Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

Hukamnama Sahib: ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ […]
Jaspreet Singh
By : Published: 14 Dec 2025 07:20:AM
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

Hukamnama Sahib: ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥

ਇਸ਼ਤਿਹਾਰ

ਐਤਵਾਰ, ੨੯ ਮੱਘਰ (ਸੰਮਤ ੫੫੭ ਨਾਨਕਸ਼ਾਹੀ)

(ਅੰਗ: ੫੩੩)

ਪੰਜਾਬੀ ਵਿਆਖਿਆ

ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ ।੧। ਹੇ ਨਾਨਕ! ਆਖ—ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ ।੨।੧।੨੭।

Read Latest News and Breaking News at Daily Post TV, Browse for more News

Ad
Ad

Punjab District News