ ਘੋਸ਼ਿਤ
President Droupadi Murmu

President Murmu Punjab Visit: ਭਾਰਤ ਦੇ ਰਾਸ਼ਟਰਪਤੀ ਇੰਡੀਅਨ ਸਕੂਲ ਆਫ ਬਿਜਨਸ ਆਈ.ਐਸ.ਬੀ. ਮੋਹਾਲੀ ਵਿਖੇ 11 ਮਾਰਚ 2025 ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਕੋਮਲ ਮਿੱਤਲ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, (The Bharatiya Nagrik Suraksha Sanhita, 2023 (46 of 2023) Chapter XI (C-Urgent cases of nuisance or apprehended danger) u/s 163) ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ (No flying Zone) ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ।

ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 11 ਮਾਰਚ 2025 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।

Read Latest News and Breaking News at Daily Post TV, Browse for more News

Ad
Ad

Punjab District News