ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਨਰਦੇਵ ਸਿੰਘ ਬੌਬੀ ਮਾਨ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਬੌਬੀ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੇਸ਼ ਭਾਰਤਵਾਜ਼ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਅਦਾਲਤ ਨੇ ਦੋਵਾਂ ਪੱਖਾਂ […]
Amritpal Singh
By : Updated On: 22 Dec 2025 14:10:PM
ਅਕਾਲੀ ਲੀਡਰ ਬੌਬੀ ਮਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਨਰਦੇਵ ਸਿੰਘ ਬੌਬੀ ਮਾਨ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਬੌਬੀ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ।

ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜੇਸ਼ ਭਾਰਤਵਾਜ਼ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੀਨੀਅਰ ਅਕਾਲੀ ਲੀਡਰ ਨਰਦੇਵ ਸਿੰਘ ਬੌਬੀ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਕੀ ਸੀ ਮਾਮਲਾ

ਪੰਚਾਇਤੀ ਚੋਣਾਂ ਦੌਰਾਨ ਬੀਡੀਪੀਓ ਦਫ਼ਤਰ ਦੇ ਬਾਹਰ ਫਾਇਰਿੰਗ ਮਾਮਲੇ ’ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨੂੰ ਅਦਾਲਤ ਨੇ ਨਿਆਇਕ ਹਿਰਾਸਤ ’ਚ ਭੇਜਿਆ ਦਿੱਤਾ ਸੀ, ਪੁਲਿਸ ਨੇ ਅਦਾਲਤ ਨੂੰ ਰਿਮਾਂਡ ਵਧਾਉਣ ਦੀ ਅਪੀਲ ਕੀਤੀ ਪਰ ਅਦਾਲਤ ਨੇ ਉਸ ਨੂੰ ਨਾਮਨਜ਼ੂਰ ਕਰਦੇ ਹੋਏ ਬੌਬੀ ਮਾਨ ਨੂੰ ਫ਼ਾਜ਼ਿਲਕਾ ਜੇਲ੍ਹ ਸ਼ਿਫਟ ਕਰਨ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਇਸ ਮਾਮਲੇ ’ਚ ਪਹਿਲਾਂ ਪੁਲਿਸ ਨੇ ਹਥਿਆਰ ਬਰਾਮਦਗੀ ਤੇ ਹੋਰ ਮੁਲਜ਼ਮਾਂ ਦੀ ਪੁੱਛਗਿੱਛ ਨੂੰ ਆਧਾਰ ਬਣਾਉਂਦੇ ਹੋਏ ਚਾਰ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਅਦਾਲਤ ਨੇ ਸਿਰਫ਼ ਦੋ ਦਿਨ ਦਾ ਹੀ ਰਿਮਾਂਡ ਮਨਜ਼ੂਰ ਕੀਤਾ ਸੀ।

ਰਿਮਾਂਡ ਦੌਰਾਨ ਪੁਲਿਸ ਟੀਮ ਨੇ ਕੁਝ ਸਬੂਤ ਤੇ ਵਾਹਨ ਬਰਾਮਦ ਕੀਤੇ ਹਨ। ਡੀਐੱਸਪੀ ਜਤਿੰਦਰ ਸਿੰਘ ਗਿੱਲ ਮੁਤਾਬਕ ਜਾਂਚ ਅਜੇ ਜਾਰੀ ਹੈ ਤੇ ਹੋਰ ਮੁਲਜ਼ਮਾਂ ਦੀ ਭੂਮਿਕਾ ਦੀ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 2024 ’ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਬੀਡੀਪੀਓ ਦਫ਼ਤਰ ਦੇ ਬਾਹਰ ਦੋ ਧਿਰਾਂ ’ਚ ਝੜਪ ਹੋਈ ਸੀ, ਜੋ ਫਾਇਰੰਗ ਤੱਕ ਪੁੱਜ ਗਈ ਸੀ। ਇਸ ਘਟਨਾ ’ਚ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਇਆ ਸੀ। ਪੀੜਤ ਪੱਖ ਨੇ ਬੌਬੀ ਮਾਨ, ਉਨ੍ਹਾਂ ਦੇ ਭਰਾ ਤੇ 15-20 ਹੋਰ ਵਿਅਕਤੀਆਂ ’ਤੇ ਦੋਸ਼ ਲਾਇਆ ਸੀ।

Read Latest News and Breaking News at Daily Post TV, Browse for more News

Ad
Ad