ਸੱਜਣ ਚੀਮਾ ਦਾ MLA ਰਾਣਾ ਗੁਰਜੀਤ ਸਿੰਘ ’ਤੇ ਪਲਟਵਾਰ, ਕੀਤਾ ਖੁੱਲ੍ਹਾ ਚੈਲੇਂਜ

Latest News: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਚੀਮਾ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਤਿੱਖੇ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਖੁੱਲ੍ਹਾ ਚੈਲੇਂਜ ਦਿੱਤਾ ਹੈ। ਸੱਜਣ ਚੀਮਾ ਨੇ ਕਿਹਾ ਕਿ ਜੇਕਰ ਕੋਈ ਵੀ ਉਸ ਉੱਤੇ ਇਕ ਚਮਚਾ ਰੇਤ ਦੀ ਗੈਰਕਾਨੂੰਨੀ ਤਸਕਰੀ ਸਾਬਤ ਕਰ ਦੇਵੇ, ਸੁਲਤਾਨਪੁਰ ਲੋਧੀ ਛੱਡ ਕੇ ਚਲਾ […]
Khushi
By : Updated On: 22 Dec 2025 16:42:PM
ਸੱਜਣ ਚੀਮਾ ਦਾ MLA ਰਾਣਾ ਗੁਰਜੀਤ ਸਿੰਘ ’ਤੇ ਪਲਟਵਾਰ, ਕੀਤਾ ਖੁੱਲ੍ਹਾ ਚੈਲੇਂਜ

Latest News: ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਚੀਮਾ ਨੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਤਿੱਖੇ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਖੁੱਲ੍ਹਾ ਚੈਲੇਂਜ ਦਿੱਤਾ ਹੈ। ਸੱਜਣ ਚੀਮਾ ਨੇ ਕਿਹਾ ਕਿ ਜੇਕਰ ਕੋਈ ਵੀ ਉਸ ਉੱਤੇ ਇਕ ਚਮਚਾ ਰੇਤ ਦੀ ਗੈਰਕਾਨੂੰਨੀ ਤਸਕਰੀ ਸਾਬਤ ਕਰ ਦੇਵੇ, ਸੁਲਤਾਨਪੁਰ ਲੋਧੀ ਛੱਡ ਕੇ ਚਲਾ ਜਾਵਾਂਗਾ।

ਸੁਲਤਾਨਪੁਰ ਲੋਧੀ ਵਿੱਚ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਸਮਾਗਮ ਮਗਰੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਸੱਜਣ ਚੀਮਾ ਨੇ ਰਾਣਾ ਗੁਰਜੀਤ ਸਿੰਘ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਣਾ ਪਰਿਵਾਰ ਨੇ ਕਪੂਰਥਲਾ ਦਾ ਬੇੜਾ ਗਰਕ ਕਰ ਦਿੱਤਾ ਹੈ ਅਤੇ ਜ਼ਿਲ੍ਹੇ ਨੂੰ ਸਿਰਫ਼ ਪਰਿਵਾਰਕ ਸਿਆਸਤ ਅਤੇ ਨਿੱਜੀ ਸਵਾਰਥਾਂ ਲਈ ਵਰਤਿਆ ਗਿਆ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਰਾਣਾ ਗੁਰਜੀਤ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨੂੰ ਨਿਸ਼ਾਨਾ ਬਣਾਉਂਦਿਆਂ ਰੇਤ ਮਾਫੀਆ ਅਤੇ ਭ੍ਰਿਸ਼ਟਾਚਾਰ ਦੇ ਜੋ ਦੋਸ਼ ਲਗਾਏ ਗਏ ਹਨ, ਉਹ ਬਿਲਕੁਲ ਬੇਬੁਨਿਆਦ ਹਨ। ਸੱਜਣ ਚੀਮਾ ਨੇ ਕਿਹਾ ਕਿ ਇਹ ਦੋਸ਼ ਸਿਰਫ਼ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਲਗਾਏ ਜਾ ਰਹੇ ਹਨ।

ਸੱਜਣ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਸਿਆਸਤ ਕਰਦੀ ਹੈ ਅਤੇ ਪਾਰਟੀ ਦੀ ਵਧ ਰਹੀ ਲੋਕਪ੍ਰਿਯਤਾ ਤੋਂ ਘਬਰਾਕੇ ਵਿਰੋਧੀ ਧਿਰਾਂ ਬੇਸਿਰਪੈਰ ਦੇ ਦੋਸ਼ ਲਗਾ ਰਹੀਆਂ ਹਨ। ਉਨ੍ਹਾਂ ਦੋਹਰਾਇਆ ਕਿ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ ਅਤੇ ਸੱਚ ਜਨਤਾ ਦੇ ਸਾਹਮਣੇ ਲਿਆ ਕੇ ਰਹਿਣਗੇ।

ਸੱਜਣ ਚੀਮਾ ਨੇ ਐਲਾਨ ਕੀਤਾ ਕਿ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਨਤੀਜਿਆਂ ਖ਼ਿਲਾਫ ਉਹ ਹਾਈਕੋਰਟ ਦਾ ਰੁਖ ਕਰਨਗੇ ਅਤੇ ਕਾਨੂੰਨੀ ਲੜਾਈ ਲੜੀ ਜਾਵੇਗੀ।

Read Latest News and Breaking News at Daily Post TV, Browse for more News

Ad
Ad