Banner
Banner

ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿੱਚ ਦੋ ਧਿਰਾਂ ਵਿਚਾਲੇ ਝਗੜਾ, ਘਰਾਂ ਤੇ ਗੱਡੀਆਂ ਦੀ ਭੰਨ-ਤੋੜ, ਪੁਲਿਸ ਵੱਲੋਂ ਜਾਂਚ ਜਾਰੀ

Latest News: ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿੱਚ ਦੋ ਧਿਰਾਂ ਦਰਮਿਆਨ ਹੋਏ ਆਪਸੀ ਝਗੜੇ ਦੌਰਾਨ ਘਰਾਂ ਵਿੱਚ ਦਾਖਲ ਹੋ ਕੇ ਕੀਮਤੀ ਸਮਾਨ ਅਤੇ ਗੱਡੀਆਂ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਪੱਖਾਂ ਵੱਲੋਂ ਇਕ-ਦੂਜੇ ’ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ, ਜਦਕਿ ਇਕ ਧਿਰ ਦਾ ਵਿਅਕਤੀ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ […]
Khushi
By : Updated On: 19 Dec 2025 16:51:PM
ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿੱਚ ਦੋ ਧਿਰਾਂ ਵਿਚਾਲੇ ਝਗੜਾ, ਘਰਾਂ ਤੇ ਗੱਡੀਆਂ ਦੀ ਭੰਨ-ਤੋੜ, ਪੁਲਿਸ ਵੱਲੋਂ ਜਾਂਚ ਜਾਰੀ

Latest News: ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਵਿੱਚ ਦੋ ਧਿਰਾਂ ਦਰਮਿਆਨ ਹੋਏ ਆਪਸੀ ਝਗੜੇ ਦੌਰਾਨ ਘਰਾਂ ਵਿੱਚ ਦਾਖਲ ਹੋ ਕੇ ਕੀਮਤੀ ਸਮਾਨ ਅਤੇ ਗੱਡੀਆਂ ਦੀ ਭੰਨ-ਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਪੱਖਾਂ ਵੱਲੋਂ ਇਕ-ਦੂਜੇ ’ਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ, ਜਦਕਿ ਇਕ ਧਿਰ ਦਾ ਵਿਅਕਤੀ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਦੱਸਿਆ ਜਾ ਰਿਹਾ ਹੈ।

ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਪਹਿਲੀ ਧਿਰ ਦੇ ਪਰਵੀਨ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਕਰੀਬ 20–25 ਨੌਜਵਾਨਾਂ ਨੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਪਰਿਵਾਰ ’ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਹਮਲਾਵਰਾਂ ਵੱਲੋਂ ਘਰ ਅੰਦਰ ਵਾਸ਼ਿੰਗ ਮਸ਼ੀਨ, ਫਰਿਜ, ਪੱਖਾ ਸਮੇਤ ਹੋਰ ਕੀਮਤੀ ਸਮਾਨ ਦੀ ਭੰਨ-ਤੋੜ ਕੀਤੀ ਗਈ। ਪਰਵੀਨ ਕੁਮਾਰ ਮੁਤਾਬਕ ਉਨ੍ਹਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ ਅਤੇ ਇਹ ਘਟਨਾ ਇੱਕ ਛੋਟੀ ਜਿਹੀ ਗੱਲ ਤੋਂ ਬਾਅਦ ਵਾਪਰੀ। ਇਸ ਸਬੰਧੀ ਉਨ੍ਹਾਂ ਨੇ ਪੁਲਿਸ ਚੌਂਕੀ ਚਵਿੰਡਾ ਦੇਵੀ ਵਿੱਚ ਲਿਖਤੀ ਦਰਖ਼ਾਸਤ ਦਿੱਤੀ ਹੈ।

ਦੂਜੀ ਧਿਰ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਹ ਪੇਸ਼ੇ ਤੋਂ ਪੱਤਰਕਾਰ ਹਨ ਅਤੇ ਨਸ਼ਿਆਂ ਖ਼ਿਲਾਫ਼ ਖ਼ਬਰਾਂ ਛਾਪਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਹਮਲਾ ਪਹਿਲਾਂ ਉਨ੍ਹਾਂ ਦੇ ਘਰ ’ਤੇ ਹੋਇਆ ਅਤੇ ਉਨ੍ਹਾਂ ਦੀ ਗੱਡੀ ਦੀ ਵੀ ਭੰਨ-ਤੋੜ ਕੀਤੀ ਗਈ ਹੈ।

ਇਸ ਮਾਮਲੇ ਸਬੰਧੀ ਚੌਂਕੀ ਇੰਚਾਰਜ ਨੇ ਦੱਸਿਆ ਕਿ ਦੋਵਾਂ ਧਿਰਾਂ ਵੱਲੋਂ ਦਰਖ਼ਾਸਤਾਂ ਮਿਲੀਆਂ ਹਨ ਅਤੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad