Banner
Banner

ਮਨਰੇਗਾ ਬਜਟ ਕਟੌਤੀ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਗੋਲਡਨ ਗੇਟ ’ਤੇ ਪ੍ਰਦਰਸ਼ਨ

Punjab News: ਮਨਰੇਗਾ ਯੋਜਨਾ ਦੇ ਬਜਟ ਵਿੱਚ ਭਾਰੀ ਕਟੌਤੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜ਼ਿਲ੍ਹਾ ਅੰਮ੍ਰਿਤਸਰ) ਵੱਲੋਂ ਅੱਜ ਗੋਲਡਨ ਗੇਟ ’ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ, ਜਿਨ੍ਹਾਂ […]
Khushi
By : Published: 21 Dec 2025 19:48:PM
ਮਨਰੇਗਾ ਬਜਟ ਕਟੌਤੀ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਗੋਲਡਨ ਗੇਟ ’ਤੇ ਪ੍ਰਦਰਸ਼ਨ

Punjab News: ਮਨਰੇਗਾ ਯੋਜਨਾ ਦੇ ਬਜਟ ਵਿੱਚ ਭਾਰੀ ਕਟੌਤੀ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜ਼ਿਲ੍ਹਾ ਅੰਮ੍ਰਿਤਸਰ) ਵੱਲੋਂ ਅੱਜ ਗੋਲਡਨ ਗੇਟ ’ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ।

ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਸ਼ਾਮਲ ਹੋਏ, ਜਿਨ੍ਹਾਂ ਨੇ ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਅਤੇ ਬਜਟ ਵਿੱਚ 40 ਫੀਸਦੀ ਕਟੌਤੀ ਕਰਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਮਨਰੇਗਾ ਨੂੰ ਜਾਣ-ਬੁੱਝ ਕੇ ਕਮਜ਼ੋਰ ਕੀਤਾ ਜਾ ਰਿਹਾ”

ਇਸ ਮੌਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਦੇ ਬਜਟ ਵਿੱਚ ਭਾਰੀ ਕਟੌਤੀ ਕਰਕੇ ਇਸ ਯੋਜਨਾ ਦੇ ਅਸਲੀ ਮਕਸਦ ਨੂੰ ਹੀ ਖਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਭਰ ਵਿੱਚ ਕਰੋੜਾਂ ਗਰੀਬ ਪਰਿਵਾਰ ਮਨਰੇਗਾ ’ਤੇ ਨਿਰਭਰ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 20 ਲੱਖ ਜੌਬ ਕਾਰਡ ਹੋਣ ਦੇ ਬਾਵਜੂਦ ਸਿਰਫ਼ ਕਰੀਬ 11 ਲੱਖ ਲੋਕਾਂ ਨੂੰ ਹੀ ਕੰਮ ਮਿਲ ਰਿਹਾ ਹੈ, ਜਿਸ ਨਾਲ ਮਜ਼ਦੂਰ ਵਰਗ ਵਿੱਚ ਬੇਰੁਜ਼ਗਾਰੀ ਤੇ ਅਸੁਰੱਖਿਆ ਵਧ ਰਹੀ ਹੈ।

ਬੇਰੁਜ਼ਗਾਰੀ ਵਧਾ ਕੇ ਕਾਰਪੋਰੇਟ ਨੂੰ ਫ਼ਾਇਦਾ”

ਸਰਵਨ ਸਿੰਘ ਪੰਧੇਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੰਨੀ ਵੱਧ ਬੇਰੁਜ਼ਗਾਰੀ ਹੋਵੇਗੀ, ਉਨੀ ਸਸਤੀ ਮਜ਼ਦੂਰੀ ਕਾਰਪੋਰੇਟ ਸੈਕਟਰ ਨੂੰ ਉਪਲਬਧ ਹੋਵੇਗੀ। ਨਾਲ ਹੀ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਚੁੱਪੀ ’ਤੇ ਵੀ ਸਵਾਲ ਉਠਾਏ।

ਅਨਸਕਿਲਡ ਮਜ਼ਦੂਰਾਂ ਲਈ ਵੱਡਾ ਸਹਾਰਾ ਸੀ ਮਨਰੇਗਾ”

ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਕਲੇਰ ਬਾਲਾ ਨੇ ਕਿਹਾ ਕਿ ਮਨਰੇਗਾ ਯੋਜਨਾ ਅਨਪੜ੍ਹ ਅਤੇ ਅਨਸਕਿਲਡ ਮਜ਼ਦੂਰਾਂ ਲਈ ਰੋਜ਼ਗਾਰ ਦਾ ਸਭ ਤੋਂ ਵੱਡਾ ਸਾਧਨ ਸੀ। ਇਸ ਯੋਜਨਾ ਨੂੰ ਕਮਜ਼ੋਰ ਕਰਨ ਨਾਲ ਸਮਾਜਿਕ ਸਮੱਸਿਆਵਾਂ ਹੋਰ ਗੰਭੀਰ ਹੋ ਸਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਦੇ ਅਧੀਨ ਖੇਤੀਬਾੜੀ ਖੇਤਰ ਨੂੰ ਵੀ ਸ਼ਾਮਲ ਕੀਤਾ ਜਾਵੇ ਤਾਂ ਜੋ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਹੋ ਸਕਣ।

ਸੂਬਾ ਪੱਧਰੀ ਅੰਦੋਲਨ ਦੀ ਚੇਤਾਵਨੀ

ਦੋਹਾਂ ਆਗੂਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮਨਰੇਗਾ ਸਬੰਧੀ ਫੈਸਲੇ ਵਾਪਸ ਨਾ ਲਏ ਗਏ ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad