Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 52 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 293 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,748 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 214 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.02 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

60 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ ’ਤੇ ਛਾਪੇਮਾਰੀ ਕੀਤੀ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 282 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News