Banner
Banner

ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ‘ਖੇਲੋ ਇੰਡੀਆ’ ਦੇ ਸਹਿਯੋਗ ਨਾਲ ਰੋਡ ਸਾਈਕਲਿੰਗ ਈਵੈਂਟ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਜੇਤੂਆਂ ਨੂੰ ਵੰਡੇ ਤਗਮੇ

Road cycling event organized at Fatehgarh Sahib; ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵਲੋ “ਖੇਲੋ ਇੰਡੀਆ (ਯੂਥ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਲੀਗ – ਰੋਡ ਸਾਈਕਲਿੰਗ ਈਵੈਂਟ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ […]
Jaspreet Singh
By : Updated On: 15 Dec 2025 13:51:PM
ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ ‘ਖੇਲੋ ਇੰਡੀਆ’ ਦੇ ਸਹਿਯੋਗ ਨਾਲ ਰੋਡ ਸਾਈਕਲਿੰਗ ਈਵੈਂਟ, ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਜੇਤੂਆਂ ਨੂੰ ਵੰਡੇ ਤਗਮੇ

Road cycling event organized at Fatehgarh Sahib; ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵਲੋ “ਖੇਲੋ ਇੰਡੀਆ (ਯੂਥ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਲੀਗ – ਰੋਡ ਸਾਈਕਲਿੰਗ ਈਵੈਂਟ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।

ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਗੁਰਵਿੰਦਰ ਸਿੰਘ ਢਿੱਲੋਂ ਨੇ ਜੇਤੂਆਂ ਨੂੰ ਵੰਡੇ ਤਗਮੇ, ਈਵੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਲੜਕੀਆਂ ਦੀ ਕੀਤੀ ਹੌਸਲਾ ਅਫਜ਼ਾਈ ਕੀਤੀ

ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ (ਸੀਐਫਆਈ), ‘ਖੇਲੋ ਇੰਡੀਆ’ (ਯੂਥ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ) ਅਤੇ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਪੰਜਾਬ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਅਸਮਿਤਾ ਖੇਲੋ ਇੰਡੀਆ ਮਹਿਲਾ ਸਿਟੀ ਲੀਗ – ਰੋਡ ਸਾਈਕਲਿੰਗ ਈਵੈਂਟ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ।

ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਸ. ਗੁਰਵਿੰਦਰ ਸਿੰਘ ਢਿੱਲੋਂ ਨੇ ਜਿਥੇ ਜੇਤੂਆਂ ਨੂੰ ਤਗਮੇ ਦਿੱਤੇ, ਉਹ ਈਵੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਲੜਕੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ।

ਢਿੱਲੋਂ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ, ਖਾਸ ਕਰ ਕੇ ਲੜਕੀਆਂ ਲਈ ਬਹੁਤ ਜ਼ਰੂਰੀ ਹਨ। ਇਸ ਨਾਲ ਉਹਨਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦੇ ਵੱਡੀ ਗਿਣਤੀ ਮੌਕੇ ਮਿਲਦੇ ਹਨ। ਉਹਨਾਂ ਕਿਹਾ ਕਿ ਅਜਿਹੇ ਕਾਰਜਾਂ ਲਈ ਉਹ ਸਦਾ ਹਾਜ਼ਰ ਰਹਿੰਦੇ ਹਨ।

ਇਸ ਮੌਕੇ ਅਥਲੀਟ ਕਮਿਸ਼ਨ, ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ (ਸੀ ਐੱਫ ਆਈ) ਦੇ ਮੈਂਬਰ, ਕੌਮਾਂਤਰੀ ਸਾਈਕਲਿਸਟ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋ ਨੇ ਕਿਹਾ ਕਿ ਪੰਜਾਬ ਵਿੱਚ ਸਾਈਕਲਿੰਗ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ ਤੇ ਸੂਬੇ ਦੀਆਂ ਕਰੀਬ 20 ਸਾਈਕਲਿੰਗ ਐਸੋਸੀਏਸ਼ਨਜ਼ ਉਹਨਾਂ ਦੇ ਨਾਲ ਰਾਬਤਾ ਰੱਖ ਕੇ ਵੱਖ ਈਵੈਂਟ ਕਰਵਾਉਣ ਅਤੇ ਪੰਜਾਬ ਸਾਈਕਲਿੰਗ ਨੂੰ ਨਵੀਆਂ ਲੀਹਾਂ ਉੱਤੇ ਲਾਉਣ ਲਈ ਕਮਰਕਸਾ ਕਰ ਕੇ ਚੱਲ ਰਹੀਆਂ ਹਨ ਤੇ ਬਹੁਤ ਜਲਦ ਪੰਜਾਬ ਦੀ ਸਾਈਕਲਿੰਗ ਵਿਚ ਵੱਡੀਆਂ ਤਬਦੀਲੀਆਂ ਨਜ਼ਰ ਪੈਣਗੀਆਂ।

ਉਹਨਾਂ ਕਿਹਾ ਕਿ ਖੇਲੋ ਇੰਡੀਆ ਬੈਨਰ ਹੇਠ ਇਸ ਪਹਿਲਕਦਮੀ ਦਾ ਉਦੇਸ਼ ਖੇਡਾਂ ਰਾਹੀਂ ਲੜਕੀਆਂ ਨੂੰ ਸਸ਼ਕਤ ਬਣਾਉਣਾ ਅਤੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਸਾਈਕਲਿੰਗ ਵਿੱਚ ਜ਼ਮੀਨੀ ਪੱਧਰ ‘ਤੇ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਈਵੈਂਟ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਸਾਈਕਲਿਸਟ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਸਥਾਨਕ ਸਕੂਲਾਂ ਅਤੇ ਕਾਲਜਾਂ ਦੀ ਸਰਗਰਮ ਸ਼ਮੂਲੀਅਤ ਵੀ ਦੇਖਣ ਨੂੰ ਮਿਲੀ, ਜੋ ਨੌਜਵਾਨਾਂ ਦੀ ਸ਼ਮੂਲੀਅਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰੇਗੀ। ਅਸਮਿਤਾ ਮਹਿਲਾ ਲੀਗ ਖੇਡਾਂ ਵਿੱਚ ਲਿੰਗ ਸਮਾਨਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇੱਕ ਤੰਦਰੁਸਤ ਅਤੇ ਸਰਗਰਮ ਭਾਰਤ ਦੇ ਦ੍ਰਿਸ਼ਟੀਕੋਣ ਨਾਲ ਮੇਲ ਖਾਂਦੀ ਹੈ।

ਇਸ ਮੌਕੇ ਥਾਣੇਦਾਰ ਤੇ ਕੌਮੀ ਖਿਡਾਰਨ ਕਸ਼ਮੀਰ ਕੌਰ ਨੇ ਵੀ ਜੇਤੂਆਂ ਨੂੰ ਮੈਡਲ ਦਿੱਤੇ। ਇਸ ਦੌਰਾਨ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਖੇਡ ਪ੍ਰੇਮੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad