Banner
Banner

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, 295 ਦਿਨਾਂ […]
Khushi
By : Published: 21 Dec 2025 19:13:PM
‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 21 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, 295 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,207 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 2454 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 18,560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਜ਼ਿਕਰਯੋਗ ਹੈ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 366 ਛਾਪੇ ਮਾਰੇ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 364 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 9 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Read Latest News and Breaking News at Daily Post TV, Browse for more News

Ad
Ad