Banner
Banner

ਗੁਰਪ੍ਰੀਤ ਸਿੰਘ ਸੇਖੋਂ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ਵਿੱਚ

Gurpreet Singh Sekhon Arrests: ਫਿਰੋਜ਼ਪੁਰ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੈਂਗਸਟਰ ਤੋਂ ਬਣੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੂੰ ਕੱਲ ਰਾਤ ਗ੍ਰਿਫਤਾਰ ਕਰ ਲਿਆ ਗਿਆ। ਗੁਰਪ੍ਰੀਤ ਸੇਖੋਂ ਫਿਰੋਜ਼ਪੁਰ ਦੇਹਾਤੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਜਾਣਕਾਰੀ ਮੁਤਾਬਕ, ਸੇਖੋਂ ਦੀਆਂ ਦੋ ਧਰਮ ਪਤਨੀਆਂ ਵੀ ਚੋਣ ਮੁਕਾਬਲੇ ਵਿੱਚ ਹਨ। ਇੱਕ ਜ਼ਿਲ੍ਹਾ ਪਰਿਸ਼ਦ ਜ਼ੋਨ […]
Amritpal Singh
By : Updated On: 12 Dec 2025 09:22:AM
ਗੁਰਪ੍ਰੀਤ ਸਿੰਘ ਸੇਖੋਂ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ਵਿੱਚ

Gurpreet Singh Sekhon Arrests: ਫਿਰੋਜ਼ਪੁਰ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਗੈਂਗਸਟਰ ਤੋਂ ਬਣੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੂੰ ਕੱਲ ਰਾਤ ਗ੍ਰਿਫਤਾਰ ਕਰ ਲਿਆ ਗਿਆ। ਗੁਰਪ੍ਰੀਤ ਸੇਖੋਂ ਫਿਰੋਜ਼ਪੁਰ ਦੇਹਾਤੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ।

ਜਾਣਕਾਰੀ ਮੁਤਾਬਕ, ਸੇਖੋਂ ਦੀਆਂ ਦੋ ਧਰਮ ਪਤਨੀਆਂ ਵੀ ਚੋਣ ਮੁਕਾਬਲੇ ਵਿੱਚ ਹਨ। ਇੱਕ ਜ਼ਿਲ੍ਹਾ ਪਰਿਸ਼ਦ ਜ਼ੋਨ ਤੋਂ ਅਤੇ ਦੂਜੀ ਬਲਾਕ ਕਮੇਟੀ ਦੀ ਚੋਣ ਤੋਂ ਉਮੀਦਵਾਰ ਹਨ। ਚੋਣ ਮਾਹੌਲ ਗਰਮ ਹੋਣ ਦੇ ਵਿਚਕਾਰ ਸੇਖੋਂ ਦੀ ਗ੍ਰਿਫਤਾਰੀ ਨਾਲ ਹਲਕੇ ਵਿੱਚ ਰਾਜਨੀਤਿਕ ਤਾਪਮਾਨ ਹੋਰ ਵੱਧ ਗਿਆ ਹੈ।

ਪੁਲਿਸ ਨੇ ਉਨ੍ਹਾਂ ਖ਼ਿਲਾਫ਼ 7/51 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਗ੍ਰਿਫਤਾਰੀ ਤੋਂ ਬਾਅਦ ਹਲਕੇ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਇਸਦਾ ਚੋਣਾਂ ’ਤੇ ਕਿੰਨਾ ਅਸਰ ਪਵੇਗਾ।

ਕੀ ਹੈ ਨਾਭਾ ਜੇਲ੍ਹ ਬ੍ਰੇਕ ਕਾਂਡ ?
ਨਾਭਾ ਜੇਲ੍ਹ ‘ਚ ਬੰਦ ਗੈਂਗਸਟਰ ਵਿੱਕੀ ਗੌਂਡਰ ਨੇ ਜੇਲ੍ਹ ਬ੍ਰੇਕ ਦੀ ਯੋਜਨਾ ਬਣਾਈ ਸੀ। 27 ਨਵੰਬਰ 2016 ਨੂੰ ਗੈਂਗਸਟਰ ਗੁਰਪ੍ਰੀਤ ਸੇਖੋਂ ਤੇ ਵਿੱਕੀ ਗੌਂਡਰ ਪੁਲਿਸ ਵਰਦੀ ਵਿਚ ਆਏ ਤੇ ਉਨ੍ਹਾਂ ਨੇ ਗੋਲੀਆ ਚਲਾ ਕੇ ਆਪਣੇ ਸਾਥੀਆਂ ਨੂੰ ਛੁਡਵਾਇਆ ਸੀ। ਇਸ ਦੌਰਾਨ ਅੱਤਵਾਦੀ ਹਰਮਿੰਦਰ ਮਿੰਟੂ ਵੀ ਉਨ੍ਹਾਂ ਦੇ ਨਾਲ ਫ਼ਰਾਰ ਹੋ ਗਿਆ ਸੀ। ਇਸ ਤੋਂ ਬਾਅਦ ਨਾਭਾ ਪੁਲਿਸ ਨੇ ਕੋਤਵਾਲੀ ਥਾਣੇ ਵਿਚ ਗੈਂਗਸਟਰਾਂ, ਜੇਲ੍ਹ ਅਧਿਕਾਰੀਆ ਸਮੇਤ ਕੁੱਲ 30 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

20 ਮੁਲਜ਼ਮਾਂ ਨੂੰ ਹੋਈ ਸੀ ਉਮਰ ਕੈਦ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮਈ 2023 ਵਿਚ ਪਟਿਆਲਾ ਅਦਾਲਤ ਨੇ 9 ਗੈਂਗਸਟਰਾਂ ਸਮੇਤ 20 ਵਿਅਕਤੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ। ਬਾਕੀ ਦੋ ਦੋਸ਼ੀਆਂ ‘ਚੋਂ ‘ ਇਕ ਨੂੰ ਪੰਜ ਸਾਲ ਤੇ ਦੂਜੇ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਨੇ ਇਸ ਮਾਮਲੇ ‘ਚ 22 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਦਕਿ ਛੇ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਰੱਖਿਆ ਭੀਮ ਸਿੰਘ ਅਤੇ ਹੈੱਡ ਵਾਰਡਰ ਜਗਮੀਤ ਸਿੰਘ ਨੂੰ ਜੇਲ੍ਹ ਤੋੜਨ ਦੀ ਸਾਜ਼ਿਸ਼ ਰਚਣ ਅਤੇ ਡਿਊਟੀ ਵਿਚ ਕੁਤਾਹੀ ਕਰਨ ਦੇ ਦੋਸ਼ ਵਿਚ 10-10 ਸਾਲ ਦੀ ਕੈਦ ਤੋਂ ਇਲਾਵਾ 10,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

Read Latest News and Breaking News at Daily Post TV, Browse for more News

Ad
Ad