Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

Punjab News; ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

Punjab News; ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ।

ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੰਤਰੀ ਨਾਲ ਸਾਂਝੀ ਕੀਤੀ। ਸਮੀਖਿਆ ਮੀਟਿੰਗ ਵਿੱਚ ਜੰਗੀ ਯਾਦਗਾਰਾਂ ਦੀ ਉਸਾਰੀ ਅਤੇ ਵਿਕਾਸ, ਸੈਨਿਕ ਸਕੂਲਾਂ ਦੀ ਕਾਰਗੁਜ਼ਾਰੀ, ਵਿਭਾਗੀ ਬਜਟ ਉਪਬੰਧ, ਸਾਬਕਾ ਸੈਨਿਕਾਂ ਦੀ ਪੈਨਸ਼ਨ ਨਾਲ ਜੁੜੇ ਮਾਮਲੇ ਅਤੇ ਰੈਸਟ ਹਾਊਸਾਂ ਦੀਆਂ ਸੁਵਿਧਾਵਾਂ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ।

ਇਸ ਮੌਕੇ ਮੰਤਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੇ ਲੰਬਿਤ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਮੁੱਖ ਮੰਤਰੀਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ, ਸਨਮਾਨ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਸੁਵਿਧਾਵਾਂ ਦਾ ਲਾਭ ਹਰ ਯੋਗ ਸਾਬਕਾ ਸੈਨਿਕ ਤੱਕ ਸਮੇਂ ਸਿਰ ਪਹੁੰਚਣਾ ਚਾਹੀਦਾ ਹੈ।

ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾ ਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾ ਮੁਕਤ) ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News