Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਸੰਸਦੀ ਪੈਨਲ ਵੱਲੋਂ ਅੰਮ੍ਰਿਤਪਾਲ ਦੀ 54 ਦਿਨ ਦੀ ਛੁੱਟੀ ਦੀ ਸਿਫ਼ਾਰਿਸ਼

Amritpal Singh: ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਗ਼ੈਰਹਾਜ਼ਰੀ ਕਾਰਨ ਐੱਨਐੱਸਏ ਤਹਿਤ ਜੇਲ੍ਹ ਵਿੱਚ ਬੰਦ ਪੰਜਾਬ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਪਿਛਲੇ ਸਮੇਂ ਦੌਰਾਨ ਦਿੱਤੀਆਂ ਦੋ ਅਰਜ਼ੀਆਂ ਦੇ ਆਧਾਰ ’ਤੇ ਅੱਜ 54 ਦਿਨਾਂ ਲਈ ਛੁੱਟੀ ਦੀ ਸਿਫਾਰਸ਼ ਕੀਤੀ ਹੈ। ਉਹ ਅਪਰੈਲ 2023 ਤੋਂ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ […]
Nishant Malyan
By : Updated On: 11 Mar 2025 09:52:AM
ਸੰਸਦੀ ਪੈਨਲ ਵੱਲੋਂ ਅੰਮ੍ਰਿਤਪਾਲ ਦੀ 54 ਦਿਨ ਦੀ ਛੁੱਟੀ ਦੀ ਸਿਫ਼ਾਰਿਸ਼
Amritpal Singh

Amritpal Singh: ਸੰਸਦੀ ਕਮੇਟੀ ਨੇ ਲੋਕ ਸਭਾ ਵਿੱਚ ਗ਼ੈਰਹਾਜ਼ਰੀ ਕਾਰਨ ਐੱਨਐੱਸਏ ਤਹਿਤ ਜੇਲ੍ਹ ਵਿੱਚ ਬੰਦ ਪੰਜਾਬ ਦੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਪਿਛਲੇ ਸਮੇਂ ਦੌਰਾਨ ਦਿੱਤੀਆਂ ਦੋ ਅਰਜ਼ੀਆਂ ਦੇ ਆਧਾਰ ’ਤੇ ਅੱਜ 54 ਦਿਨਾਂ ਲਈ ਛੁੱਟੀ ਦੀ ਸਿਫਾਰਸ਼ ਕੀਤੀ ਹੈ।

ਇਸ਼ਤਿਹਾਰ

ਉਹ ਅਪਰੈਲ 2023 ਤੋਂ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਵਿੱਚ ਬੰਦ ਹੋਣ ਕਾਰਨ ਗ਼ੈਰਹਾਜ਼ਰੀ ਦੀ ਛੁੱਟੀ ਲਈ ਉਸ ਨੇ ਲੋਕ ਸਭਾ ਸਪੀਕਰ ਨੂੰ ਦੋ ਵਾਰ ਬੇਨਤੀ ਕੀਤੀ ਸੀ। ਉਸ ਨੇ ਪਹਿਲੀ ਬੇਨਤੀ ਬੀਤੇ ਸਾਲ 30 ਨਵੰਬਰ ਅਤੇ ਦੂਜੀ 16 ਦਸੰਬਰ ਨੂੰ ਕੀਤੀ ਸੀ। ਭਾਜਪਾ ਆਗੂ ਬਿਪਲਬ ਦੇਬ ਦੀ ਪ੍ਰਧਾਨਗੀ ਹੇਠਲੀ ਕਮੇਟੀ ਨੇ ਸਦਨ ਦੀਆਂ ਮੀਟਿੰਗਾਂ ’ਚੋਂ ਮੈਂਬਰਾਂ ਦੀ ਗ਼ੈਰਹਾਜ਼ਰੀ ਬਾਰੇ ਅੱਜ ਲੋਕ ਸਭਾ ਵਿੱਚ ਪੇਸ਼ ਕੀਤੀ ਆਪਣੀ ਰਿਪੋਰਟ ਵਿੱਚ ਕਿਹਾ, ‘‘ਸੰਸਦ ਮੈਂਬਰ ਨੇ 24 ਜੂਨ ਤੋਂ 2 ਜੁਲਾਈ (9 ਦਿਨ), 22 ਜੁਲਾਈ ਤੋਂ 9 ਅਗਸਤ (19 ਦਿਨ), 25 ਨਵੰਬਰ ਤੋਂ 20 ਦਸੰਬਰ (26 ਦਿਨ) ਕੁੱਲ ਮਿਲਾ ਕੇ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਲਈ ਅਰਜ਼ੀਆਂ ਭੇਜੀਆਂ ਸਨ।’’ ਕੇਂਦਰ ਵੱਲੋਂ ਸੰਸਦੀ ਕਮੇਟੀ ਦੀ ਰਿਪੋਰਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਾਹਮਣੇ ਪੇਸ਼ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News